ਲੁਧਿਆਣਾ (ਸਿਆਲ) : ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ’ਚ ਸਲਾਖਾਂ ਪਿੱਛੇ ਬੰਦ ਭਰਾ ਨਾਲ ਮੁਲਾਕਾਤ ਕਰਨ ਦੇ ਬਹਾਨੇ ਪਾਬੰਦੀਸ਼ੁਦਾ ਸਾਮਾਨ ਦੇਣ ਆਈ ਭੈਣ ’ਤੇ ਪੁਲਸ ਨੇ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਤਲਾਸ਼ੀ ਦੌਰਾਨ ਉਕਤ ਔਰਤ ਤੋਂ 30 ਗ੍ਰਾਮ ਖੁੱਲ੍ਹਾ ਜ਼ਰਦਾ ਬਰਾਮਦ ਹੋਇਆ ਹੈ। ਪੁਲਸ ਵੱਲੋਂ ਸਹਾਇਕ ਸੁਪਰਡੈਂਟ ਸੁਖਪਾਲ ਸਿੰਘ ਦੀ ਸ਼ਿਕਾਇਤ ’ਤੇ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਨੂੰ ਲੈ ਕੇ ਪ੍ਰਸ਼ਾਸਨ ਅਲਰਟ, ਯੁੱਧ ਪੱਧਰ ’ਤੇ ਤਿਆਰੀਆਂ
ਪੁਲਸ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਣੀ ਪਤਨੀ ਕਿਸ਼ਨ ਕੁਮਾਰ ਨਿਵਾਸੀ ਈ. ਡਬਲਯੂ. ਐੱਸ. ਕਾਲੋਨੀ, ਤਾਜਪੁਰ ਰੋਡ ਦੀ ਰਹਿਣ ਵਾਲੀ ਹੈ, ਜਿਸ ’ਤੇ 42, 45, 52ਏ ਪ੍ਰਿਜ਼ਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪਾਵਰਕਾਮ ਦਾ ਡਿਫਾਲਟਰਾਂ ਖ਼ਿਲਾਫ਼ ਵੱਡਾ ਐਕਸ਼ਨ: 791 ਕੁਨੈਕਸ਼ਨ ਕੱਟੇ, 5.33 ਕਰੋੜ ਦੀ ਵਸੂਲੀ
NEXT STORY