ਚੰਡੀਗੜ੍ਹ (ਵੈੱਬ ਡੈਸਕ, ਭਗਵਤ) : ਚੰਡੀਗੜ੍ਹ 'ਚ ਜਿੱਥੇ ਬੀਤੇ ਦਿਨ ਥੋੜ੍ਹੀ ਦੇਰ ਨਿਕਲੀ ਧੁੱਪ ਨੇ ਲੋਕਾਂ ਨੂੰ ਰਾਹਤ ਦਿਵਾਈ ਕਿ ਹੁਣ ਨਦੀ-ਨਾਲਿਆਂ 'ਚ ਪਾਣੀ ਦਾ ਪੱਧਰ ਘੱਟ ਜਾਵੇਗਾ ਪਰ ਉੱਥੇ ਹੀ ਅੱਜ ਸਵੇਰ ਤੋਂ ਪੈ ਰਹੇ ਮੀਂਹ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸ਼ਹਿਰ 'ਚ ਮੀਂਹ ਪੈਣ ਕਾਰਨ ਇਕ ਵਾਰ ਫਿਰ ਸੁਖ਼ਨਾ ਝੀਲ ਦੇ ਪਾਣੀ ਦਾ ਪੱਧਰ ਵੱਧ ਗਿਆ ਅਤੇ ਅੱਜ ਇਕ ਵਾਰ ਸਾਇਰਨ ਵੱਜੇ ਅਤੇ ਫਿਰ ਝੀਲ ਦੇ ਫਲੱਡ ਗੇਟ ਖੋਲ੍ਹਣੇ ਪਏ। ਮੀਂਹ ਕਾਰਨ ਸੁਖ਼ਨਾ ਝੀਲ 'ਚ ਲਗਾਤਾਰ ਪਾਣੀ ਦਾ ਪੱਧਰ ਵੱਧਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
ਝੀਲ 'ਚ 1163 ਫੁੱਟ ਤੱਕ ਹੀ ਪਾਣੀ ਆ ਸਕਦਾ ਹੈ। ਇਸ ਤੋਂ ਬਾਅਦ ਜਦੋਂ ਜ਼ਿਆਦਾ ਪਾਣੀ ਹੋ ਜਾਂਦਾ ਹੈ ਅਤੇ ਇਸ ਦੇ ਫਲੱਡ ਗੇਟ ਖੋਲ੍ਹਣੇ ਪੈਂਦੇ ਹਨ। ਇਸ ਕਾਰਨ ਬਾਪੂਧਾਮ ਕਾਲੋਨੀ ਅਤੇ ਕਿਸ਼ਨਗੜ੍ਹ ਸੜਕ ਪੂਰੀ ਤਰ੍ਹਾਂ ਪਾਣੀ ਨਾਲ ਭਰ ਜਾਂਦੀ ਹੈ ਅਤੇ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਨੂੰ ਲੈ ਕੇ ਵੱਡੀ ਖ਼ਬਰ, ਨਵੀਂ UPDATE ਆਈ ਸਾਹਮਣੇ
ਗੇਟ ਖੋਲ੍ਹਣ ਤੋਂ ਪਹਿਲਾਂ ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ ਕੀਤਾ ਗਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸੇ ਮਹੀਨੇ 'ਚ ਕਈ ਵਾਰ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ, ਜਿਸ ਕਾਰਨ ਕਿਸ਼ਨਗੜ੍ਹ, ਬਾਪੂਧਾਮ ਕਾਲੋਨੀ, ਸੈਕਟਰ-26 ਅਤੇ ਡੇਰਾਬੱਸੀ ਇਲਾਕਿਆਂ 'ਚ ਪੂਰੀ ਤਰ੍ਹਾਂ ਪਾਣੀ ਭਰ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MP ਚਰਨਜੀਤ ਚੰਨੀ ਸ੍ਰੀ ਚਮਕੌਰ ਸਾਹਿਬ ’ਚ ਐਕਟਿਵ, ਜਲੰਧਰ ’ਚੋਂ ਗਾਇਬ, ਜਨਤਾ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ
NEXT STORY