ਸ਼ੇਰਪੁਰ (ਅਨੀਸ਼) : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਜਿੱਤ ਤੋਂ ਬਾਅਦ ਕੱਢੇ ਗਏ ਰੋਡ ਸ਼ੋਅ ਦੌਰਾਨ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ, ਜਿਸ ਕਰਕੇ ਉਨ੍ਹਾਂ ਵੱਲੋਂ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਸਨ। ਅੱਜ ਮਾਨ ਨੇ ਆਪਣੇ ਸਮਰਥਕਾਂ ਨੂੰ ਅਪੀਲ ਨੂੰ ਕਰਦਿਆਂ ਕਿਹਾ ਕਿ ਗਲ਼ੇ ਦੀ ਇਨਫੈਕਸ਼ਨ ਅਤੇ ਵਾਇਰਲ ਬੁਖਾਰ ਦੀ ਸ਼ਿਕਾਇਤ ਕਾਰਨ ਡਾਕਟਰ ਸਾਹਿਬਾਨ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਮੈਂ ਹੁਣ ਠੀਕ ਹੋ ਰਿਹਾ ਹਾਂ ਅਤੇ ਇਕ ਜਾਂ ਦੋ ਦਿਨਾਂ ਬਾਅਦ ਸੰਗਤ ’ਚ ਵਾਪਸ ਆਵਾਂਗਾ। ਮਾਨ ਦੀ ਜਿੱਤ ਦੀ ਖ਼ੁਸ਼ੀ ’ਚ ਅੱਜ ਵੀ ਜਸ਼ਨ ਮਨਾਏ ਗਏ।
ਇਹ ਵੀ ਪੜ੍ਹੋ : ਰਾਘਵ ਚੱਢਾ ਦੇ ਚੋਣ ਅੰਕੜਿਆਂ ’ਤੇ ਸੁਖਪਾਲ ਖਹਿਰਾ ਦਾ ਜਵਾਬ, ਦਿੱਤਾ ਇਹ ਬਿਆਨ
ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਦੌਰਾਨ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫਸਵੇਂ ਮੁਕਾਬਲੇ ’ਚ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 5822 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸਿਮਰਨਜੀਤ ਸਿੰਘ ਮਾਨ ਨੇ 253154 ਵੋਟਾਂ ਹਾਸਲ ਕੀਤੀਆਂ, ਜਦਕਿ ਗੁਰਮੇਲ ਸਿੰਘ ਘਰਾਚੋਂ ਨੂੰ 247332 ਵੋਟਾਂ ਹੀ ਹਾਸਲ ਹੋਈਆਂ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ, ਜਾਣੋ ਕੀ ਰਹੇ ਵੱਡੇ ਕਾਰਨ
CM ਭਗਵੰਤ ਮਾਨ ਨੇ ਬਜਟ ਪੇਸ਼ ਕਰਨ ਲਈ ਖਜ਼ਾਨਾ ਮੰਤਰੀ ਨੂੰ ਦਿੱਤੀ ਵਧਾਈ
NEXT STORY