ਚੰਡੀਗੜ੍ਹ (ਅੰਕੁਰ) - ਜਣੇਪੇ ਦੌਰਾਨ ਅਤੇ ਨਵਜੰਮੇ ਬੱਚਿਆਂ ਨੂੰ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੋਬਾਈਲ ਐਪ ‘ਸਿਰਜਣ’ ਲਾਂਚ ਕੀਤੀ। ਇਹ ਇਕ ਅਤਿ-ਆਧੁਨਿਕ ਡਿਜੀਟਲ ਪਲੇਟਫਾਰਮ ਹੈ, ਜਿਸ ਦਾ ਮਕਸਦ ਸਿਹਤ ਸੰਭਾਲ ਮੁਹੱਈਆ ਕਰਵਾਉਣ ਵਾਲਿਆਂ ਨੂੰ ਗਰਭ ਅਵਸਥਾ, ਜਣੇਪੇ ਦੌਰਾਨ ਅਤੇ ਜਨਮ ਤੋਂ ਬਾਅਦ ਵਿਆਪਕ ਦੇਖਭਾਲ ਪ੍ਰਦਾਨ ਕਰਨ ਲਈ ਸਮਰੱਥ ਬਣਾਉਣਾ ਹੈ। ਬੌਰਨ ਹੈਲਦੀ ਪ੍ਰੋਗਰਾਮ ਤਹਿਤ ਜਪਾਈਗੋ ਵਲੋਂ ‘ਸਿਰਜਣ’ ਐਪ ਤਿਆਰ ਕਰਨ ’ਚ ਪੰਜਾਬ ਸਰਕਾਰ ਨੂੰ ਸਹਿਯੋਗ ਦਿੱਤਾ ਗਿਆ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐਂਡਰਾਇਡ ਆਧਾਰਤ ਇਹ ਐਪਲੀਕੇਸ਼ਨ ਸਹਾਇਕ ਨਰਸ ਮਿਡਵਾਈਵਜ਼ (ਏ.ਐੱਨ.ਐੱਮ.) ਅਤੇ ਮੈਡੀਕਲ ਅਫ਼ਸਰਾਂ ਲਈ ਉੱਚ ਜ਼ੋਖ਼ਮ ਵਾਲੀਆਂ ਗਰਭ-ਅਵਸਥਾਵਾਂ ਨੂੰ ਟਰੈਕ ਕਰ ਕੇ ਜਨਮ ਤੋਂ ਪਹਿਲਾਂ, ਜਨਮ ਦੌਰਾਨ ਅਤੇ ਜਨਮ ਤੋਂ ਬਾਅਦ ਦੀ ਦੇਖਭਾਲ ਲਈ ਅਹਿਮ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮੋਬਾਈਲ ਐਪਲੀਕੇਸ਼ਨ ਨੂੰ ਬਲੂਟੁੱਥ ਰਾਹੀਂ ਡਿਜ਼ੀਟਲ ਡਿਵਾਈਸਾਂ ਨਾਲ ਜੋੜਿਆ ਜਾ ਸਕਦਾ ਹੈ, ਜੋ ਲਾਭਪਾਤਰੀ ਦੇ ਮਾਪਦੰਡਾਂ ਨੂੰ ਸਿੱਧੇ ਐਪਲੀਕੇਸ਼ਨ ’ਤੇ ਟ੍ਰਾਂਸਫਰ ਕਰਦਾ ਹੈ ਤੇ ਕੋਈ ਵੀ ਐਂਟਰੀ ਖ਼ੁਦ ਕਰਨ ਦੀ ਲੋੜ ਨਹੀਂ ਹੈ।
ਮੋਹਾਲੀ ਦੀਆਂ ਦੋ ਕੁੜੀਆਂ ਦੀ ਏਅਰ ਫੋਰਸ ਅਕੈਡਮੀ 'ਚ ਹੋਈ ਚੋਣ
NEXT STORY