ਚੀਮਾ ਮੰਡੀ (ਬੇਦੀ) - ਕਸਬੇ ਦੇ ਵਾਰਡ ਨੰ-1 'ਚ ਖੜੇ ਦੁਕਾਨਾਂ ਅੱਗੇ ਗੰਦੇ ਪਾਣੀ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਪ੍ਰਸਾਸ਼ਨ ਖਿਲਾਫ਼ ਨਾਅਰੇਬਾਜੀ ਕੀਤੀ ਗਈ । ਇਸ ਸਮੱਸਿਆ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਸੇਠੀ ਨੇ ਦੱਸਿਆ ਕਿ ਸੀਵਰੇਜ ਦੇ ਮਾੜੇ ਪ੍ਰਬੰਧਾ ਕਾਰਨ ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਦੁਕਾਨਾਂ ਅੱਗੇ ਗੰਦਾ ਖੜਨ ਨਾਲ ਜਿੱਥੇ ਰਾਹਗੀਰਾਂ ਨੂੰ ਆਉਣ ਜਾਣ 'ਚ ਮੁਸ਼ਕਿਲ ਹੁੰਦਾ ਹੈ, ਉੱਥੇ ਮੱਛਰ ਪੈਦਾ ਹੋਣ ਨਾਲ ਡੇਂਗੂ ਅਤੇ ਮਲੇਰੀਏ ਵਰਗੀਆਂ ਬਿਮਾਰੀਆਂ ਫੈਲਣ ਦਾ ਖਦਸਾ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਇਸ ਮੌਕੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਸੀਵਰੇਜ ਦੀਆਂ ਬੰਦ ਹੋਈਆਂ ਪਾਈਪਾਂ ਨੂੰ ਖੁਲਵਾ ਕੇ ਇਸ ਮੁਸ਼ਕਿਲ ਤੋਂ ਨਿਜਾਤ ਦਿਵਾਈ ਜਾਵੇ।
ਇਸ ਸਬੰਧੀ ਜਦ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਕਸਬੇ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾ ਆ ਚੁਕੀਆਂ ਹਨ ਅਤੇ ਜਲਦੀ ਹੀ ਇਸ ਕੰਮ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ।ਇਸ ਮੌਕੇ ਰੂਪ ਸਿਘ ਰਾਜੂ, ਬੈਟਰੀਆਂ ਵਾਲਾ ਆਦਿ ਮੈਂਬਰ ਮੌਜੂਦ ਸਨ।
ਅੰਮ੍ਰਿਤਸਰ 'ਚ ਹੈਰਾਨ ਕਰਦਾ ਮਾਮਲਾ, ਕੁੱਤੇ ਦੇ ਭੌਂਕਣ ਨਾਲ ਬੱਚੇ ਦੀ ਮੌਤ
NEXT STORY