ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ’ਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ (ਐੱਸ.ਆਈ.ਆਰ.) ਮੁਹਿੰਮ ਤਹਿਤ 11-12 ਜੁਲਾਈ ਨੂੰ ਸੂਬੇ ਭਰ ਦੇ ਪੋਲਿੰਗ ਬੂਥਾਂ ’ਤੇ ਲਾਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਭਰ ਕੇ ਜਮ੍ਹਾਂ ਕਰਵਾਏ।
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਾਏ ਗਏ ਸਨ, ਜਿੱਥੇ ਵੋਟਰਾਂ ਨੇ ਆਪਣੇ ਭਰੇ ਫਾਰਮ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀ. ਐੱਲ. ਓਜ਼) ਕੋਲ ਜਮ੍ਹਾਂ ਕਰਵਾਏ। ਉਨ੍ਹਾਂ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਮੁਹਿੰਮ ਅਜੇ ਵੀ ਜਾਰੀ ਹੈ ਤੇ ਇਹ 24 ਜੁਲਾਈ ਤੱਕ ਚੱਲੇਗੀ। ਪਿਛਲੇ 18 ਦਿਨਾਂ ਦੌਰਾਨ ਸੂਬੇ ’ਚ 1.30 ਕਰੋੜ ਤੋਂ ਵੱਧ ਵੋਟਰ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਚੁੱਕੇ ਹਨ।
ਮੁੱਖ ਚੋਣ ਅਧਿਕਾਰੀ ਨੇ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਹੈ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਕਿ ਉਹ ਬਿਨਾਂ ਦੇਰੀ ਆਪਣੇ ਸਬੰਧਤ ਬੀ.ਐੱਲ. ਓ. ਨਾਲ ਸੰਪਰਕ ਕਰਕੇ ਇਹ ਪ੍ਰਕਿਰਿਆ ਪੂਰੀ ਕਰਨ। ਮਿਤਰਾ ਨੇ ਕਿਹਾ ਕਿ ਹਰ ਯੋਗ ਵੋਟਰ ਦਾ ਨਾਂ 3 ਅਗਸਤ ਨੂੰ ਛਪਣ ਵਾਲੀ ਡਰਾਫਟ ਵੋਟਰ ਸੂਚੀ ’ਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਤੈਅ ਸਮੇਂ ਅੰਦਰ ਗਣਨਾ ਫਾਰਮ ਜਮ੍ਹਾਂ ਕਰਵਾਉਣਾ ਬਹੁਤ ਜ਼ਰੂਰੀ ਹੈ।
ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ ਹੀ ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
NEXT STORY