ਪਟਿਆਲਾ : ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਸਿਹਤ ਵਿਗੜਨ ਕਾਰਨ ਬੀਤੀ ਰਾਤ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਿਮਰਨਜੀਤ ਸਿੰਘ ਮਾਨ ਦੀ ਮੰਗਲਵਾਰ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ DGP ਦੀ ਤਸਵੀਰ ਦਾ ਗਲਤ ਇਸਤੇਮਾਲ, ਪੰਜਾਬ ਪੁਲਸ ਵੱਲੋਂ ਅਲਰਟ ਜਾਰੀ
ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਵਾਲੇ ਦਿਨ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ। ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਖ਼ੁਦ ਆਪਣੇ ਟਵਿੱਟਰ 'ਤੇ ਇਸ ਦੀ ਜਾਣਕਾਰੀ ਦਿੱਤੀ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਤੋਂ 5 ਦਿਨ ਸ਼ਹਿਰ 'ਚ ਪ੍ਰੀ-ਮਾਨਸੂਨ ਦੀਆਂ ਫੁਹਾਰਾਂ
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਉਨ੍ਹਾਂ ਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ 'ਚ ਇਨਫੈਕਸ਼ਨ ਹੋ ਰਹੀ ਸੀ ਅਤੇ ਉਹ ਸੰਗਤ ਨੂੰ ਦੱਸਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੋਵਿਡ ਰੋਪਿਰਟ ਪਾਜ਼ੇਟਿਵ ਆਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨੂਰਪੁਰਬੇਦੀ ’ਚ ਜੰਗਲਾਤ ਮਹਿਕਮੇ ਵੱਲੋਂ ਕਰੋੜਾਂ ਦੀ ਜ਼ਮੀਨ ਖ਼ਰੀਦਣ ਦੇ ਮਾਮਲੇ ’ਚ ਹੋਏ ਘਪਲੇ ਦਾ ਪਰਦਾਫਾਸ਼
NEXT STORY