ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਪੁਲਸ ਨੇ ਇਕ ਵਿਅਕਤੀ ਨੂੰ ਦੜਾ-ਸੱਟਾ ਲਾਉਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਪੁਲਸ ਪਾਰਟੀ ਬੱਸ ਸਟੈਂਡ ਖਨੌਰੀ ਮੌਜੂਦ ਸੀ ਤਾਂ ਇਕ ਵਿਅਕਤੀ ਸ਼ਰੇਆਮ ਦੜਾ-ਸੱਟਾ ਲਾ ਰਿਹਾ ਸੀ। ਪੁਲਸ ਨੇ ਉਸ ਵਿਅਕਤੀ ਨੂੰ ਕਾਬੂ ਕਰ ਕੇ ਉਸ ਤੋਂ 1750 ਰੁਪਏ ਦੀ ਰਾਸ਼ੀ ਬਰਾਮਦ ਕੀਤੀ। ਉਕਤ ਵਿਅਕਤੀ ਦੀ ਪਛਾਣ ਕਾਲੂ ਰਾਮ ਪੁੱਤਰ ਆਸਾ ਰਾਮ ਵਾਸੀ ਖਨੌਰੀ ਦੇ ਤੌਰ 'ਤੇ ਹੋਈ।
ਬਾਦਲਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵੱਲ ਧੱਕਿਆ : ਭੱਠਲ
NEXT STORY