ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ’ਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਚੋਣ ਅਮਲੇ ਨੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਘਰ-ਘਰ ਗਣਨਾ ਦੌਰਾਨ ਇਕੱਠੇ ਕੀਤੇ ਗਏ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ ਤੈਅ ਮਿਆਦ ਤੋਂ ਪਹਿਲਾਂ ਹੀ ਪੂਰਾ ਕਰ ਲਿਆ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਐਤਵਾਰ ਨੂੰ ਘਰ-ਘਰ ਗਣਨਾ ਮੁਹਿੰਮ ਦਾ 39ਵਾਂ ਦਿਨ ਸੀ ਤੇ ਇਸ ਦੌਰਾਨ ਸੂਬੇ ਭਰ ’ਚ ਡਿਜੀਟਾਈਜ਼ੇਸ਼ਨ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਗਿਆ।
ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਇਸ ਪ੍ਰਾਪਤੀ ਲਈ ਸਾਰੇ ਜ਼ਿਲਾ ਚੋਣ ਅਧਿਕਾਰੀਆਂ, ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਏ.ਈ.ਆਰ.ਓ.), ਸੁਪਰਵਾਈਜ਼ਰਾਂ ਤੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਤੈਅ ਸਮੇਂ ਤੋਂ ਪਹਿਲਾਂ ਇਹ ਕੰਮ ਪੂਰਾ ਹੋਣਾ ਚੋਣ ਅਮਲੇ ਦੀ ਮਿਹਨਤ, ਸਮਰਪਣ ਤੇ ਕੁਸ਼ਲ ਕਾਰਜਸ਼ੈਲੀ ਦਾ ਪ੍ਰਤੀਕ ਹੈ। ਇਸ ਵੱਡੇ ਪੱਧਰ ਦੇ ਕੰਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਹੱਕਦਾਰ ਹੈ।
ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
NEXT STORY