ਲੁਧਿਆਣਾ (ਸਲੂਜਾ) : ਕਾਨਪੁਰ (ਯੂ. ਪੀ.) ਤੋਂ ਐੱਸ. ਆਈ. ਟੀ. ਦੀ 4 ਮੈਂਬਰੀ ਵਿਸ਼ੇਸ਼ ਟੀਮ ਅੱਜ 1984 ਦੇ ਦੰਗਿਆਂ ਦੌਰਾਨ ਮਾਰੇ ਗਏ ਸਿੱਖ ਪਰਿਵਾਰਾਂ ਦੀ ਜਾਂਚ ਲਈ ਦੰਗਾ ਪੀੜਤ ਵੈੱਲਫੇਅਰ ਸੋਸਾਇਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਦੇ ਦੁੱਗਰੀ ਸਥਿਤ ਨਿਵਾਸ ’ਤੇ ਪੁੱਜੀ। ਇਸ ਟੀਮ ’ਚ ਮੁਖੀ ਸੁੂਰਜ ਪ੍ਰਤਾਪ ਸਿੰਘ, ਨਾਰਾਇਣ ਸਿੰਘ, ਰਾਜੇਸ਼ ਯਾਦਵ ਅਤੇ ਅਨੁਰਾਗ ਯਾਦਵ ਸ਼ਾਮਲ ਸਨ। ਦੰਗਾ ਪੀੜਤ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਦੱਸਿਆ ਕਿ ‘ਸਿਟ’ ਨੇ ਦੱਸਿਆ ਕਿ ਹੁਣ ਤਕ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ 1984 ਵਿਚ ਕਾਨਪੁਰ ਦੇ ਵੱਖ-ਵੱਖ ਹਿੱਸਿਆਂ ’ਚ 127 ਸਿੱਖ ਪਰਿਵਾਰਾਂ ਨਾਲ ਸਬੰਧਤ ਲੋਕਾਂ ਦੀ ਮੌਤ ਹੋਈ। ਹੁਣ ਤਕ 400 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਹੋ ਚੁੱਕੇ ਹਨ ਅਤੇ ਇਨ੍ਹਾਂ ਮਾਮਲਿਆਂ ’ਚ 67 ਕਥਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ
ਉਨ੍ਹਾਂ ਦੱਸਿਆ ਕਿ ਇਹ ਟੀਮ ਲੁਧਿਆਣਾ ਤੋਂ ਬਾਅਦ ਜਲੰਧਰ, ਮੋਹਾਲੀ ਅਤੇ ਆਨੰਦਪੁਰ ਸਾਹਿਬ ਵੀ ਜਾਵੇਗੀ। ਉਥੇ ਵੀ ਰਹਿੰਦੇ ਉਨ੍ਹਾਂ ਦੰਗਾ ਪੀੜਤ ਪਰਿਵਾਰਾਂ ਦੇ ਬਿਆਨ ਦਰਜ ਕਰੇਗੀ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ 1984 ਦੰਗਿਆਂ ਵਿਚ ਮਾਰੇ ਗਏ ਸਨ। ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਕਿ ਜੋ ਵੀ ਪੀੜਤ ਪਰਿਵਾਰ ਆਪਣੇ ਬਿਆਨ ਦਰਜ ਕਰਵਾਉਣ ਲਈ ਕਾਨਪੁਰ ਜਾਣਾ ਚਾਹੁੰਦਾ ਹੈ ਤਾਂ ਉਸ ਦੇ ਆਉਣ-ਜਾਣ ਦਾ ਸਾਰਾ ਖਰਚਾ ਸੋਸਾਇਟੀ ਕਰੇਗੀ।
ਇਹ ਵੀ ਪੜ੍ਹੋ : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਭਾਰਤੀ ਨੌਜਵਾਨ ਪਾਕਿਸਤਾਨ ਸਰਹੱਦ ’ਚ ਹੋਇਆ ਦਾਖ਼ਲ, ਪਾਕਿ ਰੇਂਜਰਾਂ ਕੀਤਾ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਜਸਬੀਰ ਡਿੰਪਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਸਰਹੱਦੀ ਖੇਤਰਾਂ ਦੇ ਚੁੱਕੇ ਮਸਲੇ
NEXT STORY