ਮੋਗਾ (ਆਜ਼ਾਦ) : ਧਰਮਕੋਟ ਨਿਵਾਸੀ ਜੋਤੀ (39) ਜੋ ਇਕ ਬੱਚੇ ਦੀ ਮਾਂ ਹੈ, ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਮੁੱਖ ਅਫਸਰ ਇੰਸਪੈਕਟਰ ਲਛਮਣ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਮ੍ਰਿਤਕਾ ਦੇ ਭਰਾ ਤਿਲਕ ਰਾਜ ਨਿਵਾਸੀ ਫਿਰੋਜ਼ਪੁਰ ਦੇ ਬਿਆਨਾਂ ’ਤੇ ਮ੍ਰਿਤਕਾ ਦੇ ਪਤੀ ਨਵੀਨ ਕੁਮਾਰ, ਉਸਦੇ ਭਰਾ ਈਸ਼ੂ ਅਤੇ ਸੱਸ ਸੁਨੀਤਾ ਰਾਣੀ ਨਿਵਾਸੀ ਧਰਮਕੋਟ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਜੋਤੀ ਦੀ ਹਾਲਤ ਆਪਣੇ ਘਰ ਅੰਦਰ ਇਕ ਦਮ ਖਰਾਬ ਹੋ ਗਈ, ਜਿਸ ’ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਿਸ ’ਤੇ ਉਨ੍ਹਾਂ ਇਸ ਦੀ ਜਾਣਕਾਰੀ ਧਰਮਕੋਟ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ : ਭਗਵੰਤ ਮਾਨ 'ਤੇ ਚੰਦੂਮਾਜਰਾ ਦਾ ਤੰਜ, ਜਦੋਂ ਚੌਂਕੀਦਾਰ ਹੀ ਦੂਜਿਆਂ ਨਾਲ ਮਿਲ ਜਾਵੇ ਫਿਰ ਘਰ ਕਿਵੇਂ ਬਚੇਗਾ
ਜਾਣਕਾਰੀ ਮਿਲਣ ’ਤੇ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਅਤੇ ਹੌਲਦਾਰ ਮਨਜਿੰਦਰ ਸਿੰਘ ਬਰਾੜ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਰੱਖਿਆ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕਾ ਦੇ ਭਰਾ ਤਿਲਕ ਰਾਜ ਨੇ ਦੋਸ਼ ਲਾਇਆ ਕਿ ਮੇਰੀ ਭੈਣ ਨੂੰ ਦਾਜ-ਦਹੇਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਦੇ ਇਲਾਵਾ ਕੁੱਟ-ਮਾਰ ਕੀਤੀ ਜਾਂਦੀ ਸੀ। ਅਸੀਂ ਕਈ ਵਾਰ ਇਨ੍ਹਾਂ ਦੀ ਮੰਗ ਵੀ ਪੂਰੀ ਕੀਤੀ। ਬੀਤੇ ਦਿਨ ਸਾਨੂੰ ਪਤਾ ਲੱਗਾ ਕਿ ਮੇਰੀ ਭੈਣ ਜੋਤੀ ਦੀ ਹਾਲਤ ਖਰਾਬ ਹੈ, ਜਿਸ ’ਤੇ ਅਸੀਂ ਤੁਰੰਤ ਪੁੱਜੇ ਤਾਂ ਪਤਾ ਲੱਗਾ ਕਿ ਉਸ ਨੇ ਦਮ ਤੋੜ ਦਿੱਤਾ ਹੈ। ਉਸ ਨੇ ਕਿਹਾ ਕਿ ਮੇਰੀ ਭੈਣ ਦੀ ਹੱਤਿਆ ਕੀਤੀ ਗਈ ਹੈ। ਥਾਣਾ ਮੁਖੀ ਇੰਸਪੈਕਟਰ ਲਛਮਣ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ : ਪੰਜਾਬ : ਅਚਾਨਕ 3 ਮਹੀਨਿਆਂ ਦੀ ਗਰਭਵਤੀ ਨਿਕਲੀ ਨਾਬਾਲਗ ਧੀ, ਸੱਚ ਸੁਣ ਕੰਬ ਗਈ ਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
NEXT STORY