ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੀ ਹਿਰਾਸਤ 'ਚ ਨੌਜਵਾਨ ਦੀ ਹੋਈ ਮੌਤ, ਮ੍ਰਿਤਕ ਦੇ ਪਰਿਵਾਰ ਨੇ ਮੁਲਾਜ਼ਮਾਂ 'ਤੇ ਲਾਏ ਗੰਭੀਰ ਦੋਸ਼
ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿਚ ਏ.ਸੀ.ਪੀ. ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀ.ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - ਸੜਕ ਵਿਚਾਲੇ ਪੁਲ਼ ਥੱਲੇ ਫੱਸ ਗਿਆ ਹਵਾਈ ਜਹਾਜ਼, ਸੈਲਫ਼ੀਆਂ ਲੈਣ ਲਈ ਭੀੜ ਨੇ ਪਾਇਆ ਘੇਰਾ, ਵੇਖੋ ਵੀਡੀਓ
ਐੱਸ.ਆਈ.ਟੀ. ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿਚ ਸਹਾਇਤਾ ਲਈ ਐੱਸ.ਆਈ.ਟੀ. ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਸੂਤਰਾਂ ਮੁਤਾਬਕ ਫ਼ਲਾਈਟ ਵਿਚ ਤਕਰੀਬਨ 70 ਫ਼ੀਸਦੀ ਯਾਤਰੀ ਪੰਜਾਬੀ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਭਜਨ ਲਾਲ ਤਰੁਣ ਚੁਘ ਨੂੰ ਮਿਲੇ
NEXT STORY