ਸਿੰਘੂ ਬਾਰਡਰ/ਚੰਡੀਗੜ੍ਹ (ਸੰਜੇ ਗਰਗ) : ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੜਾਈ ਲੜ ਰਹੇ ਦੇਸ਼ ਦੇ ਕਿਸਾਨਾਂ ਦਾ ਸੰਸਦ ਮਾਰਚ ਅੱਜ 7ਵੇਂ ਦਿਨ ਵੀ ਜਾਰੀ ਰਿਹਾ। ਦਿੱਲੀ ਦੇ ਸਿੰਘੂ ਬਾਰਡਰ ਤੋਂ ਬੁੱਧਵਾਰ ਨੂੰ 200 ਕਿਸਾਨਾਂ ਦਾ ਜੱਥਾ ਇਸ ਮਾਰਚ ਲਈ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਰਵਾਨਾ ਹੋਇਆ। ਇਸ ਜੱਥੇ ਵਿੱਚ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਅਤੇ ਮਨਜੀਤ ਸਿੰਘ ਰਾਏ ਪ੍ਰਮੁੱਖ ਤੌਰ ’ਤੇ ਸ਼ਾਮਲ ਰਹੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਕੈਪਟਨ ਨੂੰ ਮਿਲਣ ਪੁੱਜੇ ਨਵਜੋਤ ਸਿੱਧੂ
ਇਸ ਦੌਰਾਨ ਕਿਸਾਨਾਂ ਨੇ ਜੰਤਰ-ਮੰਤਰ ਵਿਖੇ ਪੁੱਜ ਕੇ ਦੇਸ਼ ਦੀ ਸੰਸਦ ਦੇ ਪੈਰਲਰ ਕਿਸਾਨ ਸੰਸਦ ਚਲਾਈ। ਇਸ ਕਿਸਾਨ ਸੰਸਦ ਵਿੱਚ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਮਾਨਸੂਨ ਸ਼ੈਸ਼ਨ ਦੀ ਸਮਾਪਤੀ ਤੱਕ ਸੰਸਦ ਮਾਰਚ ਜਾਰੀ ਰੱਖਣ ਦੇ ਐਲਾਨ ਤੋਂ ਇਲਾਵਾ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਅੰਦੋਲਨ ਨਿਰੰਤਰ ਜਾਰੀ ਰੱਖੇ ਜਾਣ ਦਾ ਫ਼ੈਸਲਾ ਵੀ ਲਿਆ ਗਿਆ। ਅੱਜ ਦੀ ਇਸ ਕਿਸਾਨ ਸੰਸਦ ਲਈ ਕਿਸਾਨ ਆਗੂ ਨਰਿੰਦਰ ਸਿੰਘ ਨੂੰ ਸਪੀਕਰ ਅਤੇ ਅਵਤਾਰ ਨੂੰ ਡਿਪਟੀ ਸਪੀਕਰ ਚੁਣਿਆ ਗਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ਦੇਹ ਵਪਾਰ ਦੇ ਅੱਡੇ 'ਤੇ ਪੁਲਸ ਦਾ ਛਾਪਾ, ਮੌਕੇ 'ਤੇ 3 ਕੁੜੀਆਂ ਸਣੇ ਗਾਹਕ ਤੇ ਦਲਾਲ ਗ੍ਰਿਫ਼ਤਾਰ
ਕਿਸਾਨ ਸੰਸਦ ਦੀ ਕਾਰਵਾਈ ਸ਼ੁਰੂ ਹੋਣ ’ਤੇ ਅੱਜ ਵਿਚਾਰ ਲਈ ਨਵੇਂ ਖੇਤੀ ਕਾਨੂੰਨ ਵਿੱਚ ਸ਼ਾਮਲ ਕੀਤੇ ਕੰਟਰੈਕਟ ਫਾਰਮਿੰਗ ਦੇ ਮੁੱਦੇ ਸਮੇਤ ਖੇਤੀ ਜਿਣਸਾਂ ਕੀਮਤਾਂ ਅਤੇ ਖੇਤੀ ਸੇਵਾਵਾਂ ਸੰਬਧੀ ਸਮਝੌਤਾ ਐਕਟ-2020 ਨੂੰ ਰੱਖਿਆ ਗਿਆ। ਅੱਜ ਦੀ ਕਿਸਾਨ ਸੰਸਦ ਦੌਰਾਨ ਇਨਾਂ ਮੁੱਦਿਆਂ ’ਤੇ ਵਿਚਾਰ ਚਰਚਾ ਅਤੇ ਬਹਿਸ ਜਾਰੀ ਰੱਖੀ ਜਾਵੇਗੀ। ਇਥੇ ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਐਲਾਨ ’ਤੇ 22 ਜੁਲਾਈ ਤੋਂ ਹਰ ਰੋਜ਼ 200 ਕਿਸਾਨਾਂ ਦਾ ਜੱਥਾ ਜੰਤਰ-ਮੰਤਰ ਵਿਖੇ ਪਹੁੰਚ ਕੇ ਖੇਤੀ ਬਿੱਲ ਰੱਦ ਕਰਵਾਉਣ ਲਈ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਵਿੱਚ ਸ਼ਾਮਲ ਕੀਤੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕਰਕੇ ਇਨ੍ਹਾਂ ਤੋਂ ਦੇਸ਼ ਦੇ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਆਪਣੀ ਆਵਾਜ਼ ਚੁੱਕ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਹੁਣ ਪ੍ਰੀ-ਪੇਡ ਹੋ ਜਾਣਗੇ ਸਭ ਦੇ 'ਮੀਟਰ'
ਮੋਰਚੇ ਵਿੱਚ ਸ਼ਾਮਲ 40 ਕਿਸਾਨ ਸੰਗਠਨਾਂ ਦੇ 5-5 ਮੈਂਬਰ ਹਰ ਰੋਜ਼ ਇਸ ਜੱਥੇ ਵਿੱਚ ਸ਼ਮੂਲੀਅਤ ਕਰਦੇ ਹੋਏ ਜੰਤਰ-ਮੰਤਰ ਵਿਖੇ ਪਹੁੰਚ ਰਹੇ ਹਨ। ਅੱਜ ਦੇ ਸੰਸਦ ਮਾਰਚ ਕਿਸਾਨ ਜੱਥੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪੰਜਾਬ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ, ਬਲਰਾਜ ਸਿੰਘ ਰਾਮਪੁਰ, ਗੁਰਦੀਪ ਸਿੰਘ ਬਰਮਾ, ਸੁਪਿੰਦਰ ਸਿੰਘ ਬੱਗਾ, ਰਜਿੰਦਰ ਸਿੰਘ ਲੱਲ ਕਲਾਂ, ਹਿੰਮਤ ਸਿੰਘ ਰਾਮਪੁਰ ਆਦਿ ਸਮੇਤ ਕਈ ਹੋਰ ਆਗੂ ਸ਼ਾਮਲ ਸਨ।
ਨੋਟ : ਇਸ ਖ਼ਬਰ ਸੰਬਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਿਲੌਰ ਤੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਕੱਪੜੇ ’ਚ ਬੰਨ੍ਹ ਕੇ ਸੁੱਟਿਆ ਨਵਜਨਮਿਆ ਬੱਚਾ
NEXT STORY