ਮੁਹਾਲੀ : ਡਰੱਗ ਕੇਸ ਵਿਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਐੱਸ. ਆਈ. ਟੀ ਸਾਹਮਣੇ ਪੇਸ਼ ਹੋਏ ਹਨ। ਜਿੱਥੇ ਉਨ੍ਹਾਂ ਤੋਂ ਆਈ. ਜੀ. ਬਲਰਾਜ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵਲੋਂ ਪੁੱਛਗਿੱਛ ਕੀਤੀ ਗਈ। ਪੰਜਾਬ-ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਸੋਮਵਾਰ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਮੁਹਾਲੀ ਸਟੇਟ ਕ੍ਰਾਈਮ ਬ੍ਰਾਂਚ ਅੱਗੇ ਪੇਸ਼ ਹੋਣ ਲਈ ਕਿਹਾ ਸੀ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਢਾਈ ਘੰਟਿਆਂ ਦੀ ਪੁੱਛ ਪੜਤਾਲ ਤੋਂ ਬਾਅਦ ਥਾਣੇ ਦੇ ਬਾਹਰ ਪੱਤਰਕਾਰਾਂ ਕੋਲ ਦਾਅਵਾ ਕੀਤਾ ਕਿ ਉਨ੍ਹਾਂ ਵਲੋਂ ਸਿਟ ਨੂੰ ਜਾਂਚ ਵਿਚ ਪੂਰਾ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਸਰਕਾਰ ਨੇ ਉਸ ਵਿਰੁੱਧ ਝੂਠਾ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਬਿਕਰਮ ਸਿੰਘ ਮਜੀਠੀਆ
ਸ਼ਰਤਾਂ ’ਤੇ ਮਿਲੀ ਮਜੀਠੀਆ ਨੂੰ ਜ਼ਮਾਨਤ
ਹਾਈਕੋਰਟ ਨੇ ਮਜੀਠੀਆ ਨੂੰ ਸ਼ਰਤਾਂ ’ਤੇ ਜ਼ਮਾਨਤ ਦਿੱਤੀ ਸੀ, ਜਿਸ ਵਿਚ ਹਾਈਕੋਰਟ ਨੇ ਕਿਹਾ ਸੀ ਕਿ ਜਦੋਂ ਵੀ ਜ਼ਰੂਰਤ ਪਵੇਗੀ, ਉਦੋਂ ਬਿਕਰਮ ਮਜੀਠੀਆ ਨੂੰ ਐੱਸ. ਆਈ. ਟੀ. ਅੱਗ ਪੇਸ਼ ਹੋਣਾ ਪਵੇਗਾ। ਮਜੀਠੀਆ ਸੁਣਵਾਈ ਦੀ ਅਗਲੀ ਤਾਰੀਖ਼ ਤੱਕ ਦੇਸ਼ ਨਹੀਂ ਛੱਡ ਸਕਦੇ ਹਨ। ਮਜੀਠੀਆ ਜਾਂਚ ਏਜੰਸੀ ਨੂੰ ਆਪਣਾ ਫੋਨ ਨੰਬਰ ਦੇਣਗੇ, ਜਿਹੜਾ 24 ਘੰਟੇ ਚਾਲੂ ਰਹੇਗਾ। ਇਸ ਤੋਂ ਇਲਾਵਾ ਮਜੀਠੀਆ ਜਾਂਚ ਕਰ ਰਹੀ ਟੀਮ ਨੂੰ ਹਰ ਸਮੇਂ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨਗੇ।
ਇਹ ਵੀ ਪੜ੍ਹੋ : ਚੋਣ ਜ਼ਾਬਤੇ ਦੌਰਾਨ ਪਟਿਆਲਾ ’ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵੱਡਾ ਖ਼ੁਲਾਸਾ: ਵਿਦੇਸ਼ਾਂ ’ਚ ਬੈਠੇ ਅੱਤਵਾਦੀ ਰੋਡੇ ਤੇ ਸੁੱਖ ਨੇ ਪੁਲਸ ਨੂੰ ਧੋਖਾ ਦੇਣ ਲਈ ਬਣਾਏ ਸਨ 4 ਅੱਤਵਾਦੀ ਮਾਡਿਊਲ
NEXT STORY