ਪਟਿਆਲਾ : ਪਟਿਆਲਾ ਵਿਚ ਹੋਈ ਕਰਨਲ ਪੁਸ਼ਪਿੰਦਰ ਬਾਠ ਨਾਲ ਕੁੱਟਮਾਰ ਤੋਂ ਬਾਅਦ ਪੰਜਾਬ ਪੁਲਸ ਨੇ ਮਾਮਲੇ ਵਿਚ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਅੱਜ ਪੁਲਸ ਵੱਲੋਂ ਇਕ ਤਾਜ਼ਾ ਐੱਫਆਈਆਰ ਦਰਜ ਕੀਤੀ ਗਈ ਹੈ। ਇੰਨਾ ਹੀ ਨਹੀਂ ਇਸ ਮਾਮਲੇ ਵਿਚ ਇਕ SIT ਦਾ ਵੀ ਗਠਨ ਕੀਤਾ ਗਿਆ ਹੈ।
ਕਰਨਲ ਬਾਠ ਮਾਮਲੇ 'ਚ ਨਵਾਂ ਮੋੜ! ਪੁਲਸ ਤੋਂ ਮਾਫੀ ਮੰਗਵਾਉਣ ਵਾਲੇ ਮੇਜਰ ਅਮਰਦੀਪ ਸਿੰਘ ਨੇ ਕਰ'ਤੇ ਵੱਡੇ ਖੁਲਾਸੇ
ਮਿਲੀ ਜਾਣਕਾਰੀ ਮੁਤਾਬਕ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨਾਂ 'ਤੇ 13/12 ਮਾਰਚ ਦੀ ਰਾਤ ਨੂੰ ਵਾਪਰੀ ਕੁੱਟਮਾਰ ਦੀ ਘਟਨਾ ਦੇ ਸਬੰਧੀ ਪੁਲਸ ਥਾਣਾ ਸਿਵਲ ਲਾਈਨ, ਪਟਿਆਲਾ ਵਿਖੇ ਇਕ ਤਾਜ਼ਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਇੱਕ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ (SIT) ਜਿਸਦੀ ਅਗਵਾਈ ਐੱਸ.ਪੀ.ਐੱਸ. ਪਰਮਾਰ, ਆਈ.ਪੀ.ਐੱਸ., ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ, ਲਾਅ ਐਂਡ ਆਰਡਰ, ਪੰਜਾਬ ਤੇ ਸੰਦੀਪ ਮਲਿਕ, ਆਈ.ਪੀ.ਐੱਸ., ਸੀਨੀਅਰ ਪੁਲਸ ਕਪਤਾਨ, ਹੁਸ਼ਿਆਰਪੁਰ ਤੇ ਮਨਪ੍ਰੀਤ ਸਿੰਘ, ਪੀ.ਪੀ.ਐੱਸ., ਪੁਲਸ ਸੁਪਰਡੈਂਟ, ਦਿਹਾਤੀ, ਐੱਸ.ਏ.ਐੱਸ.ਨਗਰ, ਡਾਇਰੈਕਟਰ, ਬਿਊਰੋ ਆਫ਼ ਇਨਵੈਸਟੀਗੇਸ਼ਨ, ਪੰਜਾਬ ਵੱਲੋਂ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕਰਨ ਲਈ ਗਠਿਤ ਕੀਤਾ ਗਿਆ ਹੈ। ਐੱਸਆਈਟੀ ਨੂੰ ਸਬੂਤ ਇਕੱਠੇ ਕਰਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਲਈ ਦਿਨ-ਪ੍ਰਤੀ-ਦਿਨ ਦੇ ਆਧਾਰ 'ਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।
ਬਰਨਾਲਾ 'ਚ ਵਾਪਰੀ ਵੱਡੀ ਘਟਨਾ, ਨਹਿਰ 'ਚ ਡੁੱਬਣ ਕਾਰਨ ਦੋ ਜਣਿਆਂ ਦੀ ਮੌਤ
ਇਸ ਦੇ ਨਾਲ ਹੀ ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਡੀਆਈਜੀ ਪਟਿਆਲਾ ਰੇਂਜ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਬੰਧਤ ਪੁਲਸ ਅਧਿਕਾਰੀਆਂ ਨੂੰ ਤੁਰੰਤ ਜ਼ਿਲ੍ਹਾ ਪਟਿਆਲਾ ਤੋਂ ਬਾਹਰ ਤਬਦੀਲ ਕੀਤਾ ਜਾਵੇ ਤਾਂ ਜੋ ਜਾਂਚ ਨਿਰਪੱਖ ਢੰਗ ਨਾਲ ਕੀਤੀ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਰੇ 12 ਸਬੰਧਤ ਪੁਲਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਵੱਡੀ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ, ਸੁਰੱਖਿਆ, ਪੰਜਾਬ ਨੂੰ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਨਲ ਬਾਠ ਮਾਮਲੇ 'ਚ ਨਵਾਂ ਮੋੜ! ਪੁਲਸ ਤੋਂ ਮਾਫੀ ਮੰਗਵਾਉਣ ਵਾਲੇ ਮੇਜਰ ਅਮਰਦੀਪ ਸਿੰਘ ਨੇ ਕਰ'ਤੇ ਵੱਡੇ ਖੁਲਾਸੇ
NEXT STORY