ਚੰਡੀਗੜ੍ਹ : ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੋਟਕਪੂਰਾ ਪੁਲਸ ਫਾਇਰਿੰਗ ਮਾਮਲੇ ਵਿਚ ਐੱਸ. ਆਈ. ਟੀ. ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨਾ ਸਹੀ ਦਿਸ਼ਾ ਵੱਲ ਪੁੱਟਿਆ ਇਕ ਕਦਮ ਦੱਸਿਆ ਹੈ। ਬਾਜਵਾ ਨੇ ਕਿਹਾ ਕਿ ਪਿਛਲੀ ਐੱਸ. ਆਈ. ਟੀ. ਦੀ ਜਾਂਚ ਜਿਸ ਨੂੰ ਮਾਣਯੋਗ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ, ਨੇ ਬਾਦਲਾਂ ਨੂੰ ਮੁਲਜ਼ਮ ਦੇ ਰੂਪ ਵਿਚ ਨਹੀਂ ਰੱਖਿਆ ਸੀ। ਉਨ੍ਹਾਂ ਕਿਹਾ ਕਿ ਪੁਲਸ ਗੋਲ਼ੀਬਾਰੀ ਵਿਚ ਬਾਦਲ ਦੀ ਭੂਮਿਕਾ ਮੁਲਜ਼ਮ ਦੀ ਹੈ, ਇਹ ਹਰ ਕੋਈ ਜਾਣਦਾ ਹੈ।
ਇਹ ਵੀ ਪੜ੍ਹੋ : ਕਾਂਗਰਸ ਦੇ ਕਲੇਸ਼ ਵਿਚਾਲੇ ਫੂਲਕਾ ਨੇ ਲਿਖੀ ਨਵਜੋਤ ਸਿੱਧੂ ਨੂੰ ਚਿੱਠੀ, ਕੀਤੀ ਇਹ ਵੱਡੀ ਮੰਗ
ਬਾਜਵਾ ਨੇ ਕਿਹਾ ਕਿ ਮੈਂ ਪਹਿਲਾਂ ਹੀ ਆਖ ਦਿੱਤਾ ਸੀ ਕਿ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਮਾਣਯੋਗ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦੀ ਬਜਾਏ, ਤੁਰੰਤ ਇਕ ਨਵੀਂ ਐੱਸ. ਆਈ. ਟੀ. ਦਾ ਗਠਨ ਕਰਨਾ ਚਾਹੀਦਾ ਹੈ ਅਤੇ ਜਾਂਚ 30 ਤੋਂ 45 ਦਿਨਾਂ ਵਿਚ ਹੀ ਖ਼ਤਮ ਹੋ ਜਾਣੀ ਚਾਹੀਦੀ ਹੈ, ਜਿਸ ਵਿਚ ਹੁਣ ਤਕ 15 ਦਿਨ ਬੀਤ ਚੁੱਕੇ ਹਨ।
ਇਹ ਵੀ ਪੜ੍ਹੋ : ਗਠਜੋੜ ਤਕ ਸੀਮਤ ਨਹੀਂ ਸ਼੍ਰੋਮਣੀ ਅਕਾਲੀ ਦਲ, ਸੱਤਾ ਪ੍ਰਾਪਤੀ ਲਈ ਮਹਾਗਠਜੋੜ ਦਾ ਲੱਭਿਆ ਜਾ ਰਿਹੈ ਫਾਰਮੂਲਾ
ਬਾਜਵਾ ਨੇ ਆਖਿਆ ਕਿ ਸਮੇਂ ਦੀ ਮੰਗ ਹੈ ਕਿ ਇਸ ਮਾਮਲੇ ਵਿਚ ਨਿਰਪੱਖ ਜਾਂਚ ਕੀਤੀ ਜਾਵੇ, ਜਿਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਭੂਮਿਕਾ ਸਾਹਮਣੇ ਲਿਆਂਦੀ ਜਾਵੇ। ਪੁਲਸ ਨੂੰ ਬੇਗੁਨਾਹ ਲੋਕਾਂ ’ਤੇ ਗੋਲ਼ੀ ਚਲਾਉਣ ਦਾ ਹੁਕਮ ਦੇਣ ਵਾਲਿਆਂ ਨੂੰ ਜਾਂਚ ਤੇ ਅਦਾਲਤ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਕ ਮਹੀਨੇ ਵਿਚ ਜਾਂਚ ਪੂਰੀ ਹੋਣ ਤੋਂ ਬਾਅਦ ਫਰੀਦਕੋਟ ਅਦਾਲਤ ਵਿਚ ਰੋਜ਼ਾਨਾ ਸੁਣਵਾਈ ਲਈ ਇਕ ਅਰਜੀ ਵੀ ਦਾਇਰ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਇਸ਼ਤਿਹਾਰ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ
NEXT STORY