ਰਾਜਾਸਾਂਸੀ (ਰਾਜਵਿੰਦਰ) : ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਚ ਕਿਸਾਨਾਂ ਵੱਲੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਜਾਰੀ ਹੈ ਅਤੇ ਇਸ ਲੜਾਈ ਵਿਚ ਆਏ ਦਿਨ ਕਿਸਾਨਾਂ ਦੇ ਸ਼ਹੀਦ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਚਲਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਰਾਏਪੁਰ ਖੁਰਦ ਦਾ ਇਕ ਕਿਸਾਨ ਵੀ ਧਰਨੇ ਦੌਰਾਨ ਠੰਡ ਲੱਗਣ ਨਾਲ ਬੀਮਾਰ ਹੋ ਗਿਆ ਅਤੇ ਅਜਨਾਲਾ ਵਿਖੇ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ
ਮਿ੍ਰਤਕ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਨੇ ਕਿਹਾ ਕਿ ਜਿੱਥੇ ਇਨ੍ਹਾਂ ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ, ਉੱਥੇ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਵੀ ਕਿਸਾਨਾਂ ਦੇ ਹੱਕ ’ਚ ਕੋਈ ਵੱਡੇ ਫ਼ੈਸਲੇ ਨਹੀਂ ਕੀਤੇ ਜਿਸ ਨਾਲ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋ ਸਕਣ।
ਇਹ ਵੀ ਪੜ੍ਹੋ : 2020 ਦੌਰਾਨ ਪੰਜਾਬ ਦੀ ਸਿਆਸਤ ’ਚ ਛਾਏ ਇਹ ਮੁੱਦੇ, ਜਮ ਕੇ ਹੋਇਆ ਘਮਾਸਾਨ
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਰਤਕ ਕਿਸਾਨ ਦੇ ਪਰਿਵਾਰ ਨੂੰ ਦੱਸ ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੋਕੇ ਬਖਸ਼ੀਸ਼ ਸਿੰਘ, ਸੁਬੇਗ ਸਿੰਘ, ਗੁਰਦੇਵ ਸਿੰਘ, ਦਲਜੀਤ ਸਿੰਘ ਮਿਆਦੀਆਂ, ਜਗਰੂਪ ਸਿੰਘ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ, ਕਾਕਾ ਸਿੰਘ ਆਦਿ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ’ਚ ਅਗਲੇ ਦਿਨਾਂ ਦੌਰਾਨ ਸਿਖਰ ’ਤੇ ਰਹੇਗੀ ਸੀਤ ਲਹਿਰ, ਟੁੱਟਣਗੇ ਪਿਛਲੇ ਰਿਕਾਰਡ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸਾਲ 2020 ਦੌਰਾਨ ਬੀ.ਐੱਸ.ਐੱਫ. ਨੇ ਫਿਰੋਜ਼ਪੁਰ ’ਚੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
NEXT STORY