ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਚਮਕੌਰ ਸਾਹਿਬ 'ਚ ਸਕਿੱਲ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਿਆਂ ਕਰੀਬ 3 ਸਾਲਾਂ ਦਾ ਸਮਾਂ ਲੰਘ ਚੁੱਕਾ ਹੈ ਪਰ ਅਜੇ ਤੱਕ ਯੂਨੀਵਰਸਿਟੀ ਬਣਾਉਣ ਸਬੰਧੀ ਕਿਸੇ ਤਰ੍ਹਾਂ ਦਾ ਰੋਡਮੈਪ ਤਿਆਰ ਨਹੀਂ ਕੀਤਾ ਗਿਆ। ਸਕਿੱਲ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ 2017 'ਚ ਪੇਸ਼ ਕੀਤੇ ਆਪਣੇ ਪਹਿਲੇ ਬਜਟ 'ਚ ਕੀਤਾ ਗਿਆ ਸੀ ਪਰ ਅਜੇ ਤੱਕ ਇਹ ਪ੍ਰਾਜੈਕਟ ਅੱਧਵਾਟੇ ਹੀ ਹੈ।
ਜਦੋਂ ਇਸ ਬਾਰੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਇਕ ਅੰਗਰੇਜ਼ੀ ਅਖਬਾਰ ਵਲੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਅਗਲੇ ਬਜਟ ਸੈਸ਼ਨ 'ਚ ਸੰਵਿਧਾਨਕ ਕਾਲਜ ਨੂੰ ਯੂਨੀਵਰਸਿਟੀ 'ਚ ਤਬਦੀਲ ਕਰਨ ਬਾਰੇ ਇਕ ਕਾਨੂੰਨ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਇਸ ਬਾਰੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਇਕ ਸੰਵਿਧਾਨਿਕ ਕਾਲਜ ਸਥਾਪਤ ਕਰਨਾ ਚਾਹੁੰਦੀ ਹੈ ਤਾਂ ਫਿਰ 2017 ਦੇ ਬਜਟ ਸੈਸ਼ਨ 'ਚ ਇਹ ਐਲਾਨ ਕਿਉਂ ਕੀਤਾ ਗਿਆ ਅਤੇ ਚਮਕੌਰ ਸਾਹਿਬ 'ਚ ਇਕ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਚੰਦੂਮਾਜਰਾ ਦਾ ਕਹਿਣਾ ਹੈ ਕਿ ਸਰਕਾਰ ਨੇ ਆਪਣੀ ਵਿੱਤੀ ਸਮਰੱਥਾ ਦੀ ਜਾਂਚ ਕੀਤੇ ਬਗੈਰ ਹੀ ਇਸ ਪ੍ਰਾਜੈਕਟ ਦਾ ਐਲਾਨ ਕਰ ਦਿੱਤਾ ਹੈ।
ਮਾਨਸਾ ਦੇ ਸਰਪੰਚਾਂ ਨੇ ਆਪਣੀ ਹੀ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, ਯਾਦ ਕੀਤੀ ਅਕਾਲੀ ਸਰਕਾਰ
NEXT STORY