ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਡਾ. ਪੱਲਵੀ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਤਿੰਨੋਂ ਵਿਧਾਨ ਸਭਾ ਚੋਣ ਹਲਕਿਆਂ—001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ—ਵਿੱਚ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਤਹਿਤ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਪ੍ਰਾਪਤ ਹੋਏ ਫਾਰਮਾਂ ਸਬੰਧੀ ਤਿਆਰ ਕੀਤੀਆਂ ਫਾਰਮ ਨੰਬਰ 9, 10, 11, 11A ਅਤੇ 11B ਦੀਆਂ ਸੂਚੀਆਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਉਕਤ ਸੂਚੀਆਂ ਅਤੇ ਸਬੰਧਤ ਸਮੱਗਰੀ ਮੁਹੱਈਆ ਕਰਵਾਈ ਗਈ ਹੈ, ਤਾਂ ਜੋ SIR-2026 ਤਹਿਤ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੋਧ ਦੀ ਪ੍ਰਕਿਰਿਆ ਨੂੰ ਹੋਰ ਵਧੇਰੇ ਪਾਰਦਰਸ਼ੀ ਅਤੇ ਸਫਲ ਬਣਾਇਆ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ SIR-2026 ਤਹਿਤ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਕਿਰਿਆ ਦੌਰਾਨ ਪ੍ਰਾਪਤ ਹੋਏ ਫਾਰਮਾਂ ’ਤੇ ਨਿਰਧਾਰਤ ਨਿਯਮਾਂ ਅਤੇ ਪ੍ਰਕਿਰਿਆ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਫਾਰਮ ਨੰਬਰ 9, 10, 11, 11A ਅਤੇ 11B ਨਾਲ ਸਬੰਧਤ ਸੂਚੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਪੈਸ਼ਲ ਇੰਟੈਂਸਿਵ ਰੀਵਿਜ਼ਨ-2026 ਦੀ ਪ੍ਰਕਿਰਿਆ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁੱਟੀ-ਰਹਿਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ SIR-2026 ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਚੋਣ ਦਫ਼ਤਰ, ਪਠਾਨਕੋਟ ਵਿਖੇ ਸਥਾਪਿਤ ਵੋਟਰ ਹੈਲਪਲਾਈਨ ਨੰਬਰ 1950 ’ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ ਮਹਿਲਾ ਅਫ਼ਸਰ ਦੇ ਵੱਜੀ ਗੋਲ਼ੀ!
NEXT STORY