ਚੰਡੀਗੜ੍ਹ: ਸਿੰਘੂ ਬਾਰਡਰ ’ਤੇ ਅੰਦੋਲਨਕਾਰੀ ਕਿਸਾਨਾਂ ਦੀ ਮੌਤ ਦੀ ਖ਼ਬਰ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕੁੰਡਲੀ ’ਤੇ ਟਿਕਰੀ ਬਾਰਡਰ ’ਤੇ ਸਾਡੇ 2 ਕਿਸਾਨਾਂ ਅਮਰਿੰਦਰ ਸਿੰਘ ਜੋ ਕਿ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਸਨ ਤੇ ਲਾਲ ਚੰਦ ਜੋ ਕਿ ਫਾਜ਼ਿਲਕਾ ਦੇ ਵਾਸੀ ਸਨ ਦੀ ਮੰਦਭਾਗੀ ਮੌਤ ਦੀ ਖ਼ਬਰ ਨਾਲ ਮਨ ਦੁਖੀ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀਆਂ ਅਰਦਾਸਾਂ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਦੇ ਨਾਲ ਹਨ। ਵਾਹਿਗੁਰੂ ਜੀ ਇਨ੍ਹਾਂ ਨੂੰ ਹੌਂਸਲਾ ਬਖ਼ਸ਼ਣ।
ਇਹ ਵੀ ਪੜ੍ਹੋ: ਰਾਜੋਆਣਾ ਸਬੰਧੀ ਸੁਖਬੀਰ ਬਾਦਲ ਦਾ ਵੱਡਾ ਬਿਆਨ, ਸਜ਼ਾ ਮੁਆਫ਼ੀ ਲਈ ਕੇਂਦਰ ਨੂੰ ਕੀਤੀ ਅਪੀਲ
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਅੱਜ ਇਹ ਅੰਦੋਲਨ 46ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਜਾਰੀ ਅੰਦੋਲਨ ਨੂੰ ਖ਼ਤਮ ਕਰਨ ਲਈ ਸਰਕਾਰਾਂ ਅਤੇ ਕਿਸਾਨਾਂ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ, ਜਦਕਿ ਕਿਸਾਨ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ’ਤੇ ਅੜ੍ਹੇ ਹੋਏ ਹਨ। ਹੁਣ ਅਗਲੀ ਬੈਠਕ 15 ਜਨਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ: ‘ਪਿਛਲੀਆਂ ਚੋਣਾਂ ਰੱਬ ਦੀ ਸਹੁੰ ਖਾ ਕੇ ਲੜੀਆਂ, ਹੁਣ ਅਗਲੀਆਂ ਚੋਣਾਂ ਕਿਵੇਂ ਲੜਨਗੇ ਕੈਪਟਨ ਸਾਬ੍ਹ’
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸ਼ਰਾਰਤੀ ਅਨਸਰਾਂ ਦਾ ਕਾਰਨਾਮਾ, ਪੁਲਸ ਚੈਕਪੋਸਟ ’ਚ ਪਏ ਸਾਮਾਨ ਨੂੰ ਲਾਈ ਅੱਗ
NEXT STORY