ਬਟਾਲਾ, (ਬੇਰੀ)- ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਐਕਸ਼ਨ ਕਮੇਟੀ ਦੇ ਸੱਦੇ 'ਤੇ ਗੇਟ ਰੈਲੀ ਕੀਤੀ ਗਈ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਰੈਲੀ ਦੌਰਾਨ ਸੰਬੋਧਨ ਕਰਦਿਆਂ ਗੁਰਜੀਤ ਸਿੰਘ ਘੋੜੇਵਾਹ ਜਨਰਲ ਸਕੱਤਰ ਏਟਕ ਨੇ ਦੱਸਿਆ ਕਿ ਕੈਪਟਨ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਰ ਕੇ ਮੁਲਜ਼ਮ ਪਿਛਲੇ 6 ਮਹੀਨਿਆਂ ਤੋਂ ਸੰਘਰਸ਼ ਕਰਨ ਲਈ ਮਜਬੂਰ ਹੋ ਰਹੇ ਹਨ ਪਰ ਹੁਣ ਤੱਕ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕੀ।
ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 27 ਸਤੰਬਰ ਨੂੰ 18 ਡਿਪੂਆਂ ਵਿਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ, ਜਿਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਕਿ 29 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਸੂਬਾਈ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਰੋਡਵੇਜ਼ ਬਟਾਲਾ ਦੇ ਸਾਥੀ ਵੱਧ ਚੜ੍ਹ ਕੇ ਸ਼ਾਮਲ ਹੋਣਗੇ।ਇਸ ਸਮੇਂ ਵਿਜੇ ਕੁਮਾਰ, ਜੋਗਿੰਦਰ ਸਿੰਘ, ਸਰਤਾਜ ਸਿੰਘ, ਰਵਿੰਦਰ ਸਿੰਘ, ਨਿਸ਼ਾਨ ਸਿੰਘ ਇੰਟਕ, ਦਵਾਰਕਾ ਦਾਸ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਹਰਭਜਨ ਸਿੰਘ ਸ਼ਡਿਊਲ ਕਾਸਟ ਯੂਨੀਅਨ, ਸੂਬਾਈ ਜਨਰਲ ਸਕੱਤਰ ਬਲਜੀਤ ਸਿੰਘ, ਪ੍ਰਦੀਪ ਕੁਮਾਰ ਸ਼ਰਮਾ, ਪਰਮਜੀਤ ਸਿੰਘ ਕੋਹਾੜ (ਪਨਬੱਸ ਕੰਟਰੈਕਟ ਵਰਕਰ ਯੂਨੀਅਨ) ਆਦਿ ਸ਼ਾਮਲ ਹੋਏ।
ਨਾਜਾਇਜ਼ ਸ਼ਰਾਬ ਤੇ ਲਾਹਨ ਸਮੇਤ 2 ਗ੍ਰਿਫਤਾਰ, 1 ਫਰਾਰ
NEXT STORY