ਜੈਤੋ (ਪਰਾਸ਼ਰ) : ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਲੱਖਾਂ ਮੁਲਾਜ਼ਮਾਂ ਅਤੇ 1 ਜਨਵਰੀ 2016 ਤੋਂ ਬਾਅਦ ਸੇਵਾ-ਮੁਕਤ ਹੋਏ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਨਾ ਮਿਲਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਬਾਰਡੀਨੇਟ ਸਰਵੀਸਿਜ਼ ਫੈੱਡਰੇਸ਼ਨ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਵਿੱਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਬਾਵਜੂਦ ਆਈ. ਐੱਚ. ਆਰ. ਐੱਮ. ਐੱਸ. ਪੋਰਟਲ ’ਤੇ ਤਕਨੀਕੀ ਵਿਵਸਥਾ ਚਾਲੂ ਨਹੀਂ ਕੀਤੀ ਗਈ। ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ 18 ਫਰਵਰੀ 2025 ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਅਪ੍ਰੈਲ 2026 ਤੋਂ ਮਾਰਚ 2027 ਤੱਕ 12 ਮਹੀਨਾਵਾਰ ਕਿਸਤਾਂ ਵਿਚ ਬਕਾਇਆ ਦੇਣ ਦਾ ਫੈਸਲਾ ਕੀਤਾ ਸੀ।
ਇਹ ਵੀ ਪੜ੍ਹੋ : ਬਰਨਾਲਾ ਦੇ ਤਿੰਨ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ 'ਚ ਦਹਿਸ਼ਤ ਦਾ ਮਾਹੌਲ
ਅਪ੍ਰੈਲ 2026 ਦਾ ਅੱਧਾ ਮਹੀਨਾ ਬੀਤ ਜਾਣ ਦੇ ਬਾਵਜੂਦ ਆਈ. ਐੱਚ. ਆਰ. ਐੱਮ. ਐੱਸ. ਪੋਰਟਲ ’ਤੇ ਬਕਾਇਆ ਬਿੱਲ ਬਣਾਉਣ ਦੀ ਸੁਵਿਧਾ ਸ਼ੁਰੂ ਨਹੀਂ ਹੋਈ। ਜਦੋਂ ਡੀ.ਡੀ.ਓ. ਬਿੱਲ ਬਣਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਸਿਸਟਮ 1 ਜੁਲਾਈ 2021 ਤੋਂ ਪਹਿਲਾਂ ਦਾ ਏਰੀਅਰ ਬਣਾਉਣ ਦੀ ਇਜਾਜ਼ਤ ਨਹੀਂ ਦਿੰਦਾ ਅਤੇ ‘ਐਰਰ’ ਦਿਖਾ ਰਿਹਾ ਹੈ। ਆਗੂਆਂ ਨੇ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਸਰਕਾਰ ਆਨੇ-ਬਹਾਨੇ ਬਕਾਏ ਦੇਣ ਤੋਂ ਟਾਲਾ ਵੱਟ ਰਹੀ ਹੈ। ਇਸ ਤਕਨੀਕੀ ਖ਼ਾਮੀ ਕਾਰਨ ਦਫ਼ਤਰੀ ਅਮਲਾ ਅਤੇ ਡੀ.ਡੀ.ਓ. ਬੁਰੀ ਤਰ੍ਹਾਂ ਪਰੇਸ਼ਾਨ ਹਨ।
ਇਹ ਵੀ ਪੜ੍ਹੋ : ਸਰਕਾਰੀ ਹਸਪਤਾਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ, ਨਵੇਂ ਹੁਕਮ ਜਾਰੀ
ਫੈੱਡਰੇਸ਼ਨ ਨੇ ਪੰਜਾਬ ਦੇ ਵਿੱਤ ਮੰਤਰੀ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਆਈ. ਐੱਚ. ਆਰ. ਐੱਮ. ਐੱਸ. ਪੋਰਟਲ ’ਤੇ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਬਕਾਏ ਬਣਾਉਣ ਦੀ ਵਿਵਸਥਾ ਤੁਰੰਤ ਚਾਲੂ ਕੀਤੀ ਜਾਵੇ। ਨੋਟੀਫਿਕੇਸ਼ਨ ਦੀਆਂ ਸ਼ਰਤਾਂ ਅਨੁਸਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਣਦੀਆਂ ਕਿਸਤਾਂ ਦੀ ਅਦਾਇਗੀ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ : ਗੈਰੀ ਕਲੈਕਸ਼ਨ ਦੇ ਮਾਲਕ ਨੂੰ ਕਿਸ ਨੇ ਮਾਰੀਆਂ ਗੋਲੀਆਂ ! ਪੁਲਸ ਦਾ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ ਪਰਖੱਚੇ
NEXT STORY