ਫਿਰੋਜ਼ਪੁਰ (ਕੁਮਾਰ) : ਆਪਣੀ ਮਰਜ਼ੀ ਨਾਲ ਲੜਕੀ ਨਾਲ ਲਵ ਮੈਰਿਜ ਕਰਵਾਉਣ ਵਾਲੇ ਇਕ ਨੌਜਵਾਨ ਨਾਲ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਗਈ ਅਤੇ ਜ਼ਖਮੀ ਹੋਇਆ ਲੜਕਾ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਦਾਖਲ ਹੈ। ਇਸ ਘਟਨਾ ਨੂੰ ਲੈ ਕੇ ਥਾਣਾ ਮਮਦੋਟ ਦੀ ਪੁਲਸ ਵੱਲੋਂ ਕਰੀਬ 8 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਮਮਦੋਟ ਦੇ ਏਐੱਸਆਈ ਰਾਮ ਪ੍ਰਕਾਸ਼ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਦੱਈ ਜਸਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਦੋਸ਼ ਲਗਾਇਆ ਕਿ ਜਿਸ ਲੜਕੀ ਨਾਲ ਉਸਦੀ ਲਵ ਮੈਰਿਜ ਹੋਈ ਸੀ, ਉਸਦਾ ਭਰਾ ਖੁਸ਼ ਨਹੀਂ ਹੈ।
ਉਕਤ ਨੇ ਦੱਸਿਆ ਕਿ ਇਸੇ ਰੰਜਿਸ਼ ਨੂੰ ਲੈ ਕੇ ਲੜਕੀ ਦੇ ਭਰਾ ਸਰਬਜੀਤ ਸਿੰਘ ਅਤੇ ਗੁਰਮੀਤ ਸਿੰਘ, ਰਿੰਕੂ, ਬਲਵਿੰਦਰ ਸਿੰਘ, ਪਰਮਜੀਤ ਸਿੰਘ ਅਤੇ 3 ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕਰਦੇ ਉਸਨੂੰ ਜ਼ਖਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਾਮਜ਼ਦ ਲੋਕਾਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੜਕ ਹਾਦਸੇ ’ਚ ਕਾਰ ਸਵਾਰ ਔਰਤ ਦੀ ਮੌਤ, ਪਤੀ ਜ਼ਖਮੀ
NEXT STORY