ਵੈੱਬ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ 'ਐਡਹਾਕ ਐਕਟਿੰਗ ਡੀਜੀਪੀ' (ADHOC Acting DGP) ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਮਜੀਠੀਆ ਨੇ ਸੂਬਾ ਸਰਕਾਰ 'ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਅਤੇ ਸਿਆਸੀ ਬਦਲਾਖੋਰੀ ਦੇ ਮਨੋਰਥ ਨਾਲ ਕੰਮ ਕਰਨ ਦਾ ਇਲਜ਼ਾਮ ਲਗਾਇਆ ਹੈ।
SIT ਬਦਲਣ ਪਿੱਛੇ ਦੱਸੀ ਸਿਆਸੀ ਮਨਸ਼ਾ
ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਵਿਸ਼ੇਸ਼ ਜਾਂਚ ਟੀਮ (SIT) ਨੂੰ ਬਦਲਣ ਦਾ ਮੁੱਖ ਕਾਰਨ ਇਹ ਸੀ ਕਿ ਪਹਿਲੀ SIT ਨੇ ਸਿਆਸੀ ਆਗੂਆਂ ਦੇ ਖਿਲਾਫ ਝੂਠੀ ਕਾਰਵਾਈ ਕਰਨ ਅਤੇ ਉਨ੍ਹਾਂ ਦੇ ਨਾਮ ਕੇਸ ਵਿੱਚ ਸ਼ਾਮਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਅਨੁਸਾਰ, ਜਾਂਚ ਟੀਮ ਨੇ ਆਪਣੀ ਕਾਰਵਾਈ ਨੂੰ ਆਮ ਆਦਮੀ ਪਾਰਟੀ ਦੇ ਦਫ਼ਤਰ ਤੋਂ ਚਲਾਉਣ ਦੀਆਂ ਹਦਾਇਤਾਂ ਨੂੰ ਮੰਨਣ ਤੋਂ ਵੀ ਮਨ੍ਹਾ ਕਰ ਦਿੱਤਾ ਸੀ, ਜਿਸ ਕਾਰਨ ਸਰਕਾਰ ਵੱਲੋਂ SIT ਵਿੱਚ ਫੇਰਬਦਲ ਕੀਤਾ ਗਿਆ ਹੈ।
ਵਾਰ-ਵਾਰ ਬਦਲੀਆਂ ਜਾਣਗੀਆਂ SITs?
ਅਕਾਲੀ ਆਗੂ ਨੇ ਇੱਕ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਇਹ SITs ਉਦੋਂ ਤੱਕ ਵਾਰ-ਵਾਰ ਬਦਲੀਆਂ ਜਾਂਦੀਆਂ ਰਹਿਣਗੀਆਂ ਜਦੋਂ ਤੱਕ ਸੱਤਾਧਾਰੀ ਪਾਰਟੀ ਦੀ ਸਿਆਸੀ ਮਨਸ਼ਾ ਪੂਰੀ ਨਹੀਂ ਹੁੰਦੀ। ਉਨ੍ਹਾਂ ਨੇ ਇਸ ਨੂੰ ਮੌਜੂਦਾ ਸਰਕਾਰ ਦਾ ਇਕ ਹੋਰ 'ਕਾਰਨਾਮਾ' ਕਰਾਰ ਦਿੱਤਾ ਹੈ।
ਜਲਦੀ ਹੋਣਗੇ ਹੋਰ ਖੁਲਾਸੇ
ਬਿਕਰਮ ਮਜੀਠੀਆ ਨੇ ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਜਲਦੀ ਹੀ ਇਸ ਸਬੰਧੀ ਹੋਰ ਵੱਡੇ ਖੁਲਾਸੇ ਕਰਨਗੇ ਤਾਂ ਜੋ ਜਨਤਾ ਦੇ ਸਾਹਮਣੇ ਸੱਚਾਈ ਲਿਆਂਦੀ ਜਾ ਸਕੇ।
'ਆਪ' ਕੌਂਸਲਰ ਦੇ ਮੁੰਡੇ ਦੀ ਗੁੰਡਾਗਰਦੀ! ਡੈਅਰੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਘਟਨਾ ਸੀਸੀਟੀਵੀ 'ਚ ਕੈਦ
NEXT STORY