ਜਲੰਧਰ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੁੰ ਅਪੀਲ ਕੀਤੀ ਹੈ ਕਿ ਉਹ 125 ਬੈੱਡਾਂ ਦੇ ਹਸਪਤਾਲ ਵਿਰੁੱਧ ਅਦਾਲਤ ’ਚ ਪਾਈ ਆਪਣੀ ਅਪੀਲ ਵਾਪਸ ਲੈਣ ਕਿਉਂਕਿ ਇਹ ਹਸਪਤਾਲ ਸੰਗਤਾਂ ਦੀ ਸਹੂਲਤ ਲਈ ਹਨ ਅਤੇ ਇਹ ਕੋਰੋਨਾ ਤੋਂ ਬਚਾਅ ਲਈ ਬਣਾਇਆ ਗਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਿਰਸਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਰਨਾ ਨੇ ਇਸ ਹਸਪਤਾਲ ਦੀ ਸ਼ੁਰੂਆਤ ਰੋਕਣ ਲਈ ਅਦਾਲਤ ਵਿਚ ਅਪੀਲ ਪਾਈ ਹੈ ਤਾਂ ਉਨ੍ਹਾਂ ਦੇ ਮਨ ਨੂੰ ਡੂੰਘੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਸੰਗਤਾਂ ਇਸ ਹਸਪਤਾਲ ਨੂੰ ਸ਼ੁਰੂ ਕਰਨ ਲਈ ਰੋਜ਼ਾਨਾ ਸੁਖਮਨੀ ਸਾਹਿਬ ਦੇ ਪਾਠ ਇਥੇ ਕਰ ਰਹੀਆਂ ਹਨ ਅਤੇ ਇਨ੍ਹਾਂ ਦੀ ਲੜੀ ਦੀ ਸਮਾਪਤੀ ’ਤੇ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਇਹ ਹਸਪਤਾਲ ਸੰਗਤ ਨੂੰ ਸਮਰਪਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੂੰ ਵੇਖਦਿਆਂ ਇਹ ਹਸਪਤਾਲ ਬਣਾਇਆ ਗਿਆ ਹੈ ਤਾਂ ਜੋ ਲੋਕਾਂ ਦੀਆਂ ਬੇਸ਼ਕੀਮਤੀ ਜਾਨਾਂ ਬਚਾਈਆਂ ਜਾ ਸਕਣ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਬੋਲੇ ਪਰਮਿੰਦਰ ਢੀਂਡਸਾ, ਦਿੱਤਾ ਤਿੱਖਾ ਬਿਆਨ
ਉਨ੍ਹਾਂ ਨੇ ਸਰਨਾ ਨੂੰ ਅਪੀਲ ਕੀਤੀ ਕਿ ਜੋ ਹਸਪਤਾਲ ਉਹ 12 ਸਾਲਾਂ ਵਿਚ ਸ਼ੁਰੂ ਨਹੀਂ ਕਰ ਸਕੇ ਉਹ ਹੁਣ ਬੇਸ਼ਕੀਮਤੀ ਜਾਨਾਂ ਬਚਾਉਣ ਦਾ ਜ਼ਰੀਆ ਬਣਨ ਵਾਲਾ ਹੈ, ਉਸਨੂੰ ਸ਼ੁਰੂ ਹੋਣ ਦਿੱਤਾ ਜਾਵੇ। ਇਸ ਦੌਰਾਨ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸਰਨਾ ਨੂੰ ਕਿਹਾ ਕਿ ਇਹ ਹਸਪਤਾਲ ਸਿਰਫ ਕੋਰੋਨਾ ਤੋਂ ਬਚਾਅ ਵਾਸਤੇ ਬਣਿਆ ਹੈ ਤੇ ਇਸ ਮਾਮਲੇ ਵਿਚ ਵੈਰ ਭਾਵਨਾ ਨਾ ਰੱਖੀ ਜਾਵੇ।
ਇਹ ਵੀ ਪੜ੍ਹੋ : ਲੁਧਿਆਣਾ ਦੀ ਸ਼ਰਮਨਾਕ ਘਟਨਾ, 3 ਸਾਲਾ ਮਾਸੂਮ ਬੱਚੀ ਨਾਲ ਮਤਰੇਏ ਪਿਓ ਨੇ ਕੀਤਾ ਜਬਰ-ਜ਼ਿਨਾਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੁਧਿਆਣਾ 'ਚ ਗੁੰਡਾਗਰਦੀ ਦਾ ਨੰਗਾ ਨਾਚ, 2 ਨੌਜਵਾਨਾਂ 'ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ
NEXT STORY