ਚੰਡੀਗੜ੍ਹ/ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਨੇ ਅੱਜ ਆਪਣੇ ਟ੍ਰੇਨਿੰਗ ਪਾਰਟਨਰ ਡੀ.ਸੀ.ਐੱਫ. ਸਕਿੱਲਜ਼ ਰਾਹੀਂ ਜੀ.ਜੀ.ਐੱਨ. ਕੈਂਪਸ ਸਿਵਲ ਲਾਈਨਜ਼ ਲੁਧਿਆਣਾ ਵਿਖੇ ਦਿਵਿਆਂਗ (ਬੋਲਣ, ਸੁਣਨ ਤੇ ਦੇਖਣ 'ਚ ਅਸਮਰੱਥ) ਵਿਅਕਤੀਆਂ ਲਈ ਸੂਬੇ ਦਾ ਪਹਿਲਾ ਹੁਨਰ ਵਿਕਾਸ ਕੇਂਦਰ ਸ਼ੁਰੂ ਕੀਤਾ। ਇਸ ਕੇਂਦਰ ਦਾ ਉਦਘਾਟਨ ਮਿਸ਼ਨ ਡਾਇਰੈਕਟਰ ਪੀ.ਐੱਸ.ਡੀ.ਐੱਮ. ਸ਼੍ਰੀਮਤੀ ਦੀਪਤੀ ਉੱਪਲ ਨੇ ਕੀਤਾ। ਇਸ ਮੌਕੇ ਸ਼੍ਰੀਮਤੀ ਉੱਪਲ ਨੇ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਦਿਵਿਆਂਗ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾਵੇ, ਜੋ ਯਕੀਨਨ ਤੌਰ 'ਤੇ ਉਨ੍ਹਾਂ ਨੂੰ ਕੋਈ ਵਿਸ਼ੇਸ਼ ਹੁਨਰ ਹਾਸਲ ਕਰਨ ਵਿੱਚ ਮਦਦ ਕਰੇਗਾ, ਜਿਸ ਰਾਹੀਂ ਉਹ ਖੁਦ ਨੂੰ ਸਵੈ-ਨਿਰਭਰ ਬਣਾ ਕੇ ਆਪਣੀ ਰੋਜ਼ੀ-ਰੋਟੀ ਕਮਾਉਣੀ ਸ਼ੁਰੂ ਕਰ ਸਕਦੇ ਹਨ।
ਖ਼ਬਰ ਇਹ ਵੀ : ਕੱਲ੍ਹ ਵਿਆਹ ਕਰਵਾਉਣਗੇ CM ਮਾਨ, ਉਥੇ ਸਾਬਕਾ ਮੰਤਰੀ ਆਸ਼ੂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਪੜ੍ਹੋ TOP 10
ਉਨ੍ਹਾਂ ਕਿਹਾ ਕਿ ਇਹ ਉਪਰਾਲਾ ਜਿੱਥੇ ਇਕ ਪਾਸੇ ਦਿਵਿਆਂਗਾਂ ਨੂੰ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣਾਉਣ ਵਿੱਚ ਮਦਦ ਕਰੇਗਾ, ਉਥੇ ਹੀ ਦੂਜੇ ਪਾਸੇ ਉਨ੍ਹਾਂ ਲਈ ਮਾਣ-ਸਨਮਾਨ ਭਰਿਆ ਜੀਵਨ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ। ਇਹ ਕੇਂਦਰ ਸੁਣਨ ਵਿੱਚ ਅਸਮਰੱਥ 180 ਵਿਅਕਤੀਆਂ ਨੂੰ ਡਾਟਾ ਐਂਟਰੀ ਆਪ੍ਰੇਟਰ ਅਤੇ ਕਸਟਮਰ ਕੇਅਰ ਐਗਜ਼ੀਕਿਊਟਿਵ ਕੋਰਸਾਂ ਦੀ ਸਿਖਲਾਈ ਦੇਵੇਗਾ। ਸਾਰੇ ਵਿਦਿਆਰਥੀਆਂ ਨੂੰ ਕੋਰਸ ਦੇ ਅੰਤ ਵਿੱਚ ਪਲੇਸਮੈਂਟ ਸਹਾਇਤਾ ਮੁਫ਼ਤ ਦਿੱਤੀ ਜਾਵੇਗੀ। ਮਿਸ਼ਨ ਡਾਇਰੈਕਟਰ ਨੇ ਅੱਗੇ ਕਿਹਾ ਕਿ ਪੀ.ਐੱਸ.ਡੀ.ਐੱਮ. ਲਈ ਦਿਵਿਆਂਗਾਂ ਲਈ ਇਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਕਰਨਾ ਬਹੁਤ ਖੁਸ਼ੀ ਦੀ ਗੱਲ ਹੈ ਤਾਂ ਜੋ ਉਨ੍ਹਾਂ ਨੂੰ ਇਕ ਨੇਕ ਉਪਰਾਲੇ ਵਜੋਂ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਸਮੱਗਲਰਾਂ ਨੂੰ ਛੱਡਣ ਦੇ ਮਾਮਲੇ 'ਚ DSP ਲਖਬੀਰ ਸਿੰਘ 10 ਲੱਖ ਰੁਪਏ ਰਿਸ਼ਵਤ ਸਮੇਤ ਗ੍ਰਿਫ਼ਤਾਰ
ਇਸ ਮੌਕੇ ਏ.ਡੀ.ਸੀ. (ਵਿਕਾਸ) ਅਮਿਤ ਪੰਚਾਲ ਨੇ ਡੀ.ਸੀ.ਐੱਫ. ਸਕਿੱਲਜ਼ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਪ੍ਰਾਜੈਕਟ ਵਿੱਚ ਸਿਖਲਾਈ ਲੈਣ ਵਾਲੇ ਦਿਵਿਆਂਗਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਵਧੀਕ ਮਿਸ਼ਨ ਡਾਇਰੈਕਟਰ (ਪੀ.ਐੱਸ.ਡੀ.ਐੱਮ.) ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੀ ਮਦਦ ਕਰਨਾ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਡੀ.ਸੀ.ਐੱਫ. ਸਕਿੱਲਜ਼ ਦੇ ਸੰਸਥਾਪਕ ਐੱਮ.ਡੀ. ਪਾਸੀ ਨੇ ਇਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਅਤੇ ਦਿਵਿਆਂਗਾਂ ਨੂੰ ਉਤਸ਼ਾਹਿਤ ਕਰਨ ਹਿੱਤ ਡੀ.ਸੀ.ਐੱਫ. ਸਕਿੱਲਜ਼ ਨੂੰ ਮੌਕਾ ਦੇਣ ਲਈ ਪੀ.ਐੱਸ.ਡੀ.ਐੱਮ. ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਡਾ. ਐੱਸ.ਪੀ. ਸਿੰਘ (ਪ੍ਰਧਾਨ ਜੀ.ਜੀ.ਐੱਨ. ਐਜੂਕੇਸ਼ਨਲ ਸੁਸਾਇਟੀ) ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : PSPCL ਦੀ ਵੱਡੀ ਕਾਰਵਾਈ, ਬਿਜਲੀ ਚੋਰੀ ਕਰਨ 'ਤੇ ਹੋਟਲ ਨੂੰ ਲਾਇਆ 15 ਲੱਖ ਤੋਂ ਵੱਧ ਜੁਰਮਾਨਾ
ਇਸ ਦੌਰਾਨ ਸ੍ਰੀਮਤੀ ਦੀਪਤੀ ਉੱਪਲ ਨੇ ਦੌਰੇ ਦੌਰਾਨ ਬੱਚਤ ਭਵਨ, ਲੁਧਿਆਣਾ ਵਿਖੇ ਸਾਰੇ 23 ਡੀ.ਬੀ.ਈ.ਈਜ਼ (ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ) ਨਾਲ ਸਮੀਖਿਆ ਮੀਟਿੰਗ ਵੀ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਰੁਜ਼ਗਾਰ ਅਫ਼ਸਰ, ਪਲੇਸਮੈਂਟ ਅਫ਼ਸਰ ਅਤੇ ਮਹਾਤਮਾ ਗਾਂਧੀ ਨੈਸ਼ਨਲ ਫੈਲੋ ਹਾਜ਼ਰ ਸਨ। ਇਸ ਵਿਚਾਰ-ਵਟਾਂਦਰੇ ਦਾ ਮੁੱਖ ਏਜੰਡਾ ਬੀਪੀਓ ਨੌਕਰੀਆਂ ਲਈ ਉਮੀਦਵਾਰਾਂ ਦੀ ਸਹੂਲਤ/ਸਿਖਲਾਈ/ਓਰੀਏਨਟੇਸ਼ਨ ਅਤੇ ਵਿਭਾਗ ਵੱਲੋਂ ਨਵੇਂ ਸਥਾਪਿਤ ਪਲੇਸਮੈਂਟ ਸੈੱਲ ਦੇ ਸਹਿਯੋਗ ਅਤੇ ਤਾਲਮੇਲ ਨਾਲ ਸਬੰਧਤ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਕੈਂਪਾਂ ਦਾ ਆਯੋਜਨ ਕਰਨਾ ਸੀ। ਇਸ ਦੇ ਨਾਲ ਹੀ ਸ੍ਰੀਮਤੀ ਉੱਪਲ ਨੇ ਯਤਨਾਂ ਨੂੰ ਹੋਰ ਤੇਜ਼ ਕਰਨ ਅਤੇ ਬਿਹਤਰ ਤਾਲਮੇਲ ਬਣਾਉਣ 'ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਗ੍ਰਿਫ਼ਤਾਰ (ਵੀਡੀਓ)
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
9ਵੀਂ ਜਮਾਤ ਦੇ ਵਿਦਿਆਰਥੀ ਨੇ ਸਹਿਪਾਠੀ ਦੇ ਸਿਰ 'ਚ ਦਾਤਰ ਮਾਰ ਕੀਤਾ ਜ਼ਖ਼ਮੀ
NEXT STORY