ਅੰਮ੍ਰਿਤਸਰ (ਗੁਰਿੰਦਰ ਸਾਗਰ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਵਿਖੇ ਹੋਈ ਜ਼ਿਮਨੀ ਚੋਣ 'ਚ ਜਿੱਤਣ ਤੋਂ ਬਾਅਦ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਸਨ। ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ : ਸਿਟੀ ਆਫ਼ ਟੋਰਾਂਟੋ ਦਾ ਅਹਿਮ ਫੈਸਲਾ: ਸਿੱਖ ਸਕਿਓਰਿਟੀ ਗਾਰਡ ਹੁਣ ਦਾੜ੍ਹੀ ਰੱਖ ਕੇ ਕਰ ਸਕਣਗੇ ਕੰਮ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਹੁਣ ਉਹ ਸੰਸਦ ਵਿੱਚ ਜਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸਬੰਧੀ ਵੀ ਆਵਾਜ਼ ਬੁਲੰਦ ਕਰਨਗੇ। 11 ਸਾਲ ਦਾ ਸਮਾਂ ਹੋ ਗਿਆ, ਅੱਜ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋ ਪਾਈਆਂ। ਇਸ ਦੇ ਨਾਲ ਹੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਮਾਮਲੇ 'ਚ ਵੀ ਉਹ ਸੰਸਦ ਵਿੱਚ ਜਾ ਕੇ ਆਵਾਜ਼ ਚੁੱਕਣਗੇ ਤੇ ਨਾਲ ਹੀ 328 ਪਾਵਨ ਸਰੂਪਾਂ ਦੇ ਖੁਰਦ-ਬੁਰਦ ਹੋਣ ਦਾ ਮਾਮਲਾ ਵੀ ਇਕ ਵਾਰ ਫਿਰ ਤੋਂ ਚੁੱਕਿਆ ਜਾਵੇਗਾ। ਵਪਾਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਇੰਟਰਨੈਸ਼ਨਲ ਬਾਰਡਰ ਸਾਨੂੰ ਖੋਲ੍ਹਣਾ ਚਾਹੀਦਾ ਹੈ ਤੇ ਪਾਕਿਸਤਾਨ ਨਾਲ ਵਪਾਰ ਕਰਨਾ ਚਾਹੀਦਾ ਹੈ, ਜਿਸ ਨਾਲ ਕਿ ਕਿਸਾਨਾਂ ਨੂੰ ਫਾਇਦਾ ਹੋਵੇਗਾ।
ਖ਼ਬਰ ਇਹ ਵੀ : CM ਮਾਨ ਨੇ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ ਤਾਂ ਉਥੇ ਅਦਾਲਤ ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ, ਪੜ੍ਹੋ TOP 10
ਆਮ ਆਦਮੀ ਪਾਰਟੀ 'ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ 'ਆਪ' ਨੇ ਬਜਟ ਦੌਰਾਨ 780 ਕਰੋੜ ਦਾ ਰਾਜਸਥਾਨ ਜਾਣ ਵਾਲੀ ਨਹਿਰ ਨੂੰ ਪੱਕਾ ਕਰਨ ਦਾ ਬਜਟ ਪੇਸ਼ ਕੀਤਾ ਹੈ, ਜਦ ਕਿ 'ਆਪ' ਸਰਕਾਰ ਨੂੰ ਇਹ ਪੈਸਾ ਪੰਜਾਬ ਵਾਸੀਆਂ ਦੀ ਮੈਡੀਕਲ ਸਹੂਲਤ ਤੇ ਪੰਜਾਬ ਦੇ ਬੱਚਿਆਂ ਦੀ ਸਕੂਲੀ ਪੜ੍ਹਾਈ ਲਈ ਲਾਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ 1984 'ਚ ਸਿੱਖਾਂ ਦੀ ਹੋਈ ਨਸਲਕੁਸ਼ੀ ਦਾ ਜਵਾਬ ਅੱਜ ਤੱਕ ਭਾਰਤ ਸਰਕਾਰ ਨੇ ਨਹੀਂ ਦਿੱਤਾ। ਇਨ੍ਹਾਂ ਸਾਰੇ ਮਸਲਿਆਂ ਨੂੰ ਉਹ ਸੰਸਦ ਵਿੱਚ ਜਾ ਕੇ ਜ਼ਰੂਰ ਚੁੱਕਣਗੇ। ਲੰਬੇ ਸਮੇਂ ਤੋਂ ਬਰਗਾੜੀ ਵਿਖੇ ਉਨ੍ਹਾਂ ਵੱਲੋਂ ਮੋਰਚਾ ਲਗਾਇਆ ਹੋਇਆ ਹੈ ਅਤੇ ਉਹ ਬਰਗਾੜੀ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ ਤੇ ਹੁਣ ਸਰਕਾਰ ਵੱਲੋਂ ਜੋ ਰਿਪੋਰਟ ਭੇਜੀ ਗਈ ਹੈ, ਉਸ ਤੋਂ ਅਸੀਂ ਪੂਰੇ ਸੰਤੁਸ਼ਟ ਨਹੀਂ ਹਾਂ।
ਇਹ ਵੀ ਪੜ੍ਹੋ : Breaking: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਨੂੰ ਖਰੜ ਤੋਂ ਅੰਮ੍ਰਿਤਸਰ ਲਿਆਂਦਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸਿਟੀ ਆਫ਼ ਟੋਰਾਂਟੋ ਦਾ ਅਹਿਮ ਫੈਸਲਾ: ਸਿੱਖ ਸਕਿਓਰਿਟੀ ਗਾਰਡ ਹੁਣ ਦਾੜ੍ਹੀ ਰੱਖ ਕੇ ਕਰ ਸਕਣਗੇ ਕੰਮ
NEXT STORY