ਚੰਡੀਗੜ੍ਹ/ਜਲੰਧਰ(ਰਮਨਜੀਤ,ਧਵਨ)- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਡੀ. ਜੀ. ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ ਨਿਹੰਗ ਸਿੰਘਾਂ ਵਲੋਂ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਦਾ ਗਠਨ ਕੀਤਾ ਹੈ।
ਐੱਸ.ਆਈ.ਟੀ ਦਾ ਗਠਨ ਏ. ਡੀ. ਜੀ.ਪੀ.-ਕਮ-ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਵਰਿੰਦਰ ਕੁਮਾਰ ਦੀ ਪ੍ਰਧਾਨਗੀ ’ਚ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ ਐੱਸ.ਆਈ.ਟੀ. ’ਚ ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਇੰਦਰਬੀਰ ਸਿੰਘ ਅਤੇ ਤਰਨਤਾਰਨ ਦੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਵੀ ਐੱਸ.ਆਈ.ਟੀ. ਦੇ ਮੈਂਬਰ ਹਨ।
ਪੜ੍ਹੋ ਇਹ ਵੀ ਖ਼ਬਰ- ਕੈਪਟਨ ਨੂੰ ਚੋਣਾਂ ’ਚ ਉਤਾਰ ਕੇ ਮੋਦੀ ਕਰ ਰਹੇ ਹਨ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਯਤਨ: ਚੱਢਾ
ਜਾਣਕਾਰੀ ਅਨੁਸਾਰ ਜ਼ਿਲਾ ਤਰਨਤਾਰਨ ਦੇ ਕਸੇਲ ਵਾਸੀ ਰਾਜ ਕੌਰ (ਇਸ ਵੇਲੇ ਚੀਮਾ ਕਲਾਂ ਦੀ ਵਸਨੀਕ) ਨੇ ਦੋਸ਼ ਲਾਇਆ ਸੀ ਕਿ ਉਸ ਦੇ ਭਰਾ ਲਖਬੀਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਭਰਮਾ ਕੇ ਸਿੰਘੂ (ਨਵੀਂ ਦਿੱਲੀ-ਹਰਿਆਣਾ ਬਾਰਡਰ) ਲਿਜਾਇਆ ਗਿਆ, ਜਿੱਥੇ ਕੁਝ ਨਿਹੰਗ ਸਿੰਘਾਂ ਨੇ 15 ਅਕਤੂਬਰ, 2021 ਨੂੰ ਬੇਅਦਬੀ ਦੇ ਦੋਸ਼ਾਂ ਤਹਿਤ ਉਸ ਦਾ ਕਤਲ ਕਰ ਦਿੱਤਾ ।
ਪੜ੍ਹੋ ਇਹ ਵੀ ਖ਼ਬਰ- ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦਾ ਵਫਦ ਮੁੱਖ ਮੰਤਰੀ ਚੰਨੀ ਨੂੰ ਮਿਲਿਆ
ਏ.ਡੀ.ਜੀ.ਪੀ.-ਕਮ-ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਲੋੜ ਪੈਣ ’ਤੇ ਤਫਤੀਸ਼ ਲਈ ਸੂਬੇ ’ਚ ਤਾਇਨਾਤ ਹੋਰ ਕਿਸੇ ਵੀ ਪੁਲਸ ਅਧਿਕਾਰੀਆਂ ਦੀਆਂ ਸੇਵਾਵਾਂ ਲੈ ਸਕਦੇ ਹਨ। ਇਸ ਸਬੰਧ ’ਚ ਉਹ ਪੰਜਾਬ ਪੁਲਸ ਦੇ ਕਿਸੇ ਵੀ ਹੋਰ ਵਿੰਗ/ਯੂਨਿਟ ਦੀ ਸਹਾਇਤਾ ਅਤੇ ਸਹਿਯੋਗ ਲੈਣ ਲਈ ਸਮਰੱਥ ਹਨ।
ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦਾ ਵਫਦ ਮੁੱਖ ਮੰਤਰੀ ਚੰਨੀ ਨੂੰ ਮਿਲਿਆ
NEXT STORY