ਚੰਡੀਗੜ੍ਹ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਨਾਲ ਸਬੰਧਿਤ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ (ਐੱਸ.ਆਈ. ਟੀ.) ਅੱਜ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੰਡੀਗੜ੍ਹ ਸੈਕਟਰ-5 ਸਥਿਤ ਦਫ਼ਤਰ ’ਚ ਪਹੁੰਚੀ। ਜਿਥੇ ਲਗਭਗ ਤਿੰਨ ਘੰਟੇ ਮਗਰੋਂ ਰਿਕਾਰਡ ਲੈ ਕੇ ਐੱਸ.ਆਈ. ਟੀ. ਦੀ ਟੀਮ ਬਾਹਰ ਆਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
ਐੱਸ.ਆਈ. ਟੀ. ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਲਈ ਲੋੜੀਂਦਾ ਰਿਕਾਰਡ ਟੀਮ ਨੂੰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਰਿਕਾਰਡ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇਗੀ। ਜਾਂਚ ਤੋਂ ਬਾਅਦ ਹੀ ਇਹ ਸਪਸ਼ਟ ਹੋ ਸਕੇਗਾ ਕਿ ਕਿੰਨਾ ਅਤੇ ਕਿਹੜਾ ਰਿਕਾਰਡ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਰਿਕਾਰਡ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਮੌਜੂਦਗੀ ਵਿੱਚ SIT ਨੂੰ ਦਿੱਤਾ ਗਿਆ।
ਇਹ ਵੀ ਪੜ੍ਹੋ- ਮੂਕ ਦਰਸ਼ਕ ਬਣੀ ਪੁਲਸ: ਖੂਨੀ ਚਾਈਨਾ ਡੋਰ ਦੀ ਲਪੇਟ 'ਚ ਆਈ ਮਾਸੂਮ ਬੱਚੀ, ਮੂੰਹ ’ਤੇ ਲੱਗੇ 40 ਟਾਂਕੇ
ਅਧਿਕਾਰੀਆਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਬਾਕੀ ਰਹਿੰਦਾ ਰਿਕਾਰਡ ਵੀ ਜਲਦ ਮੁਹੱਈਆ ਕਰਵਾ ਦਿੱਤਾ ਜਾਵੇਗਾ। ਐੱਸ.ਆਈ.ਟੀ. ਵੱਲੋਂ ਦੋਹਰਾਇਆ ਗਿਆ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ 31 ਜਨਵਰੀ ਨੂੰ ਪੈਣਗੇ ਗੜੇ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਹੋ ਗਈ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਚਾਈਨਾ ਡੋਰ 'ਤੇ ਪੂਰਨ ਪਾਬੰਦੀ! ਝਲੂਰ ਦੀ ਪੰਚਾਇਤ ਨੇ ਪਾਇਆ ਮਤਾ
NEXT STORY