ਲੁਧਿਆਣਾ,(ਸਲੂਜਾ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗਹੌਰ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਸਹਿਮਤ ਨਹੀਂ ਹੁੰਦੇ ਤਾਂ ਫਿਰ ਮੋਦੀ ਸਰਕਾਰ ਕਿਸਾਨੀ ਵਿਰੋਧੀ ਬਿੱਲਾਂ ਨੂੰ ਲਾਗੂ ਕਿਉਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਭਰ ਦੇ ਕਿਸਾਨ ਸੜਕਾਂ ’ਤੇ ਹਨ ਪਰ ਕੱਲ ਨੂੰ ਸਰਕਾਰ ਵੀ ਸੜਕਾਂ ’ਤੇ ਆ ਸਕਦੀ ਹੈ। ਜੇ ਸਰਕਾਰ ਆਪਣੇ ਜ਼ਿੱਦ ’ਤੇ ਅੜੀ ਰਹਿੰਦੀ ਹੈ ਤਾਂ ਦੇਸ਼ ਵਿਚ ਘਰੇਲੂ ਯੁੱਧ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ। ਇਸੇ ਲਈ ਮੋਦੀ ਸਰਕਾਰ ਨੂੰ ਤਾਨਾਸ਼ਾਹੀ ਛੱਡ ਕੇ ਦੇਸ਼ ਅਤੇ ਦੇਸ਼ ਦੇ ਹਿੱਤ ’ਚ ਫ਼ੈਸਲੇ ਲੈਣੇ ਚਾਹੀਦੇ ਹਨ।
ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦੇ 121 ਨਵੇਂ ਮਾਮਲੇ ਸਾਹਮਣੇ ਆਏ, 8 ਦੀ ਮੌਤ
NEXT STORY