ਫ਼ਤਿਹਗੜ੍ਹ ਸਾਹਿਬ (ਬਿਪਨ): ਸਰਹਿੰਦ ਦੀ ਮਦਰਾਸੀ ਕਾਲੋਨੀ ਦੀ ਰਹਿਣ ਵਾਲੀ 20 ਸਾਲਾ ਲੜਕੀ ਪ੍ਰੀਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਉਹ ਪਿੰਡ ਮਾਜਰੀ ਸੋਢੀਆਂ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ। ਜ਼ਿਕਰਯੋਗ ਹੈ ਕਿ ਮ੍ਰਿਤਕ ਪ੍ਰੀਤੀ ਨੇ ਇਲਾਜ ਦੌਰਾਨ ਇੱਕ ਵੀਡੀਓ ਵੀ ਬਣਾਈ ਸੀ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਦੇ ਨਾਵਾਂ ਦਾ ਖ਼ੁਲਾਸਾ ਕੀਤਾ ਹੈ।
ਥਾਣਾ ਸਰਹਿੰਦ ਦੇ ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਪਰਮਿੰਦਰ ਸਿੰਘ ਨਸ਼ਾ ਕਰਨ ਦਾ ਆਦੀ ਸੀ ਅਤੇ ਪ੍ਰੀਤੀ ਉਸ ਨੂੰ ਨਸ਼ਾ ਕਰਨੋਂ ਰੋਕਦੀ ਸੀ, ਜਿਸ ਕਾਰਨ ਉਨ੍ਹਾਂ ਵਿਚਕਾਰ ਅਕਸਰ ਝਗੜਾ ਰਹਿੰਦਾ ਸੀ। ਇਸੇ ਰੰਜਿਸ਼ ਅਤੇ ਪ੍ਰੇਸ਼ਾਨੀ ਕਾਰਨ ਪ੍ਰੀਤੀ ਨੇ ਬੀਤੀ 28 ਤਾਰੀਖ਼ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ।
ਸਿਹਤ ਵਿਗੜਨ 'ਤੇ ਉਸ ਨੂੰ ਪਹਿਲਾਂ ਫ਼ਤਹਿਗੜ੍ਹ ਸਾਹਿਬ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਸੈਕਟਰ-32 ਹਸਪਤਾਲ, ਫਿਰ ਪੀ.ਜੀ.ਆਈ. ਅਤੇ ਬਾਅਦ ਵਿਚ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕਾ ਦੇ ਭਰਾ ਅਨਿਲ ਦੇ ਬਿਆਨਾਂ ਦੇ ਆਧਾਰ 'ਤੇ ਪਰਮਿੰਦਰ ਸਿੰਘ, ਰਾਣੀ ਅਤੇ ਪਰਮਿੰਦਰ ਦੇ ਇਕ ਦੋਸਤ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼ ਕੇ ਨਿਕਲੀ ਜਾਨ
NEXT STORY