ਫਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੋਂ ਪੁੱਛਗਿੱਛ ਮੁਕੰਮਲ ਹੋ ਗਈ ਹੈ। ਲਗਭਗ ਡੇਢ ਘੰਟੇ ਚੱਲੀ ਇਸ ਪੁੱਛਗਿੱਛ ਤੋਂ ਬਾਅਦ ਡਾ. ਦਲਜੀਤ ਚੀਮਾ ਨੇ ਇਸ ਬਾਬਤ ਕੁਝ ਵੀ ਬੋਲਣ ਤੋਂ ਗੁਰੇਜ਼ ਕੀਤਾ। ਇਸ ਸਭ ਦੇ ਬਾਵਜੂਦ ਉਨ੍ਹਾਂ ਇਸ ਨੂੰ ਕਾਂਗਰਸ ਦੀ ਸਾਜ਼ਿਸ਼ ਜ਼ਰੂਰ ਕਰਾਰ ਦਿੱਤਾ। ਡਾਕਟਰ ਚੀਮਾ ਤੋਂ ਐੱਸ. ਆਈ. ਟੀ. ਨੇ ਫਰੀਦਕੋਟ ਵਿਚ ਦੇ ਦਫਤਰ 'ਚ ਪੁੱਛਗਿੱਛ ਕੀਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ. ਆਈ. ਟੀ. ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।
ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਅਤੇ ਅਮਰਜੀਤ ਸਿੰਘ ਸੰਦੋਆ ਐੱਸ. ਆਈ. ਟੀ. ਅੱਗੇ ਪੇਸ਼ ਹੋਏ ਸਨ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਆਪਣੇ ਬਿਆਨਾਂ ਵਿਚ ਸੀਨੀਅਰ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ 'ਤੇ ਸਵਾਲ ਚੁੱਕੇ ਸਨ। ਅਮਨ ਅਰੋੜਾ ਅਤੇ ਸੰਦੋਆ ਨੇ ਪੂਰੇ ਮਾਮਲੇ ਵਿਚ ਚੀਮਾ ਦਾ ਹੱਥ ਹੋਣ ਦੀ ਗੱਲ ਕਹੀ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਸਾਰੀ ਸੈਟਿੰਗ ਚੀਮਾ ਦੇ ਸਾਹਮਣੇ ਹੋਈ ਸੀ।ਅਰੋੜਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਡਾ. ਦਲਜੀਤ ਚੀਮਾ ਹੀ ਡੇਰਾ ਸੱਚਾ ਸੌਦਾ ਮੁਖੀ ਦਾ ਮੁਆਫੀਨਾਮਾ ਸ੍ਰੀ ਅਕਾਲ ਤਖਤ ਸਾਹਿਬ ਲੈ ਕੇ ਗਏ ਸਨ।
ਪੰਚਾਇਤੀ ਚੋਣਾਂ 'ਤੇ ਹਰਸਿਮਰਤ ਕੌਰ ਬਾਦਲ ਦਾ ਬਿਆਨ (ਵੀਡੀਓ)
NEXT STORY