ਚੰਡੀਗੜ੍ਹ (ਰਮਨਜੀਤ) : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਜਾ ਰਹੀ ਹੈ। ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਚੰਡੀਗੜ੍ਹ ਦੇ ਸੈਕਟਰ 32 ਪੁਲਸ ਹੈੱਡਕੁਆਰਟਰ ਵਿਖੇ ਪਹੁੰਚ ਗਏ ਹਨ, ਜਿੱਥੇ ਉਹ ਸਿੱਟ ਦੇ ਸਵਾਲਾਂ ਦਾ ਸਾਹਮਣਾ ਕਰਨਗੇ। ਇਥੇ ਇਹ ਖ਼ਾਸ ਤੌਰ ’ਤੇ ਦੱਸਣਯੋਗ ਹੈ ਕਿ 2015 ਨੂੰ ਹੋਈ ਪੁਲਸ ਫਾਇਰਿੰਗ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ। ਉਸ ਸਮੇਂ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਕਾਸ਼ ਸਿੰਘ ਬਾਦਲ ਦੇ ਇਤਰਾਜ਼ ਤੋਂ ਬਾਅਦ ਸਿੰਗਲਾ ਨੇ ਐੱਸ. ਆਈ. ਟੀ. ’ਚੋਂ ਦਿੱਤਾ ਅਸਤੀਫ਼ਾ
ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਐੱਸ. ਆਈ. ਟੀ. ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਫਲੈਟ ’ਚ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ। ਇਸ ਪੁੱਛਗਿੱਛ ’ਤੇ ਪ੍ਰਕਾਸ਼ ਸਿੰਘ ਬਾਦਲ ਨੇ ਸਵਾਲ ਵੀ ਚੁੱਕੇ ਸਨ। ਦਰਅਸਲ ਐੱਸ. ਆਈ. ਟੀ. ਵਿਚ ਸ਼ਾਮਲ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੇ ਸਿੰਗਲਾ ਨੇ ਜਦੋਂ ਬਾਦਲ ਤੋਂ ਸਵਾਲ ਪੁੱਛਿਆ ਤਾਂ ਉਨ੍ਹਾਂ ਇਸ ’ਤੇ ਇਤਰਾਜ਼ ਜਤਾਉਂਦੇ ਹੋਏ ਪੁੱਛਿਆ ਕਿ ਤੁਸੀਂ ਕੌਣ ਹੋ? ਇਸ ਪੁੱਛਗਿੱਛ ਤੋਂ ਬਾਅਦ ਅਕਾਲੀ ਦਲ ਨੇ ਵੀ ਸਿੰਗਲਾ ’ਤੇ ਸਵਾਲ ਚੁੱਕੇ ਸਨ। ਜਿਸ ਪਿੱਛੋਂ ਵਿਜੇ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਤੋਂ ਅਸਤੀਫ਼ਾ ਦੇ ਦਿੱਤਾ।
ਇਹ ਵੀ ਪੜ੍ਹੋ : ਕੈਪਟਨ ਦੀ ਕੋਠੀ ਕੋਲੋਂ ਮਿਲੀ ਲਾਸ਼ ਦਾ ਕਈ ਦਿਨ ਬਾਅਦ ਵੀ ਨਹੀਂ ਮਿਲਿਆ ਸਿਰ, ਅੰਤ ਪੁਲਸ ਨੇ ਚੁੱਕਿਆ ਇਹ ਕਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸੁਖਮੀਤ ਡਿਪਟੀ ਕਤਲ ਮਾਮਲੇ 'ਚ ਕਾਲ ਡਿਟੇਲ ਰਾਹੀਂ ਪੁਲਸ ਹੱਥ ਲੱਗੇ ਅਹਿਮ ਸੁਰਾਗ, ਸਾਹਮਣੇ ਆਈ ਇਹ ਗੱਲ
NEXT STORY