ਮਾਨਸਾ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅੱਜ ਨੂੰ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਪਰਿਵਾਰ ਪੰਜਾਬ ਪੁਲਸ ਵੱਲੋਂ ਕੀਤੀ ਜਾ ਰਹੀ ਜਾਂਚ ਤੋਂ ਉਹ ਸੰਤੁਸ਼ਟ ਨਹੀਂ ਹੈ ਅਤੇ ਉਹ ਚਾਹੁੰਦੇ ਹਨ ਕਿ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ।
ਇਹ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਪੇਜ ਤੋਂ ਪਿਤਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ‘ਹਾਲੇ ਮੇਰੇ ਪੁੱਤ ਦਾ ਸਿਵਾ ਠੰਡਾ ਨਹੀਂ ਹੋਇਆ...’
ਮਨਜਿੰਦਰ ਸਿੰਘ ਸੀਰਸਾ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਇਸ ਦੀ ਸਿਫ਼ਾਰਿਸ਼ ਕਰਦੀ ਹੈ ਤਾਂ ਕੇਂਦਰ ਸਰਕਾਰ (ਐੱਨ.ਆਈ.ਏ) ਤੋਂ ਜਾਂਚ ਕਰਵਾਉਣ ਲਈ ਤਿਆਰ ਹੈ ਕਿਉਂਕਿ ਕੇਂਦਰੀ ਏਜੰਸੀ ਸੂਬਾ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਆਪਣੇ ਆਪ ਇਸ ਕੇਸ ਦੀ ਜਾਂਚ ਨਹੀਂ ਕਰ ਸਕਦੀ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਪਰਿਵਾਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਗੁਆ ਲਿਆ ਹੈ। ਇਸ ਲਈ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਦੁੱਖ ਸਾਂਝਾ ਕਰਨ ਆਏ ਹਨ।
ਉਨ੍ਹਾਂ ਕਿਹਾ ਕਿ ਪਰਿਵਾਰ ਆਪਣੇ ਪੁੱਤਰ ਦੀ ਮੌਤ ’ਤੇ ਇਨਸਾਫ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਨੇ ਸ਼ੱਕ ਜਤਾਇਆ ਹੈ ਕਿ ਇਸ ਲਈ ਸਾਜ਼ਿਸ਼ ਰਚੀ ਗਈ ਸੀ ਅਤੇ ਇਸ ਕਤਲ ਪਿੱਛੇ ਕਿਸੇ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਬੀਤੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਇਸ ਕੇਸ ਲਈ ਉਨ੍ਹਾਂ ਨੇ ਕੇਂਦਰੀ ਏਜੰਸੀ ਤੋਂ ਜਾਂਚ ਲਈ ਮੰਗ ਕੀਤੀ ਸੀ। ਸਿਰਸਾ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਇਸ ਲਈ ਹਾਮੀ ਵੀ ਭਰ ਦਿੱਤੀ ਹੈ ਪਰ ਸੂਬਾ ਸਰਕਾਰ ਵਲੋਂ ਆਪਣੀ ਸਿਫ਼ਾਰਸ਼ ਭੇਜਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ : ਕੌਰ ਬੀ ਦੀ ਕਰਨ ਔਜਲਾ ਨੂੰ ਬੇਨਤੀ, ‘ਪੁੱਤ ਬਣ ਕੇ ਇਕ ਵਾਰ ਸਿੱਧੂ ਦੇ ਮਾਪਿਆਂ ਨੂੰ ਮਿਲਿਓ ਜ਼ਰੂਰ’
ਸਿਰਸਾ ਨੇ ਇਹ ਵੀ ਕਿਹਾ ਕਿ ਲਾਰੈਂਸ ਬਿਸ਼ਨੋਈ ਗਰੁੱਪ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਉਸ ਦੇ ਰਿਸ਼ਤੇਦਾਰ ਨੇ ਕਿਹਾ ਹੈ ਕਿ ਉਸ ਨੇ ਹੀ ਮੂਸੇਵਾਲਾ ਦਾ ਕਤਲ ਕੀਤਾ ਹੈ ਪਰ ਫਿਰ ਵੀ ਪੁਲਸ ਨੂੰ ਉਸ ਨੂੰ ਚੁੱਕਣ ਅਤੇ ਬਿਸ਼ਨੋਈ ’ਤੇ ਜਾਂਚ ਕਰਨ ਲਈ ਕੌਣ ਰੋਕ ਰਿਹਾ ਹੈ।
ਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾਂ ਪੰਥਕ ਏਕਤਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ
NEXT STORY