ਫਰੀਦਕੋਟ (ਜਗਤਾਰ) : ਕੋਟਕਪੂਰਾ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਖਦਸ਼ਾ ਜਤਾਇਆ ਹੈ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਕਿਸੇ ਮੁਕੱਦਮੇ ਵਿਚ ਗ੍ਰਿਫਤਾਰ ਕਰ ਸਕਦੀ ਹੈ, ਇਸ ਲਈ ਉਸ ਨੂੰ ਬਲੈਂਕਟ ਬੇਲ ਦਿੱਲੀ ਜਾਵੇ। ਅਜਿਹੇ ਹਾਲਾਤ ਵਿਚ ਉਸ ਨੂੰ ਜੇਕਰ ਜਾਂਚ ਟੀਮ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਉਸ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ।
ਸੈਸ਼ਨ ਜੱਜ ਹਰਪਾਲ ਸਿੰਘ ਨੇ ਇਸ ਮਾਮਲੇ ਵਿਚ ਜ਼ਿਲਾ ਪੁਲਸ ਅਤੇ ਜਾਂਚ ਟੀਮ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਮੰਗੀ ਹੈ ਕਿ ਮਨਤਾਰ ਸਿੰਘ ਬਰਾੜ ਕਿਸੇ ਮੁਕੱਦਮੇ ਵਿਚ ਲੋੜੀਂਦੇ ਹਨ ਜਾਂ ਨਹੀਂ? ਅਦਾਲਤ ਇਸ ਮਾਮਲੇ ਵਿਚ 5 ਮਾਰਚ ਨੂੰ ਅਗਲੀ ਸੁਣਵਾਈ ਕਰੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਮਨਤਾਰ ਬਰਾੜ ਪਾਸੋਂ ਐੱਸ. ਆਈ. ਟੀ. ਕਈ ਵਾਰ ਪੁੱਛਗਿੱਛ ਕਰ ਚੁੱਕੀ ਹੈ ਜਦਕਿ ਲੰਘੀਂ 27 ਫਰਵਰੀ ਨੂੰ ਐੱਸ. ਆਈ. ਟੀ. ਨੇ ਮੁੜ ਬਰਾੜ ਪਾਸੋਂ 10 ਘੰਟੇ ਦੀ ਲੰਬੀ ਪੁੱਛਗਿੱਛ ਕੀਤੀ।
'ਪ੍ਰੀਖਿਆਵਾਂ ਦਾ ਜ਼ੋਰ, ਕੰਨ ਪਾੜਵੇਂ ਸਪੀਕਰਾਂ ਦਾ ਸ਼ੋਰ, ਪ੍ਰਸ਼ਾਸਨ ਨਹੀਂ ਕਰਦਾ ਗੌਰ'
NEXT STORY