ਅੰਮ੍ਰਿਤਸਰ/ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਵਲੋਂ ਤੇਜ਼ ਕਰ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਤੋਂ ਚੰਡੀਗੜ੍ਹ ਤੱਕ ਸਿੱਟ ਵਲੋਂ ਐਕਸ਼ਨ ਲਿਆ ਜਾ ਰਿਹਾ ਹੈ। ਅੱਜ ਵਿਸ਼ੇਸ਼ ਜਾਂਚ ਟੀਮ ਅੰਮ੍ਰਿਤਸਰ ਦੇ ਐੱਸ. ਜੀ. ਪੀ. ਸੀ. ਦਫ਼ਤਰ ਵਿਖੇ ਪੁੱਜੀ। ਜਾਂਚ ਮਗਰੋਂ ਸਿੱਟ ਨੇ ਕਿਹਾ ਕਿ ਅਸੀਂ ਐੱਸ. ਜੀ. ਪੀ. ਸੀ. ਤੋਂ ਦਸਤਾਵੇਜ਼ ਮੰਗੇ ਹਨ ਅਤੇ ਐੱਸ. ਜੀ. ਪੀ. ਸੀ. ਵਲੋਂ ਸਹਿਯੋਗ ਦੀ ਗੱਲ ਕਹੀ ਗਈ ਹੈ। ਸਿੱਟ ਦੇ ਮੈਂਬਰ ਨੇ ਕਿਹਾ ਕਿ ਅਸੀਂ ਐੱਸ. ਜੀ. ਪੀ. ਸੀ. ਅਧਿਕਾਰੀਆਂ ਨੂੰ ਰਿਕਾਰਡ ਦੇਣ ਦੀ ਅਪੀਲ ਕੀਤੀ ਹੈ ਅਤੇ ਇਸ ਬਾਰੇ ਲਿਖ਼ਤੀ ਰੂਪ 'ਚ ਉਨ੍ਹਾਂ ਨੂੰ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸਕੂਲਾਂ 'ਚ ਵੱਧ ਗਈਆਂ ਛੁੱਟੀਆਂ, ਸਿੱਖਿਆ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ, ਜਾਣੋ ਹੁਣ ਕਦੋਂ ਖੁੱਲ੍ਹਣਗੇ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਸੈਕਟਰ-5 ਵਿਖੇ ਸਥਿਤ ਐੱਸ. ਜੀ. ਪੀ. ਸੀ. ਦੇ ਦਫ਼ਤਰ ਵਿਖੇ ਵੀ ਸਿੱਟ ਪੁੱਜੇਗੀ ਅਤੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰੇਗੀ। ਇਹ ਵੀ ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐੱਸ. ਜੀ. ਪੀ. ਸੀ. ਨੂੰ ਸਿੱਟ ਨਾਲ ਸਹਿਯੋਗ ਕਰਨ ਦੇ ਹੁਕਮ ਦਿੱਤੇ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਵੱਧਣਗੀਆਂ ਛੁੱਟੀਆਂ! ਸੂਬੇ 'ਚ ਰੈੱਡ ਅਲਰਟ ਵਿਚਾਲੇ ਅੱਜ ਆ ਸਕਦੈ ਨਵਾਂ ਹੁਕਮ
ਗੜਗੱਜ ਨੇ ਕਿਹਾ ਸੀ ਕਿ ਭਾਵੇਂ ਐੱਸ. ਜੀ. ਪੀ. ਸੀ. ਦੇ ਅਧਿਕਾਰ ਖੇਤਰ 'ਚ ਖ਼ਾਲਸਾ ਪੰਥ ਨੇ ਕਦੇ ਵੀ ਸਰਕਾਰ ਦੀ ਦਖ਼ਲ-ਅੰਦਾਜ਼ੀ ਸਹਿਣ ਨਹੀਂ ਕੀਤੀ ਅਤੇ ਨਾ ਅਗਾਂਹ ਕਰੇਗਾ ਕਿਉਂਕਿ ਇਹ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਅਤੇ ਕੇਂਦਰੀ ਸੰਸਥਾ ਹੈ ਪਰ ਮੌਜੂਦਾ ਚੱਲ ਰਹੇ ਪਾਵਨ ਸਰੂਪਾਂ ਦੇ ਮਾਮਲੇ 'ਚ ਕੁੱਝ ਲੋਕਾਂ ਵਲੋਂ ਸੰਗਤ 'ਚ ਪੈਦਾ ਕੀਤੀਆਂ ਜਾ ਰਹੀਆਂ ਦੁਵਿਧਾਵਾਂ ਕਰਕੇ ਪੰਥ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਕਮੇਟੀ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸਰਕਾਰ ਨਾਲ ਬਣਦਾ ਸਹਿਯੋਗ ਕਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਦਿਓਰ ਖ਼ਾਤਰ ਵੱਡਾ ਕਾਂਡ ਕਰ ਬੈਠੀ ਭਰਜਾਈ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
NEXT STORY