ਸੁਲਤਾਨਪੁਰ ਲੋਧੀ (ਅਸ਼ਵਨੀ) : ਹੜ੍ਹ ਦੀ ਮਾਰ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਹਾਲਾਤ ਇਹ ਹੋ ਚੁੱਕੇ ਹਨ ਕਿ ਸ਼ਮਸ਼ਾਨਘਾਟਾਂ ਵਿਚ ਭਰੇ ਪਾਣੀ ਕਾਰਨ ਲੋਕਾਂ ਨੂੰ ਅੰਤਿਮ ਸੰਸਕਾਰ ਕਰਨ ਵਾਸਤੇ ਦਰਪੇਸ਼ ਮੁਸ਼ਕਿਲਾਂ ਆ ਰਹੀਆਂ ਹਨ। ਗੱਲ ਕਰਦੇ ਹਾਂ ਪਿੰਡ ਗਿੱਦੜਪਿੰਡੀ ਦੀ ਜਿੱਥੇ ਪਿੰਡ ਦੇ ਧਨਾਢ ਤੇ 8 ਕਿੱਲੇ ਜ਼ਮੀਨ ਦੇ ਮਾਲਕ ਮਾਸਟਰ ਸੋਹਨ ਸਿੰਘ ਦੀ ਮ੍ਰਿਤਕ ਦੇਹ ਦਾ ਸਸਕਾਰ ਕਰਨ ਲਈ 2 ਗਜ਼ ਜ਼ਮੀਨ ਵੀ ਨਹੀਂ ਜੁੜੀ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੂੰ ਪਿੰਡ ਦੀ ਸੜਕ ਕੰਢੇ ਹੀ ਉਨ੍ਹਾਂ ਦਾ ਸਸਕਾਰ ਕਰਨਾ ਪਿਆ।
ਇਹ ਵੀ ਪੜ੍ਹੋ : ਪਿੰਡ ਰਣਸੀਂਹ ਖੁਰਦ ਦੀ ਖੁਸ਼ਪ੍ਰੀਤ ਕੌਰ ਨੇ ਚਮਕਾਇਆ ਪੰਜਾਬ ਦਾ ਨਾਂ, ਹਾਸਲ ਕੀਤੀ ਮਾਣਮੱਤੀ ਪ੍ਰਾਪਤੀ
ਦੱਸਣਯੋਗ ਹੈ ਕਿ ਪੰਜਾਬ, ਹਿਮਾਚਲ, ਚੰਡੀਗੜ੍ਹ ਵਿਚ ਪਿਛਲੇ ਦਿਨੀਂ ਪਏ ਮੋਹਲੇਧਾਰ ਮੀਂਹ ਕਾਰਨ ਸਤਲੁਜ ਵਿਚ ਵਧਿਆ ਪਾਣੀ ਦਾ ਪੱਧਰ ਹਰੇਕ ਪਾਸੇ ਤਬਾਹੀ ਮਚਾ ਰਿਹਾ ਹੈ, ਜਿਸ ਕਾਰਨ ਫਿਲੌਰ, ਸ਼ਾਹਕੋਟ, ਲੋਹੀਆਂ ਬਲਾਕ ਦੇ ਕਈ ਪਿੰਡਾਂ ਵਿਚ ਪਾਣੀ ਭਰਨ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਪਰ ਧੁੱਸੀ ਬੰਨ੍ਹ ਦੇ 2 ਥਾਵਾਂ ਤੋਂ ਟੁੱਟ ਜਾਣ ਕਾਰਨ ਹੇਠਲੇ ਖੇਤਰ ਦੇ ਕਈ ਪਿੰਡਾਂ ਵਿਚ ਹਾਲਾਤ ਬਦਤਰ ਹੋ ਗਏ ਹਨ। ਲੋਕਾਂ ਦੇ ਘਰ-ਖੇਤ ਪਾਣੀ ਵਿਚ ਡੁੱਬੇ ਹੋਏ ਹਨ। ਲੋਕਾਂ ਨੂੰ ਬਿਜਲੀ, ਪਾਣੀ ਅਤੇ ਖਾਣ-ਪੀਣ ਦੇ ਸਾਮਾਨ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਦਿਵਿਆਂਗ ਵਿਅਕਤੀਆਂ ਦੀ ਸਰਕਾਰੀ ਵਿਭਾਗਾਂ 'ਚ ਭਰਤੀ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
ਹਾਲਾਂਕਿ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ, ਸੰਸਦ ਮੈਂਬਰ ਸੁਸ਼ੀਲ ਰਿੰਕੂ, ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿਚ ਸੈਂਕੜੇ ਲੋਕ ਰਾਹਤ ਕਾਰਜਾਂ ਵਿਚ ਜੁਟੇ ਹੋਏ ਹਨ। ਪ੍ਰਸ਼ਾਸਨ ਨੇ ਪਾਣੀ ਵਿਚ ਫਸੇ ਲਗਭਗ 400 ਲੋਕਾਂ ਨੂੰ ਰੈਸਕਿਊ ਕਰਕੇ ਬਚਾਇਆ। ਇਸ ਦੇ ਬਾਵਜੂਦ ਹਾਲੇ ਵੀ ਸੈਂਕੜੇ ਲੋਕ ਆਪਣੇ ਘਰਾਂ ਨੂੰ ਛੱਡਣ ਲਈ ਤਿਆਰ ਨਹੀਂ ਹਨ ਅਤੇ ਉਹ ਘਰ ਦੀਆਂ ਛੱਤਾਂ ’ਤੇ ਰਹਿ ਕੇ ਪਾਣੀ ਦਾ ਪੱਧਰ ਘੱਟ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਵਾਇਰਲ ਵੀਡੀਓ 'ਤੇ ਪਿਆ ਬਖੇੜਾ, ਜਥੇਬੰਦੀਆਂ ਨੇ ਦਿੱਤਾ ਅਲਟੀਮੇਟਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਧਾਇਕ ਧਾਲੀਵਾਲ ਨੇ ਪੇਂਡੂ ਖੇਤਰਾਂ ’ਚ ਹੜ੍ਹਾਂ ਦੀ ਸੰਭਾਵਨਾ ਦਾ ਲਿਆ ਜਾਇਜ਼ਾ
NEXT STORY