ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦਾ ਭਰੋਸਾ ਦੁਆਇਆ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਚੰਨੀ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਅੰਦਰ ਡੀ. ਏ. ਪੀ. ਖ਼ਾਦ ਦੇ ਸੰਕਟ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਭਰੋਸਾ ਦੁਆਇਆ ਗਿਆ ਹੈ ਕਿ ਕਿਸਾਨ ਅੰਦੋਲਨ ਨਾਲ ਸਬੰਧਿਤ ਪੰਜਾਬ ਦੇ ਕਿਸਾਨਾਂ 'ਤੇ ਦਰਜ ਕੀਤੇ ਗਏ ਸਾਰੇ ਪਰਚ ਰੱਦ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਸਰਕਾਰੀ ਸਕੂਲਾਂ 'ਚ 8ਵੀਂ ਜਮਾਤ ਤੱਕ ਲੜਕਿਆਂ ਨੂੰ ਮਿਲਣਗੀਆਂ ਮੁਫ਼ਤ ਵਰਦੀਆਂ
ਰਾਜੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਮੁਆਵਜ਼ਾ ਵੀ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਰੁਪਏ ਕੀਤਾ ਗਿਆ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਕਾਫੀ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦੁਆਇਆ ਹੈ ਕਿ ਚੰਡੀਗੜ੍ਹ 'ਚ ਕਿਸਾਨਾਂ ਦੇ ਦਰਜ ਪਰਚੇ ਰੱਦ ਕਰਨ ਸਬੰਧੀ ਉਹ ਕਿਸਾਨਾਂ ਨਾਲ ਮਿਲ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਅਪੀਲ ਕਰਨਗੇ ਕਿ ਇਹ ਪਰਚੇ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਕਲੀ ਬੀਜ ਵੇਚਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵੀ ਮੁੱਖ ਮੰਤਰੀ ਵੱਲੋਂ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਬਿਆਨ ਨੇ ਕਾਂਗਰਸੀ ਵਿਧਾਇਕਾਂ 'ਚ ਮਚਾਈ ਤੜਥੱਲੀ, ਨਹੀਂ ਸੁੱਝ ਰਿਹਾ ਕੋਈ ਰਾਹ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ 'ਚ ਇਹ ਫ਼ੈਸਲਾ ਲਿਆ ਗਿਆ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਇਕ ਪੈਨਸ਼ਨ ਸਕੀਮ ਬਣਾਈ ਜਾਵੇਗੀ ਅਤੇ ਇਸ ਸਬੰਧੀ ਕਿਸਾਨਾਂ ਦੀ ਸਲਾਹ ਲੈਣ ਲਈ ਜਲਦੀ ਹੀ ਮੀਟਿੰਗ ਹੋਵੇਗੀ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਬਾਰੇ ਜਲਦੀ ਹੀ ਇਕ ਮੀਟਿੰਗ ਕੀਤੀ ਜਾਵੇਗੀ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਕੁਰਕੀਆਂ ਰੋਕਣ ਬਾਰੇ ਵੀ ਜਲਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : CM ਚੰਨੀ ਨਾਲ ਕਿਸਾਨਾਂ ਦੀ ਮੀਟਿੰਗ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਪੰਜਾਬ ਆ ਕੇ ਪਾਲੀਟਿਕਲ ਏਜੰਡਾ ਲਾਗੂ ਕਰਦੇ ਹਨ, ਜਿਸ ਨਾਲ ਕਿਸਾਨ ਜੱਥੇਬੰਦੀਆਂ ਬਿਲਕੁਲ ਸਹਿਮਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਨ੍ਹਾਂ ਨਾਲ ਉਹੀ ਸਲੂਕ ਕੀਤਾ ਜਾਵੇਗਾ, ਜੋ ਬਾਕੀ ਸਿਆਸੀ ਪਾਰਟੀ ਨਾਲ ਕੀਤਾ ਜਾਂਦਾ ਹੈ ਕਿਉਂਕਿ ਇਹ ਸਾਡਾ ਏਜੰਡਾ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਬਿਜਲੀ ਸਮਝੌਤਿਆਂ ’ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਮੁੱਖ ਮੰਤਰੀ ਚੰਨੀ ਨੂੰ ਕੀਤਾ ਚੈਲੰਜ
NEXT STORY