ਸ੍ਰੀ ਕੀਰਤਪੁਰ ਸਾਹਿਬ (ਬਾਲੀ) : ਇਕ ਪਰਵਾਸੀ ਕਲਯੁਗੀ ਭਰਾ ਵੱਲੋਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰਦੇ ਹੋਏ ਆਪਣੀ ਸਕੀ ਭੈਣ ਨਾਲ ਡਰਾ ਧਮਕਾ ਕੇ ਜ਼ੋਰ ਜ਼ਬਰਦਸਤੀ ਕਰਕੇ ਸਰੀਰਕ ਸਬੰਧ ਬਣਾਉਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੇ ਪੀੜਤ ਕੁੜੀ ਦੇ ਬਿਆਨਾਂ ’ਤੇ ਉਸ ਦੇ ਭਰਾ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਕਾਬੂ ਕਰਨ ਲਈ ਪੁਲਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਾਇਨਾਤ ਜਾਂਚ ਅਧਿਕਾਰੀ ਸਬ ਇੰਸਪੈਕਟਰ ਹਰਵਿੰਦਰ ਕੌਰ ਨੇ ਦੱਸਿਆ ਕਿ ਮੂਲ ਰੂਪ ਵਿਚ ਯੂ. ਪੀ ਦੀ ਰਹਿਣ ਵਾਲੀ ਪੀੜਤ ਕੁੜੀ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਉਹ ਪਿਛਲੇ ਕਰੀਬ 12 ਸਾਲ ਤੋਂ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਕਿਸੇ ਵਾਰਡ ਵਿਚ ਆਪਣੇ ਪਰਿਵਾਰ ਸਮੇਤ ਰਹਿ ਰਹੀ ਹੈ। ਉਸ ਦੇ ਪਿਤਾ ਦੀ ਮੌਤ ਕਰੀਬ 5-6 ਸਾਲ ਪਹਿਲਾਂ ਹੋ ਚੁੱਕੀ ਹੈ। ਉਸ ਦੇ ਦੋ ਭਰਾ ਅਤੇ ਉਹ ਤਿੰਨ ਭੈਣਾਂ ਹਨ ਜਿਸ ਵਿਚ ਸਭ ਤੋਂ ਵੱਡੀ ਭੈਣ ਦਾ ਵਿਆਹ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਭਰੀ ਮਹਿਫ਼ਲ ’ਚ ਸੁਖਬੀਰ ਨੂੰ ਸੁਣਾਈਆਂ ਖਰੀਆਂ-ਖਰੀਆਂ, ਉਤੋਂ ਲੋਕਾਂ ਨੇ ਰੱਜ ਕੇ ਮਾਰੀਆਂ ਤਾੜੀਆਂ (ਵੀਡੀਓ)
ਉਸ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਜਿਸ ਦੀ ਉਮਰ ਕਰੀਬ 24 ਸਾਲ ਹੈ ਜੋ ਕਿ ਲੇਬਰ ਦਾ ਕੰਮ ਕਰਦਾ ਹੈ, ਨੇ ਕਰੀਬ ਤਿੰਨ ਮਹੀਨੇ ਪਹਿਲਾਂ ਰਾਤ ਸਮੇਂ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ,ਉਸ ਸਮੇਂ ਉਸ ਦੀ ਮਾਂ ਝੁੱਗੀ ਦੇ ਬਾਹਰ ਸੁੱਤੀ ਪਈ ਸੀ। ਉਸ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਡਰਾ ਧਮਕਾ ਕੇ ਮੇਰਾ ਭਰਾ ਮੇਰੇ ਨਾਲ ਜ਼ਬਰਦਸਤੀ ਗਲਤ ਕੰਮ ਕਰਦਾ ਆ ਰਿਹਾ ਹੈ । ਇਸ ਘਟਨਾ ਬਾਰੇ ਉਸ ਨੇ ਇਕ ਹਫਤਾ ਪਹਿਲਾਂ ਆਪਣੀ ਮਾਤਾ ਨੂੰ ਵੀ ਦੱਸਿਆ ਸੀ ਪਰ ਹੁਣ ਉਸ ਦਾ ਭਰਾ ਉਸ ਨੂੰ ਹੋਰ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਸੀ, ਜਿਸ ਤੋਂ ਬਾਅਦ ਉਸ ਨੇ ਆਪਣੀ ਗੁਆਂਢਣ ਨੂੰ ਆਪਣੇ ਨਾਲ ਹੋਈ ਸਾਰੀ ਗੱਲਬਾਤ ਦੱਸੀ, ਜਿਸ ਤੋਂ ਬਾਅਦ ਉਸ ਦੀ ਗੁਆਂਢਣ ਉਸ ਨੂੰ ਪੁਲਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਲੈ ਕੇ ਆਈ।
ਇਹ ਵੀ ਪੜ੍ਹੋ : ਰੂਪਨਗਰ ’ਚ ਵੱਡੀ ਵਾਰਦਾਤ, ਢਾਬੇ ’ਤੇ ਖਾਣਾ ਖਾ ਰਹੇ ਨੌਜਵਾਨ ਨੂੰ ਸ਼ਰੇਆਮ ਕਿਰਪਾਨਾਂ ਨਾਲ ਵੱਢਿਆ
ਪੀੜਤ ਕੁੜੀ ਨੇ ਆਪਣੇ ਬਿਆਨ ਲਿਖਵਾ ਕੇ ਆਪਣੇ ਭਰਾ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਪੁਲਸ ਨੇ ਉਕਤ ਕੁੜੀ ਦੇ ਕਲਯੁਗੀ ਭਰਾ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 376(2)(ਐਫ),376(2)(ਐਨ) ਤਹਿਤ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿਤੀ ਹੈ ਜਿਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਦੋਰਾਹਾ ਨੇੜੇ ਵਾਪਰੇ ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਘਰੋਂ ਸਕੂਲ ਗਏ ਪੁੱਤ ਨੂੰ ਰਸਤੇ ’ਚ ਮਿਲੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬੇਅਦਬੀ ਮਾਮਲਾ: ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਭਗੌੜੇ ਮੁਲਜ਼ਮਾਂ ਦਾ ਲੁਕ ਆਊਟ ਨੋਟਿਸ ਜਾਰੀ
NEXT STORY