ਬਠਿੰਡਾ, (ਸੁਖਵਿੰਦਰ)- ਥਾਣਾ ਕੈਂਟ ਦੀ ਪੁਲਸ ਨੇ ਪਲਾਟ ਵੇਚਣ ਦੇ ਨਾਂ 'ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਵਿਸ਼ਾਲ ਕਾਂਸਲ ਵਾਸੀ ਸ਼ਕਤੀ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕੇ ਉਸ ਨੇ ਗੁਰਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਵਾਸੀ ਬਠਿੰਡਾ ਨੂੰ ਅਜੀਤ ਰੋਡ 'ਤੇ ਇਕ ਪਲਾਟ ਖਰੀਦਣ ਲਈ 6 ਲੱਖ ਰੁਪਏ ਦਿੱਤੇ ਸਨ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੇ ਪਲਾਟ ਦੀ ਰਜਿਸਟਰੀ ਨਹੀਂ ਕਰਵਾਈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰ ਕੇ ਮੁਲਜ਼ਮਾਂ ਨੇ ਉਸ ਨਾਲ ਠੱਗੀ ਮਾਰੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਾਰਡ ਨੰ. 44 ਦੇ ਲੋਕਾਂ ਨਗਰ ਨਿਗਮ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
NEXT STORY