ਚੰਡੀਗੜ੍ਹ (ਵੈੱਬ ਡੈਸਕ, ਕੁਲਦੀਪ) : ਚੰਡੀਗੜ੍ਹ 'ਚ ਸ਼ੁੱਕਰਵਾਰ ਸਵੇਰੇ ਮੁੜ ਸਾਇਰਨ ਵੱਜਣੇ ਸ਼ੁਰੂ ਹੋ ਗਏ। ਸਾਇਰਨ ਲਗਾਤਾਰ 10 ਮਿੰਟ ਤੋਂ ਵੱਜ ਰਹੇ ਹਨ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਘਰਾਂ ਅੰਦਰ ਰਹਿਣ ਅਤੇ ਬਾਲਕੋਨੀਆਂ ਦੇ ਬਾਹਰ ਨਾ ਖੜ੍ਹੇ ਹੋਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Red Alert 'ਤੇ ਚੰਡੀਗੜ੍ਹ! ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 3 ਵਜੇ ਤੱਕ...
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਏਅਰਬੇਸ ਸਟੇਸ਼ਨ 'ਤੇ ਡਰੋਨ ਹਮਲਾ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਲਗਾਤਾਰ ਸਾਇਰਨ ਵੱਜ ਰਹੇ ਹਨ। ਇਸ ਦੇ ਨਾਲ ਹੀ ਮੋਹਾਲੀ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਮੋਹਾਲੀ 'ਚ ਵੀ ਚੰਡੀਗੜ੍ਹ ਦੇ ਨਾਲ ਹੀ ਲਗਾਤਾਰ ਸਾਇਰਨ ਵੱਜ ਰਹੇ ਹਨ। ਮੋਹਾਲੀ ਦੇ ਡਿਪਟੀ ਕਮਿਸ਼ਨਰ ਵਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼ੀਸ਼ੇ ਵਾਲੀਆਂ ਖਿੜਕੀਆਂ ਤੋਂ ਦੂਰ ਰਹਿਣ ਅਤੇ ਘਰਾਂ ਅੰਦਰ ਹੀ ਰਹਿਣ।
ਇਹ ਵੀ ਪੜ੍ਹੋ : ਜੰਗ ਦੇ ਹਾਲਾਤ ਵਿਚਾਲੇ ਪੰਜਾਬ ਦੇ ਗੁਰੂਘਰਾਂ ਲਈ ਜਾਰੀ ਹੋਏ ਹੁਕਮ, ਸੁਣੋ ਕੀ ਬੋਲੇ ਜੱਥੇਦਾਰ (ਵੀਡੀਓ)
ਦੱਸਣਯੋਗ ਹੈ ਕਿ ਲੋਕਾਂ ਨੂੰ ਅਲ਼ਰਟ ਕਰਨ ਲਈ ਚੰਡੀਗੜ੍ਹ ਵਿਖੇ 20 ਥਾਵਾਂ 'ਤੇ ਸਾਇਰਨ ਲੱਗੇ ਹੋਏ ਹਨ ਅਤੇ ਜਦੋਂ ਵੀ ਕਿਸੇ ਤਰ੍ਹਾਂ ਦੇ ਖ਼ਤਰੇ ਦੀ ਸੰਭਾਵਨਾ ਜਾਪਦੀ ਹੈ ਤਾਂ ਸਾਇਰਨ ਵੱਜਣ ਲੱਗ ਪੈਂਦਾ ਹੈ ਤਾਂ ਜੋ ਲੋਕ ਸਾਵਧਾਨ ਹੋ ਜਾਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ ਇੰਟਰਨੈੱਟ ਬੰਦ!
NEXT STORY