ਪਟਿਆਲਾ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਐੱਸ. ਆਈ.ਟੀ. ਸਾਹਮਣੇ ਬਤੌਰ ਗਵਾਹ ਪੇਸ਼ ਹੋਣ ਲਈ ਪਟਿਆਲਾ ਦੇ ਸਰਕਟ ਹਾਊਸ ਪੁੱਜੇ। ਇਥੇ ਜਾਂਚ ਟੀਮ ਵੱਲੋਂ ਭਾਈ ਢੱਡਰੀਆਂ ਵਾਲੇ ਦੇ ਬਿਆਨ ਦਰਜ ਕੀਤੇ ਗਏ। ਇਸ ਟੀਮ ਦੀ ਅਗਵਾਈ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਕਰ ਰਹੇ ਸਨ। ਟੀਮ ਨੇ ਸਵੇਰੇ ਸਾਢੇ ਗਿਆਰਾਂ ਵਜੇ ਤੋਂ ਤਿੰਨ ਵਜੇ ਤੱਕ ਪੁੱਛ ਪੜਤਾਲ ਕੀਤੀ ਗਈ। ਇਸ ਮਗਰੋਂ ਉਹ ਸੰਗਰੂਰ ਰੋਡ ਉਪਰ ਪੈਂਦੇ ਆਪਣੇ ਅਸਥਾਨ ’ਤੇ ਚਲੇ ਗਏ। ਇਸ ਦੌਰਾਨ ਉਨ੍ਹਾਂ ਦੇ ਨਾਲ ਜਗਸੀਰ ਸਿੰਘ ਸੀਰਾ ਸਮੇਤ ਜਥੇ ਦੇ ਕਈ ਹੋਰ ਮੈਂਬਰ ਤੇ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ’ਤੇ ਮੰਤਰੀ ਧਰਮਸੋਤ ਦਾ ਤੰਜ, ਗੱਲਾਂ-ਗੱਲਾਂ ’ਚ ਦਿੱਤਾ ਵੱਡਾ ਬਿਆਨ
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐੱਸ. ਆਈ. ਟੀ. ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਭਾਈ ਪੰਥਪ੍ਰੀਤ ਸਿੰਘ ਨੂੰ 2 ਜੁਲਾਈ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਸ ਦਿਨ ਭਾਈ ਪੰਥਪ੍ਰੀਤ ਸਿੰਘ ਤਾਂ ਜਾਂਚ ਵਿਚ ਸ਼ਾਮਲ ਹੋਏ ਪਰ ਭਾਈ ਢੱਡਰੀਆਂਵਾਲੇ ਕਿਸੇ ਕਾਰਣ ਸਿੱਟ ਕੋਲ ਨਹੀਂ ਆ ਸਕੇ ਸਨ, ਜਿਸ ਕਾਰਣ ਉਹ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਚ ਐੱਸ. ਆਈ. ਟੀ. ਕੋਲ ਬਤੌਰ ਗਵਾਹ ਪੇਸ਼ ਹੋਏ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਵੱਡੀ ਖ਼ਬਰ, ਹਾਈਕਮਾਨ ਵਲੋਂ ਕੈਪਟਨ ਨੂੰ ਭਲਕੇ ਦਿੱਲੀ ਸੱਦੇ ਜਾਣ ਦੇ ਚਰਚੇ
ਦਰਅਸਲ ਜਿਸ ਦਿਨ ਕੋਟਕਪੂਰਾ ਪੁਲਸ ਗੋਲ਼ੀ ਕਾਂਡ ਵਾਪਰਿਆ ਸੀ, ਉਸ ਦਿਨ ਸੰਤ ਸਮਾਜ ਦੇ ਲੋਕ ਵੀ ਉਥੇ ਲੱਗੇ ਧਰਨੇ ਵਿਚ ਸ਼ਾਮਲ ਸਨ। ਜਿਸ ਦੇ ਚੱਲਦੇ ਨਵ-ਗਠਿਤ ਐੱਸ. ਆਈ.ਟੀ. ਵਲੋਂ ਸੰਤ ਸਮਾਜ ਕੋਲੋਂ ਵੀ ਬਤੌਰ ਗਵਾਹ ਵਜੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੀਤੀ ਦਿਨੀਂ ਸੰਤ ਸਮਾਜ ਦੇ ਭਾਈ ਪੰਥਪ੍ਰੀਤ ਸਿੰਘ ਸਣੇ 23 ਗਵਾਹਾਂ ਦੇ ਬਿਆਨ ਕਲਮਬੱਧ ਕੀਤੇ ਗਏ ਸਨ। ਬਿਆਨ ਦਰਜ ਕਰਵਾਉਣ ਤੋਂ ਬਾਅਦ ਭਾਈ ਪੰਥਪ੍ਰੀਤ ਸਿੰਘ ਨੇ ਕਿਹਾ ਸੀ ਕਿ ਕਰੀਬ ਦੋ ਘੰਟੇ ਤੱਕ ਬਹੁਤ ਹੀ ਸੁਖਾਲੇ ਮਾਹੌਲ ’ਚ ਉਨ੍ਹਾਂ ਦੀ ਅਧਿਕਾਰੀਆਂ ਨਾਲ ਗੱਲਬਾਤ ਹੋਈ ਜਿਸ ਦਰਮਿਆਨ ਕਈ ਤੱਥ ਸਾਂਝੇ ਕੀਤੇ ਗਏ।
ਇਹ ਵੀ ਪੜ੍ਹੋ : ਪੰਜ ਪਿਆਰਿਆਂ ਦਾ ਵੱਡਾ ਬਿਆਨ, ਕਿਹਾ ਸੱਤਾ ਲਈ ਸੁਖਬੀਰ ਬਾਦਲ ਨੂੰ ਜੇਲ ਭਿਜਵਾ ਸਕਦੇ ਹਨ ਕੈਪਟਨ
ਉਨ੍ਹਾਂ ਕਿਹਾ ਸੀ ਕਿ ਹਰ ਫ਼ਸਰ ਦਾ ਆਪਣਾ-ਆਪਣਾ ਤਰੀਕਾ ਹੁੰਦਾ ਹੈ ਪਰ ਉਨ੍ਹਾਂ ਵੱਲੋਂ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਅਤੇ ਪਹਿਲਾਂ ਵੀ ਉਹ ਕਈ ਵਾਰ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਨਸਾਫ ਦੀ ਉਮੀਦ ਉਨ੍ਹਾਂ ਨੂੰ ਹਾਲੇ ਵੀ ਪੂਰੀ ਹੈ। ਜਿਸ ਦੇ ਚਲੱਦੇ ਉਹ ਆਪਣਾ ਸਹਿਯੋਗ ਹਰ ਟੀਮ ਨੂੰ ਦਿੰਦੇ ਆਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ਉਤਰਣ ਵਾਲੇ ਯਾਤਰੀ ਜ਼ਰਾ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੁੱਝ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਹਿਮ ਖ਼ਬਰ : ਪੰਜਾਬ 'ਚ 'ਬਿਜਲੀ ਕੱਟਾਂ' ਦੌਰਾਨ ਇੰਡਸਟਰੀ ਲਈ ਆਈ ਰਾਹਤ ਭਰੀ ਖ਼ਬਰ
NEXT STORY