Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:24:47 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਬਰ ਉੱਤੇ ਸਬਰ ਦੀ ਜਿੱਤ ਦੀ ਗਵਾਹੀ ਹੈ ‘ਸਰਹਿੰਦ ਫ਼ਤਿਹ ਦਿਵਸ’

PUNJAB News Punjabi(ਪੰਜਾਬ)

ਜਬਰ ਉੱਤੇ ਸਬਰ ਦੀ ਜਿੱਤ ਦੀ ਗਵਾਹੀ ਹੈ ‘ਸਰਹਿੰਦ ਫ਼ਤਿਹ ਦਿਵਸ’

  • Edited By Rajwinder Kaur,
  • Updated: 12 May, 2020 02:29 PM
Jalandhar
sirhind fateh divas baba banda singh bahadur
  • Share
    • Facebook
    • Tumblr
    • Linkedin
    • Twitter
  • Comment

ਸ਼ਮਸ਼ੇਰ ਸਿੰਘ ਜੇਠੂਵਾਲ

ਕੁਦਰਤ ਦਾ ਇਕ ਅਸੂਲ ਹੈ ਕਿ ਜ਼ਿਆਦਤੀ ਜ਼ਿਆਦਾ ਚਿਰ ਤਕ ਸਹਿਣ ਨਹੀਂ ਕੀਤੀ ਜਾਂਦੀ। ਕਿਵੇਂ ਨਾ ਕਿਵੇਂ ਧਰਤੀ ’ਤੇ ਕਿਸੇ ਨਾ ਕਿਸੇ ਰੂਪ ’ਚ ਜ਼ੁਲਮ ਦਾ ਸਾਹਮਣਾ ਕਰਨ ਲਈ ਕੋਈ ਰੱਬੀ ਰੂਹ ਪੈਦਾ ਹੁੰਦੀ ਹੀ ਰਹੀ ਹੈ। ਜਿਵੇਂ ਸਿੱਧੇ ਸ਼ਬਦਾਂ ’ਚ ਕਹਿ ਲਓ ਕਿ ਪਾਪ ਦਾ ਭਾਂਡਾ ਜਲਦੀ ਭਰ ਜਾਂਦਾ ਹੈ। ਇਸੇ ਕੜੀ ਦਾ ਹੀ ਇਕ ਹਿੱਸਾ ਹੈ ‘ਸਰਹਿੰਦ ਫ਼ਤਿਹ’, ਜਿਸ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਸਿੰਘਾਂ ਨਾਲ ਜਾਲਮਾਂ ਨੂੰ ਸੋਧਾ ਲਗਾ ਕੇ ਸਰਹਿੰਦ ਫ਼ਤਿਹ ਕੀਤੀ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਜਦੋਂ ਥਾਪੜਾ ਦੇ ਕੇ ਆਪਣੇ ਸਿੱਖਾਂ ਨਾਲ ਤੋਰਿਆ ਤਾਂ ਇਕ ਗੱਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਕਹੀ ਕਿ ਬੰਦਾ ਸਿੰਘ ਜਾਲਮਾਂ ਨੂੰ ਸੋਧਣ ਦੇ ਨਾਲ-ਨਾਲ ਅਕਾਲ ਪੁਰਖ ਨੂੰ ਵਿਸਾਰ ਦੇਣਾ। ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲੋ ਅਸ਼ੀਰਵਾਦ ਲੈ ਕੇ ਜਦੋਂ ਪੰਜਾਬ ਵੱਲ ਰਵਾਨਗੀ ਪਾਈ ਤਾਂ ਸਿੰਘਾਂ ਦਾ ਜੋਸ਼ ਵੇਖਣ ਵਾਲਾ ਸੀ।

ਸਭ ਤੋਂ ਪਹਿਲੋਂ ਬੰਦਾ ਬਹਾਦਰ ਨੇ ਸਿਹਰੀ, ਸੋਨੀਪਤ, ਕੈਥਲ ’ਤੇ ਕਬਜ਼ਾ ਕੀਤਾ। ਕੈਥਲ ਦੇ ਆਮਿਲ ਨੂੰ ਈਨ ਮਨਵਾਕੇ ਉਸ ਪਾਸੋਂ ਅਸਲਾ ਘੋੜੇ ਅਤੇ ਬਹੁਤ ਮਾਲ ਹਥਿਆ ਲਿਆ। ਕੈਥਲ ਵਿਖੇ ਸ਼ਾਹੀ ਖਜ਼ਾਨਾ, ਜੋ ਦਿੱਲੀ ਲਿਜਾਇਆ ਜਾ ਰਿਹਾ ਸੀ, ਲੁਟਕੇ ਗਰੀਬਾਂ ਤੇ ਲੋੜਵੰਦਾਂ ਵਿਚ ਵੰਡ ਦਿੱਤਾ। ਇਥੋ ਦੇ ਆਮਿਲ ਨੂੰ ਦੀਨ ਮਨਾ ਕੇ ਬਹੁਤ ਸਾਰਾ ਅਸਲਾ ਘੋੜੇ ’ਤੇ ਮਾਲ ਉਸ ਤੋਂ ਲੈ ਲਏ। ਇਥੇ ਖਬਰ ਮਿਲੀ ਕਿ ਮੁਗਲਾਂ ਵਲੋਂ ਭੇਜੇ ਦੋ ਪਠਾਣਾਂ ਨੇ ਗੁਰੂ ਸਾਹਿਬ ’ਤੇ ਵਾਰ ਕਰ ਦਿੱਤਾ। ਇਹ ਖਬਰ ਸੁਣਦੇ ਸਾਰ ਬੰਦਾ ਬਹਾਦਰ ’ਚ ਗੁੱਸੇ ਦੀ ਅੱਗ ਹੋਰ ਤੇਜ਼ ਹੋ ਕੇ ਭੜਕੀ। ਇਥੇ ਇਹ ਦੱਸਣਾ ਜਰੂਰੀ ਹੈ ਕੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਚ ਨਾ ਕਦੇ ਬਦਲੇ ਦੀ ਭਾਵਨਾ ਸੀ ਤੇ ਨਾ ਹੀ ਉਨ੍ਹਾਂ ਦੇ ਜੀਵਨ ਦਾ ਕੋਈ ਇਸ ਤਰ੍ਹਾਂ ਦਾ ਮਕਸਦ ਸੀ। ਬੰਦਾ ਬਹਾਦਰ ਨੂੰ ਉਨ੍ਹਾਂ ਨੇ ਥਾਪੜਾ ਦੇ ਕੇ ਜਾਲਮ ਹਕੂਮਤ ਨਾਲ ਟੱਕਰ ਕਰਨ ਅਤੇ ਮਜ਼ਲੂਮਾਂ ਦੀ ਰਖਿਆ ਕਰਨ ਲਈ ਭੇਜਿਆ ਸੀ, ਨਾ ਕਿ ਕਿਸੇ ਬਦਲੇ ਵਾਸਤੇ ਪਰ ਕਿਸੇ ਇਨਸਾਨ ਦਾ ਦਿਲ ਇੰਨਾ ਵੱਡਾ ਨਹੀਂ ਹੋ ਸਕਦਾ, ਜਿਸਦੀ ਸੋਚ ਰਬੀ ਨੂਰ ਦੀ ਸੋਚ ਦਾ ਮੁਕਾਬਲਾ ਕਰੇ। ਜੁਲਮਾਂ ਦੇ ਬਦਲੇ ਦੀ ਭਾਵਨਾ ਬੰਦਾ ਬਹਾਦਰ ਵਿਚ ਸੀ, ਜਿਸ ਲਈ ਉਸਨੇ ਆਪਣੇ ਆਪ ਨੂੰ ਕਸੂਰ ਵਾਰ ਵੀ ਠਹਿਰਾਇਆ ਅਤੇ ਅਰਦਾਸ ਕਰਕੇ ਗੁਰੂ ਸਾਹਿਬ ਤੋਂ ਭੁਲ ਬਖਸ਼ਵਾਈ।  

PunjabKesari

ਬੰਦਾ ਸਿੰਘ ਦਾ ਮੁਖ ਮਕਸਦ ਸਰਹੰਦ ਦੇ ਵਜੀਰ ਮਾਰਨਾ ਸੀ, ਕਿਉਂਕਿ ਸਰਹੰਦ ਇਕ ਤਾਕਤਵਰ ਸੂਬਾ ਸੀ ਅਤੇ ਉਸਦੀ ਆਪਣੀ ਫੌਜ ਵੀ ਕਾਫੀ ਸੀ। ਲੋੜ ਪੈਣ ’ਤੇ ਉਹ ਆਲੇ-ਦੁਆਲੇ ਤੋਂ ਮਦਦ ਵੀ ਲੈ ਸਕਦਾ ਸੀ। ਸੋ ਬੰਦਾ ਬਹਾਦਰ ਨੇ ਸੋਚਿਆ ਕੀ ਸਭ ਤੋਂ ਪਹਿਲਾ ਆਲੇ-ਦੁਆਲੇ ਦੀਆਂ ਬਾਹਾਂ ਕੱਟ ਦਿੱਤੀਆਂ ਜਾਣ। ਇਸ ਲਈ ਸਭ ਤੋਂ ਪਹਿਲਾਂ ਉਹ ਸਮਾਣੇ ਪਹੁੰਚਿਆ, ਜਿਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕਤਲ ਕਰਨ ਵਾਲਾ ਸਯਦ ਜਲਾਲ-ਉ-ਦਿਨ ਤੇ ਛੋਟੇ ਸਾਹਿਬਜਾਦਿਆਂ ਦੇ ਕਾਤਲ ਸ਼ਾਸ਼ਲ ਬੇਗ ਤੇ ਬਾਸ਼ਲ ਬੇਗ ਰਹਿੰਦੇ ਸੀ।  ਇਹ ਮੁਗਲ ਰਾਜ ਦੇ ਧਾਰਮਿਕ ਅਤੇ ਰਾਜਨੀਤਕ ਸ਼ਕਤੀ ਦਾ ਕੇਂਦਰ, ਜੋ ਸਯੀਦਾਂ ਦਾ ਤਕੜਾ ਗੜ੍ਹ ਅਤੇ ਮਹੱਤਵਪੂਰਨ ਅਸਥਾਨ ਸੀ।  ਇਥੇ 22 ਸ਼ਹੀਦ ਪਰਿਵਾਰ ਰਹਿੰਦੇ ਸੀ। ਹਰ ਇਕ ਕੋਲ ਆਪਣੀ ਆਪਣੀ ਫੌਜ ਸੀ, ਜਿਸ ਨੂੰ ਜਿਤਣਾ ਆਸਾਨ ਨਹੀਂ ਸੀ। ਇਥੇ ਘਮਸਾਨ ਦਾ ਯੁੱਧ ਹੋਇਆ, ਹਜ਼ਾਰਾਂ ਮੁਗਲ ਫੌਜੀ ਸਿੰਘਾਂ ਦੀਆਂ ਤਲਵਾਰਾਂ ਦੇ ਭੇਟ ਚੜ੍ਹੇ 24 ਘੰਟੇ ਦੇ ਅੰਦਰ-ਅੰਦਰ ਸਮਾਣੇ ’ਤੇ ਕਬਜ਼ਾ ਕਰ ਲਿਆ। ਤਿਨਾਂ ਜਲਾਦਾਂ ਨੂੰ ਆਪਣੀ ਕਰਨੀ ਦੀ ਸਜਾ ਦੇਕੇ ਕਤਲ ਕਰ ਦਿੱਤਾ। ਭਾਈ ਫਤਿਹ ਸਿੰਘ ਨੂੰ ਸਮਾਣੇ ਦਾ ਗਵਰਨਰ ਥਾਪ ਦਿੱਤਾ।

ਇਨ੍ਹਾਂ ਸਾਰੀਆਂ ਜਿਤਾਂ ਦੇ ਕਾਰਨ ਬਾਬਾ ਬੰਦਾ ਬਹਾਦਰ ਦੀ ਪ੍ਰਸਿੱਧੀ ਦੂਰ-ਦੂਰ ਤਕ ਫੈਲ ਗਈ। ਬਹੁਤ ਲੋਕ ਜੋ ਮੁਗਲ ਹਕੂਮਤ ਤੋਂ ਦੁੱਖੀ ਸਨ, ਬੰਦਾ ਬਹਾਦਰ ਨਾਲ ਆ ਮਿਲੇ। ਬੰਦਾ ਬਹਾਦਰ ਦੇ ਆਉਣ ਨਾਲ ਪਹਿਲੀ ਵਾਰੀ ਪੰਜਾਬ ਦੀ ਸਿਆਸਤ ਵਿਚ ਜ਼ਬਰਦਸਤ ਧਮਾਕਾ ਹੋਇਆ,ਜਿਸ ਧਮਾਕੇ ਨੂੰ ਮੁਸਲਮਾਨ ਲਿਖਾਰੀ ‘ਅਜਲ ਬਲਾ’ ਕਹਿੰਦੇ ਹਨ। ਪੰਜਾਬ ਦੀ ਸਿਆਸਤ ਵਿਚ ਉਹ ਹਲਚਲ ਮਚਾਈ ਕੀ ਇਕ ਵਾਰੀ ਤਾਂ ਧਰਤੀ ਨੂੰ ਵੀ ਕਾਂਬਾ ਛਿੜ ਗਿਆ। ਉਥੋਂ ਸਢੋਰੇ ਵਲ ਨੂੰ ਤੁਰ ਪਏ। ਇਥੋਂ ਦਾ ਹਾਕਮ ਓਸਮਾਨ ਖਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਿਆਰੇ ਮਿਤਰ ਪੀਰ ਬੁਧੂ ਸ਼ਾਹ ਨੂੰ ਬੜੇ ਤਸੀਹੇ ਦੇ ਕੇ ਕਤਲ ਕੀਤਾ ਸੀ, ਕਹਿੰਦੇ ਹਨ ਕਿ ਓਸਮਾਨ ਖਾਨ ਨੂੰ ਉਸਦੀ ਕਰਨੀ ਦੀ ਬੜੀ ਭਿਆਨਕ ਸਜ਼ਾ ਦਿੱਤੀ। ਮੁਖਲਿਸਗੜ੍ਹ ਦਾ ਕਿਲਾ ਫ਼ਤਿਹ ਕਰ ਲਿਆ, ਜਿਸਦਾ ਨਾਂ ਲੋਹਗੜ੍ਹ ਰਖਿਆ।  

PunjabKesari

ਉਸ ਤੋਂ ਉਪਰੰਤ ਅੰਬਾਲਾ-ਛਤ-ਬਨੂੜ ਜੋ ਜ਼ੁਲਮ ਤੇ ਜਬਰ ਦੇ ਗੜ੍ਹ ਸੀ ’ਤੇ ਕਬਜ਼ਾ ਕੀਤਾ। ਇਸ ਤੋਂ ਬਾਅਦ ਓਹ ਖਰੜ ਵੱਲ ਨੂੰ ਹੋ ਤੁਰੇ। ਬੰਦਾ ਸਿੰਘ ਦੇ ਆਉਣ ਦਾ ਸੁਣ ਕੇ ਸਿਖਾਂ ਦੇ ਹੌਸਲੇ ਬੁਲੰਦ ਹੋ ਚੁੱਕੇ ਸਨ, ਮਾਝੇ ਅਤੇ ਦੁਆਬੇ ਦੇ ਸਿਖਾਂ ਨੇ ਮੁਗਲ ਹਕੂਮਤ ਵਿਰੁੱਧ ਬਗਾਵਤ ਕਰ ਦਿੱਤੀ। ਬੰਦਾ ਸਿੰਘ ਬਹਾਦਰ ਦਾ ਸਾਥ ਦੇਣ ਲਈ ਸਰਹੰਦ ਵੱਲ ਕੂਚ ਕਰ ਦਿੱਤਾ। ਰੋਪੜ ਦੇ ਸਥਾਨ ’ਤੇ ਇਨਾ ਸਿੰਘਾਂ ਨਾਲ ਸ਼ਾਹੀ ਫੌਜ ਦੀ ਪਹਿਲੀ ਲੜਾਈ ਹੋਈ। ਵਜ਼ੀਰ ਖਾਨ ਦੇ ਹੁਕਮ ਉਤੇ ਮਲੇਰਕੋਟਲਾ ਦੇ ਨਵਾਬ ਸ਼ੇਰ ਖਾਨ ਨੇ ਆਪਣੇ ਭਰਾ (ਖਿਜਰ ਖਾਨ) ਅਤੇ ਭਤੀਜਿਆਂ (ਨੁਸਰਤ ਖਾਨ ਤੇ ਵਲੀ ਮੁਹੰਮਦ ਖਾਨ) ਸਮੇਤ ਸਿਖਾਂ ਉੜੇ ਜ਼ੋਰਦਾਰ ਹਮਲਾ ਕਰ ਦਿੱਤਾ। ਸਿਖਾਂ ਦੀ ਮਲੇਰਕੋਟਲਾ ਦੇ ਪਠਾਣਾ ਨਾਲ ਤਕੜੀ ਝੜਪ ਹੋਈ। ਦੋ ਦਿਨ ਖੂਨ ਡੋਲਵੀ ਲੜਾਈ ਵਿਚ ਖਿਜਰ ਖਾਨ, ਨੁਸਰਤ ਖਾਨ ਤੇ ਵਲੀ ਮੁਹੰਮਦ ਖਾਨ ਮਾਰੇ ਗਏ ਤੇ ਸ਼ੇਰ ਮੁਹੰਮਦ ਸਖਤ ਜ਼ਖਮੀ ਹੋ ਗਿਆ। ਸਿੰਘ ਇਹ ਲੜਾਈ ਜਿਤ ਕੇ ਬੰਦਾ ਬਹਾਦਰ ਨਾਲ ਆਣ ਮਿਲੇ।

ਇਹ ਸਾਰੀਆਂ ਜਿਤਾਂ ਆਉਣ ਵਾਲੀ ਸਰਹੰਦ ਦੀ ਵੱਡੀ ਮੁਹਿਮ ਦਾ ਅਧਾਰ ਬਣੀਆਂ। ਜਿੱਤਾਂ ਦੇ ਇਸ ਲੰਬੇ ਸਿਲਸਿਲੇ ਨੂੰ ਸੁਣ ਕੇ   ਸਰਹੰਦ ਦਾ ਸੂਬੇਦਾਰ ਵਜੀਰ ਖਾਨ ਨੂੰ ਵੀ ਇਕ ਵਾਰ ਕਾਂਬਾ ਛਿੜ ਗਿਆ ਹਾਲਾਂਕਿ ਉਹ ਖੁਦ ਇਕ ਜੰਗਜੂ, ਜੰਗੀ ਚਾਲਾਂ ਨੂੰ ਸਮਝਣ ਵਾਲਾ, ਕੁਸ਼ਲ ਪ੍ਰਬੰਧਕ ਸੀ। ਉਸ ਕੋਲ 48 ਤੋਪਾਂ 200 ਹਾਥੀ ਅਤੇ 10000 ਘੋੜ ਸਵਾਰ, 5000 ਪਿਆਦਾ ਫੌਜ, ਅਨਗਿਣਤ ਬੰਦੂਕਾਂ,  ਦਾਰੂ ਸਿਕਾ ਅਤੇ ਰਸਦ ਦੇ ਭੰਡਾਰ ਇਕਠੇ ਕੀਤੇ ਹੋਏ ਸੀ। ਰਾਜੇ ਰਜਵਾੜਿਆਂ ਨੂੰ ਵੀ ਬੁਲਾ ਲਿਆ, ਜੇਹਾਦ ਦਾ ਨਾਅਰਾ ਲਗਾਕੇ  ਨਵਾਬਾਂ ਅਤੇ ਜਗੀਰਦਾਰਾਂ ਦੀਆਂ ਫੌਜਾ ਵੀ ਇੱਕਠੀਆਂ ਕਰ ਲਈਆਂ। ਸਰਹੰਦ ਨੂੰ ਬਚਾਣ ਲਈ ਹਿਸਾਰ ਤੋਂ ਲੈ ਕੇ ਗੁਜਰਾਤ ਤੱਕ ਦੇ 5000 ਗਾਜ਼ੀ ਵੀ ਪਹੁੰਚੇ ਹੋਏ ਸਨ। 20000 ਉਸਦੀ ਆਪਣੀ ਫੌਜ ਸੀ। ਵੱਡੀ ਗਿਣਤੀ ਵਿਚ ਹਾਥੀ, ਘੋੜ-ਚੜੇ ਬੰਦੂਕਚੀ, ਨੇਜਾ ਬਰਦਾਰ ਤੇ ਤਲਵਾਰ-ਬਾਜ਼ ਸ਼ਾਮਲ ਸਨ।

ਵਜ਼ੀਰ ਖਾਨ ਨੇ ਖਾਲਸਿਆਈ ਨਿਸ਼ਾਨ ਨੂੰ ਮੇਟਣ ਲਈ ਪੂਰੀ ਵਾਹ ਲਗਾ ਦਿੱਤੀ। ਜੰਗ ਦੀ ਤਿਆਰੀ ਲਈ ਸਾਰੇ ਸਾਧਨ ਜੁਟਾ ਲਏ ਗੋਲੀ ਸਿਕਾ ਬਾਰੂਦ ਨਾਲ ਕੋਠੇ ਭਰ ਲਏ। ਵਜੀਰ ਖਾਨ ਨੇ ਸਰਹੰਦ ਤੋਂ ਬੰਦਾ ਬਹਾਦਰ ਨੂੰ ਇਕ ਚਿੱਠੀ ਭੇਜੀ, ਲਿਖਿਆ, ”ਤੈਨੂੰ ਸਿਖਾਂ ਦੇ ਉਸ ਗੁਰੂ ਨੇ ਭੇਜਿਆ ਹੈ, ਜਿਸਦੇ ਪੁਤਰਾਂ ਨੂੰ ਮੈਂ ਕੋਹ-ਕੋਹ ਕੇ ਮਾਰਿਆ ਹੈ, ਗੁਰੂ ਨੂੰ ਚਮਕੋਰ ਦੀ ਗੜੀ ਵਿਚੋਂ ਭਜਾ ਦਿੱਤਾ। ਮੇਰੀ ਫੌਜ਼ ਦੇ ਫੋਲਾਦੀ ਦੰਦ ਹਨ ਤੈਨੂੰ ਤਾਂ ਕਚਾ-ਚਬਾ ਜਾਣਗੇ। “ਬੰਦਾ ਬਹਾਦੁਰ ਨੇ ਚਿੱਠੀ ਦਾ ਜਵਾਬ ਦਿੱਤਾ ਕੀ ਫੌਲਾਦ ਦੇ ਦੰਦਾਂ ਨਾਲ ਲੋਹੇ ਦੇ ਚਨੇ ਨਹੀ ਚਬਾਏ ਜਾਂਦੇ।  

PunjabKesari

ਕਿੰਨੀ ਹੈਰਾਨੀ ਦੀ ਗਲ ਹੈ ਕੀ ਸਰਹੰਦ ਦਾ ਸੂਬਾ ਫਕਰ ਨਾਲ ਕਹਿ ਰਿਹਾ ਹੈ ਕਿ ਉਸਨੇ 5-7 ਸਾਲ ਦੇ ਬਚਿਆਂ ਨੂੰ ਕੋਹ-ਕੋਹ ਕੇ ਮਾਰਿਆ ਹੈ। ਉਸ ਨੂੰ ਆਪਣੇ ਕੀਤੇ ਗੁਨਾਹ ਦਾ ਕੋਈ ਅਫਸੋਸ ਜਾਂ ਪਛਤਾਵਾ ਨਹੀਂ ਸੀ। ਉਸਦੀ ਜ਼ਮੀਰ ਨੇ ਕਦੀ ਉਸ ਨੂੰ ਝਂਝੋਰਿਆ ਨਹੀ। ਇਸਤੋਂ ਪਤਾ ਚਲਦਾ ਹੈ ਮੁਗਲ ਹਕੂਮਤ ਵਹਿਸ਼ੀਆਨਾ ’ਤੇ ਦਰਿੰਦਗੀ ਨਾਲ ਜੁਲਮ ਕਰਦੇ ਕਰਦੇ ਹੁਣ ਤਕ ਇਤਨੀ ਆਦੀ ਤੇ ਪਰਪਕ ਹੋ ਚੁਕੀ ਸੀ ਕਿ ਜ਼ੁਲਮ ਕਰਨਾ ਉਨ੍ਹਾਂ ਦਾ ਪੈਸਾ, ਸਿਆਸੀ ਨੀਤੀ ’ਤੇ ਨਿਸ਼ਾਨਾ ਬਣ ਚੁੱਕਾ ਸੀ। ਸਰਹੰਦ ਕੂਚ ਕਰਨ ਤੋਂ ਪਹਿਲਾਂ ਬੰਦਾ ਬਹਾਦਰ ਦੀ ਖਾਲਸਾਈ ਫੌਜਾਂ ਨਾਲ ਇਕ ਹੋਰ ਸ਼ਕਤੀਸ਼ਾਲੀ ਸਿੰਘਾਂ ਦਾ ਜਥਾ ਬਨੂੜ ਦੇ ਨੇੜੇ ਆ ਰਲਿਆ, ਜਿਸ ਨਾਲ ਖਾਲਸਾਈ ਫੌਜ ਦੀ ਤਾਕਤ ਵਿਚ ਵਾਧਾ ਹੋਇਆ। ਬੰਦਾ ਬਹਾਦਰ ਕੋਲ ਸਿਰਫ 6 ਤੋਪਾਂ, 5000 ਧਾੜਵੀ 1000 ਘੋੜ ਸਵਾਰ ਅਤੇ ਕੁਝ ਮਰਜੀਵੜੇ ਸਿੱਖ, ਜੋ ਜਾਨ ਤਲੀ ’ਤੇ ਰਖ ਕੇ ਲੜਨਾ ਮਰਨਾ ਜਾਣਦੇ ਸਨ। ਪਰ ਚੜ੍ਹਦੀ ਕਲਾ ਅਤੇ ਗੁਰੂ ਸਾਹਿਬ ਜੀ ਦਾ ਥਾਪੜਾ ਅਤੇ ਆਸ਼ੀਰਵਾਦ ਉਸ ਨਾਲ ਸੀ। ਚਪੜ-ਚਿੜੀ ਦੇ ਮੈਦਾਨ ਵਿਚ ਦੋਨਾਂ ਦੀਆਂ ਫੌਜਾਂ ਆ ਡਟੀਆਂ। ਬੰਦਾ ਬਹਾਦਰ ਨੇ ਆਪਣੀ ਫੌਜ ਨੂੰ ਦੋ ਹਿਸਿਆਂ ਵਿਚ ਵੰਡ ਦਿੱਤਾ, ਇਕ ਜਥਾ, ਫਤਹਿ ਸਿੰਘ, ਕਰਮ ਸਿੰਘ, ਧਰਮ ਸਿੰਘ, ਆਲੀ ਸਿੰਘ ਤੇ ਦੂਸਰੇ ਜਥੇ ਦਾ ਆਗੂ ਬਾਬਾ ਵਿਨੋਦ ਸਿੰਘ, ਬਾਜ ਸਿੰਘ, ਰਾਮ ਸਿੰਘ ਤੇ ਸ਼ਾਮ ਸਿੰਘ ਸਨ।

12 ਮਈ 1710 ਵਿਚ ਚਪੜ-ਚਿੜੀ ਦੇ ਮੈਦਾਨ ਵਿਚ ਜੋ ਪਹਿਲਾਂ ਛਪੜ ਚਿੜੀ ਦੇ ਨਾਂ ਨਾਲ ਮਸ਼ਹੂਰ ਸੀ, ਸਰਹੰਦ ਤੋਂ ਕੋਈ 10 ਕੋਹ ਦੀ ਦੂਰੀ ’ਤੇ ਭਾਰੀ ਯੁਧ ਹੋਇਆ। ਲੜਾਈ ਸ਼ੁਰੂ ਹੋਣ ਤੋਂ ਪਹਿਲੋ ਵਜ਼ੀਰ ਖਾਨ ਨੇ ਇਕ ਚਾਲ ਚਲੀ। ਬੰਦਾ ਸਿੰਘ ਬਹਾਦਰ ਦੀ ਫੌਜ ਵਿਚ ਭਗਦੜ ਮਚਾਨ ਵਾਸਤੇ। ਸੁਚਾ ਨੰਦ ਦੇ ਭਤੀਜੇ ਗੰਡਾ ਮਲ ਨੂੰ 1000 ਫੌਜ ਦੇਕੇ ਬੰਦਾ ਸਿੰਘ ਬਹਾਦੁਰ ਕੋਲ ਭੇਜਿਆ, ਜਿਸਨੇ ਆਕੇ ਕਿਹਾ ਕਿ ਮੈਂ ਆਪਣੇ ਚਾਚਾ ਦੀ ਕਰਨੀ ’ਤੇ ਬੇਹਦ ਸ਼ਰਮਿੰਦਾ ਹਾਂ, ਮੈ ਤੁਹਾਡੀ ਫੌਜ ਵਿਚ ਭਰਤੀ ਹੋ ਕੇ ਉਨ੍ਹਾਂ ਦੀ ਇਸ ਭੁਲ ਦਾ ਪ੍ਰਾਸ਼ਚਿਤ ਕਰਨਾ ਚਾਹੁੰਦਾ ਹਾਂ। ਬੰਦਾ ਬਹਾਦੁਰ ਨੇ ਉਸ ਨੂੰ ਫੌਜ ਵਿਚ ਭਰਤੀ ਤਾਂ ਕਰ ਲਿਆ ਪਰ ਬਾਜ ਸਿੰਘ ਨੂੰ ਕਹਿ ਦਿੱਤਾ ਇਸ ’ਤੇ ਨਜ਼ਰ ਰਖੀ ਜਾਏ। ਲੜਾਈ ਸ਼ੁਰੂ ਹੋਣ ’ਤੇ ਉਸਨੇ ਬੰਦਾ ਸਿੰਘ ਦੇ ਫੌਜੀ ਮਰਵਾਣੇ ਸ਼ੁਰੂ ਕਰ ਦਿੱਤੇ। ਬਾਜ ਸਿੰਘ ਨੇ ਇਕੋ ਝਟਕੇ ਨਾਲ ਉਸਦੀ ਗਰਦਨ ਉਤਾਰ ਦਿੱਤੀ ਤੇ ਬਾਕੀ ਧਾੜਵੀ ਉਸਦੇ ਸਾਥੀ ਸਭ ਖਿਸਕ ਗਏ।

PunjabKesari

ਲੜਾਈ ਸ਼ੁਰੂ ਹੋਈ। ਸਿਖਾਂ ਕੋਲ ਤੋਪਾਂ ਸੀ ਨਹੀਂ। ਤੋਪਾਂ ਨਾਲ ਮੁਕਾਬਲਾ ਕਰਨਾ ਔਖਾ ਸੀ। ਸੋ ਸਭ ਤੋਂ ਪਹਿਲਾਂ ਬਾਬਾ ਬੰਦਾ ਸਿੰਘ ਦੀ ਹਦਾਇਤ ਅਨੁਸਾਰ ਸਿੱਖ ਦੁਸ਼ਮਨ ਦੀਆਂ ਤੋਪਾਂ ’ਤੇ ਟੁਟ ਪਏ ਅਤੇ ਸਾਰੀਆਂ ਤੋਪਾਂ ਖੋਹ ਲਈਆਂ। ਹੱਥੋ-ਹੱਥ ਲੜਾਈ ਹੋਈ ਬੜਾ ਭਿਆਨਕ ਨਜ਼ਾਰਾ ਸੀ। ਖੰਡੇ ਨਾਲ ਖੰਡਾ ਖੜਕਿਆ। ਲੋਥਾਂ ਦੇ ਢੇਰ ਲਗ ਗਏ ਖੂਨ ਦੀਆਂ ਨਦੀਆਂ ਬਹਿ ਨਿਕਲੀਆਂ। ਵਜੀਰ ਖਾਨ ਨੇ ਸਿਖਾਂ ’ਤੇ ਕਾਬੂ ਪਾਣ ਲਈ ਆਪਣਾ ਹਾਥੀ ਅਗਲੀ ਪਾਲ ਵਿਚ ਲਿਆ ਕੇ ਗਾਜ਼ੀਆਂ ਨੂੰ ਹਲਾ ਸ਼ੇਰੀ ਦੇਣ ਲਗਾ। ਬਾਬਾ ਬੰਦਾ  ਇਕ ਉਚੀ ਟਿੱਬੀ ’ਤੇ ਬੈਠ ਕੇ ਦੋਨੋ ਫੌਜਾਂ ਦਾ ਜਾਇਜ਼ਾ ਲੈ ਰਿਹਾ ਸੀ। ਇਕ ਦਮ ਉਠਿਆ ਅਤੇ ਮੁਹਰਲੀ ਕਟਾਰ ਵਿਚ ਆ ਕੇ ਵੇਰੀਆਂ ’ਤੇ ਬਿਜਲੀ ਵਾਂਗ ਟੁੱਟ ਪਿਆ। ਸਿਖਾਂ ਦੇ ਹੌਸਲੇ ਵਧ ਗਏ ਅਤੇ ਜੋਸ਼ ਚਰਮ ਸੀਮਾਂ ਤੱਕ ਪਹੁੰਚ ਗਿਆ। ਵਜ਼ੀਰ ਖਾਨ ਬਾਜ ਸਿੰਘ ਤੇ ਫਤਿਹ ਸਿੰਘ ਵਿਚ ਘਿਰ ਗਏ। ਫਤਿਹ ਸਿੰਘ ਨੇ ਫੁਰਤੀ ਨਾਲ ਤਲਵਾਰ ਚਲਾਈ ਅਤੇ ਉਸਦੀ ਬਾਂਹ ਕੱਟ ਦਿੱਤੀ। ਉਹ ਧਰਤੀ ’ਤੇ ਡਿੱਗ ਪਿਆ। ਵਜ਼ੀਰ ਖਾਨ ਨੂੰ ਜਿੰਦਾ ਹੀ ਦਬੋਚ ਲਿਆ ਗਿਆ। ਸ਼ਾਹੀ ਫੌਜ ਵਿਚ ਹਫੜਾ-ਦਫੜੀ ਮਚ ਗਈ, ਜਿਧਰ ਮੂੰਹ ਆਇਆ ਸਭ ਨਸ ਗਏ ਸਭ ਕੁਝ ਧਨ, ਮਾਲ, ਤੋਪਾਂ ਘੋੜੇ, ਰਸਦ ਸਿੱਘਾਂ ਦੇ ਹੱਥ ਆ ਗਏ। ਸਰਹੰਦ ਫਤਹਿ ਹੋਣ ਦੇ ਜੈਕਾਰੇ ਛਡੇ ਗਏ। ਨਗਾਰਾ ਵਜਿਆ। ਅਗਲੇ ਦਿਨ ਸਿੰਘਾਂ ਦੀ ਮਰਹਮ ਪਟੀ ਕੀਤੀ ਗਈ, ਸ਼ਹੀਦਾਂ ਦੇ ਸਸਕਾਰ ਕਰਕੇ ਸਰਹੰਦ ਸ਼ਹਿਰ ਨੂੰ ਘੇਰ ਲਿਆ।  

ਸਿਖਾਂ ਨੇ ਸਰਹੰਦ ਵਿਚ ਪ੍ਰਵੇਸ਼ ਕੀਤਾ। ਵਜ਼ੀਰ ਖਾਨ ਦੀਆਂ ਲਤਾਂ ਨੂੰ ਰਸੇ ਨਾਲ ਬੰਨ ਦਿੱਤਾ ਮੂੰਹ ਕਲਾ ਕਰਕੇ, ਘੋੜੇ ਪਿਛੇ ਬੰਨ ਕੇ ਸਾਰੇ ਸ਼ਹਿਰ ਵਿਚ ਘਸੀਟਿਆ ਗਿਆ। ਉਸਦੀ ਲਾਸ਼ ਚੀਲਾਂ ਅਤੇ ਕਾਵਾਂ ਵਾਸਤੇ ਦਰਖਤਾਂ ’ਤੇ ਲਟਕਾ ਦਿੱਤੀ। ਸੁਚਾ ਨੰਦ ਦੀ ਹਵੇਲੀ ਮਲਬੇ ਦਾ ਢੇਰ ਕਰ ਦਿੱਤੀ। ਸੁਚਾ ਨੰਦ ਦੇ ਨਕ ਵਿਚ ਨਕੇਲ ਪਾਕੇ ਦਰ-ਦਰ ਤੋਂ ਭੀਖ ਮੰਗਵਾਈ। ਉਹ ਲੋਕਾਂ ਤੋਂ ਸਿਰ ਵਿਚ ਜੁਤੀਆਂ ਖਾਂਦਾ ਖਾਂਦਾ ਮਰ ਗਿਆ। ਵਜ਼ੀਰ ਖਾਨ ਦਾ ਵੱਡਾ ਪੁੱਤਰ ਡਰ ਕੇ ਦਿੱਲੀ ਭਜ ਗਿਆ। ਸਿੱਖਾਂ ਅਤੇ ਗਰੀਬ ਜਨਤਾ ’ਤੇ ਜੁਲਮ ਢਾਹੁਣ ਅਤੇ ਲੁੱਟ ਘਸੁੱਟ ਕਰਨ ਵਾਲੇ ਅਹਿਲਕਾਰਾਂ ’ਤੇ ਲਹੁ ਪੀਣ ਵਾਲੇ ਹਾਕਮਾਂ ਦਾ ਕਤਲੇਆਮ ਕਰ ਦਿੱਤਾ ਗਿਆ। ਇਹ ਗੋਰਵਸ਼ਾਲੀ ਜਿੱਤ ’ਤੇ ਸੁਨਹਰੀ ਯਾਦਗਾਰ, ਜਿਸਨੇ ਖਾਲਸੇ ਪੰਥ ਦੇ ਮਨ-ਮਸਤਕ ਕਈ ਖਾਬ ਸਿਰਜੇ ਜੋ ਹਕੀਕਤ ਵਿਚ ਤਬਦੀਲ ਹੋਏ।  

PunjabKesari

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਵਾਲੇ ਦਿਨ ਖਾਲਸਾ ਫੌਜ ਅਤੇ ਇਲਾਕੇ ਦੀਆਂ ਸੰਗਤਾ ਨੇ ਇਕ ਵੱਡੇ ਇਕੱਠ ਵਿਚ ਸਰਹੰਦ ਫਤਹਿ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ ਅਤੇ ਸਰਬ ਸਾਂਝੇ ਸਿੱਖ ਰਾਜ ਦਾ ਐਲਾਨ ਕੀਤਾ। ਸਿੱਖ ਰਾਜ ਦਾ ਝੰਡਾ ਉਥੇ ਲਹਿਰਾਇਆ, ਜਿਥੇ ਗੁਰੂ ਸਾਹਿਬ ਜੀ ਦੇ ਦੋਨੋ ਬਚੇ ਸ਼ਹੀਦ ਕੀਤੇ ਗਏ ਸੀ। ਬੰਦਾ ਬਹਾਦਰ ਨੇ ਕੌਮੀ ਨੇਤਾ ਦੀ ਜ਼ਿੰਮੇਵਾਰੀ ਸੰਭਾਲੀ। ਬਾਜ ਸਿੰਘ ਨੂੰ ਸਰਹੰਦ ਦਾ ਸੂਬੇਦਾਰ ਅਤੇ ਆਲੀ ਸਿੰਘ ਨੂੰ ਉਸਦਾ ਵਜ਼ੀਰ ਥਾਪਿਆ ਗਿਆ।

ਜਿੱਤਾਂ ਦਾ ਸਿਲਸਲਾ ਚਲਦਾ ਰਿਹਾ। ਜੁਲਾਈ 1710 ਵਿਚ ਬੰਦਾ ਬਹਾਦੁਰ ਨੇ ਗੰਗਾ ਤੇ ਜਮੁਨਾ ਦੇ ਮੈਦਾਨੀ ਇਲਾਕੇ ’ਤੇ ਫ਼ਤਿਹ ਕਰ ਲਈ। ਅਕਤੂਬਰ 1710 ਵਿਚ ਕਿਲਾ ਭਗਵੰਤ ਰਾਇ ਅਤੇ ਭਿਲੋਵਾਲ ’ਤੇ ਸਿੱਖਾਂ ਦਾ ਕਬਜ਼ਾ ਹੋ ਗਿਆ। ਬਾਬਾ ਬੰਦਾ ਸਿੰਘ ਬਹਾਦਰ ਨਾਲ-ਨਾਲ ਆਪਣੇ ਜਿਤੇ ਇਲਾਕਿਆਂ ਦੀ ਵਿਵਸਥਾ ਕਰਦੇ ਚਲੇ ਆ ਰਹੇ ਸਨ। ਭਾਈ ਅਲੀ ਸਿੰਘ ਨੂੰ ਸਮਾਣਾ ਦਾ, ਭਾਈ ਰਾਮ ਸਿੰਘ ਨੂੰ ਥਨੇਸਰ ਦਾ ਅਤੇ ਭਾਈ ਬਾਜ ਸਿੰਘ ਨੂੰ ਸਰਹੰਦ ਦਾ ਸੂਬੇਦਾਰ ਥਾਪ ਦਿੱਤਾ ਗਿਆ। 

  • Sirhind Fateh Divas
  • Baba Banda Singh Bahadur
  • Shamsher Singh
  • ਸਰਹਿੰਦ ਫ਼ਤਿਹ ਦਿਵਸ
  • ਸ਼ਮਸ਼ੇਰ ਸਿੰਘ ਜੇਠੂਵਾਲ

ਜ਼ਮੀਨ ਦਾ ਕਬਜ਼ਾ ਲੈਣ ਲਈ ਮੋਰਚਾ ਲਗਾ ਕੇ ਬੈਠੇ ਦਲਿਤ ਭਾਈਚਾਰੇ ਦੇ ਲੋਕ, ਕੀਤੀ ਨਾਅਰੇਬਾਜ਼ੀ

NEXT STORY

Stories You May Like

  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • parminder singh dhindsa statement
    ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ: ਪਰਮਿੰਦਰ ਢੀਂਡਸਾ
  • china strategy of winning without war over taiwan
    ਚੀਨ ਦੀ ਤਾਈਵਾਨ 'ਤੇ 'ਬਿਨਾਂ ਯੁੱਧ ਜਿੱਤ' ਦੀ ਰਣਨੀਤੀ! ਅਮਰੀਕਾ ਲਈ ਵੱਡੀ ਰਣਨੀਤਕ ਚੁਣੌਤੀ
  • narendra modi  air force day  greetings
    'ਤੁਹਾਡੀ ਬਹਾਦਰੀ ਨੂੰ ਸਲਾਮ..!' ਹਵਾਈ ਫ਼ੌਜ ਦਿਵਸ 'ਤੇ PM ਮੋਦੀ ਨੇ ਯੋਧਿਆਂ ਨੂੰ ਦਿੱਤੀ ਵਧਾਈ
  • table tennis player bhavina patel started with victory
    ਟੇਬਲ ਟੈਨਿਸ ਖਿਡਾਰੀ ਭਾਵਿਨਾ ਪਟੇਲ ਨੇ ਏਸ਼ੀਆਈ ਪੈਰਾ ਖੇਡਾਂ ’ਚ ਜਿੱਤ ਨਾਲ ਕੀਤਾ ਆਗਾਜ਼
  • three people fortunes changed at the same shop
    ਇੱਕੋ ਦੁਕਾਨ ਤੋਂ ਬਦਲੀ 3 ਲੋਕਾਂ ਦੀ ਕਿਸਮਤ ! ਜਿੱਤ ਗਏ ਲੱਖਾਂ ਦੀ ਲਾਟਰੀ, ਹਵਾ 'ਚ ਉਡਾ 'ਤੇ 20 ਹਜ਼ਾਰ ਰੁਪਏ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm modi punjab cm bhagwant mann birthday
      PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
    • easy registration    becomes a headache for the public
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
    • beware of online fraud during the festive season
      ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
    • 2 masterminds fraud pathankot municipal corporation official arrested
      ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ...
    • why is the chief minister silent on the pca scam
      ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +