ਬਟਾਲਾ, (ਬੇਰੀ)- ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਜ਼ਿਲਾ ਪ੍ਰਧਾਨ ਪਲਵਿੰਦਰ ਸਿੰਘ ਬਿੱਕਾ ਦੀ ਅਗਵਾਈ ਹੇਠ ਨੁਮਾਇੰਦਿਆਂ ਨੇ ਇਕੱਠੇ ਹੋ ਕੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ।
ਇਸ ਮੌਕੇ ਜ਼ਿਲਾ ਪ੍ਰਧਾਨ ਪਲਵਿੰਦਰ ਸਿੰਘ ਬਿੱਕਾ ਨੇ ਦੱਸਿਆ ਕਿ ਜਦੋਂ ਕਿਤੇ ਸ਼ਹਿਰ 'ਚ ਭਾਰੀ ਬਰਸਾਤ ਹੁੰਦੀ ਹੈ ਤਾਂ ਸ਼ਹਿਰ ਕਾਹਨੂੰਵਾਨ ਰੋਡ ਸਥਿਤ ਸ਼ਾਸਤਰੀ ਨਗਰ ਮਾਰਕੀਟ ਦੀ ਗਰਾਊਂਡ ਅਕਸਰ ਬਰਸਾਤੀ ਪਾਣੀ ਨਾਲ ਭਰ ਜਾਂਦੀ ਹੈ, ਜਿਸ ਨਾਲ ਇਸ ਮਾਰਕੀਟ 'ਚ ਆਪਣਾ ਕਾਰੋਬਾਰ ਕਰਦੇ ਕਾਰੋਬਾਰੀਆਂ ਨੂੰ ਆਪਣੀਆਂ ਗੱਡੀਆਂ ਪਾਰਕ ਕਰਨ 'ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਦਕਿ ਇਸ ਬਾਰੇ ਕਈ ਵਾਰ ਪ੍ਰਸ਼ਾਸਨ ਨੂੰ ਕਿਹਾ ਗਿਆ ਹੈ ਕਿ ਇਸ ਗਰਾਊਂਡ 'ਚੋਂ ਪਾਣੀ ਦਾ ਯੋਗ ਨਿਕਾਸ ਕਰਵਾਉਣ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇ ਪਰ ਅਜੇ ਤੱਕ ਇਸ ਪਾਸੇ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਮਾਰਕੀਟ ਦੇ ਸਮੂਹ ਦੁਕਾਨਦਾਰਾਂ 'ਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜ਼ਿਲਾ ਪ੍ਰਧਾਨ ਬਿੱਕਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਇਸ ਗਰਾਊਂਡ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉੱਚਾ ਕਰ ਕੇ ਇਥੋਂ ਪਾਣੀ ਦੇ ਨਿਕਾਸ ਦਾ ਪ੍ਰਬੰਧ ਨਾ ਕਰਵਾਇਆ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ ਕਿਉਂਕਿ ਅਕਸਰ ਪਾਣੀ ਖੜ੍ਹਾ ਰਹਿਣ ਨਾਲ ਦੁਕਾਨਦਾਰਾਂ ਦੇ ਕਾਰੋਬਾਰ 'ਤੇ ਵੀ ਅਸਰ ਪੈਂਦਾ ਹੈ। ਇਸ ਮੌਕੇ ਜ਼ਿਲਾ ਪ੍ਰਧਾਨ ਬਿੱਕਾ ਨਾਲ ਨਾਅਰੇਬਾਜ਼ੀ ਕਰਨ ਵਾਲਿਆਂ 'ਚ ਹਰਪ੍ਰੀਤ ਸਿੰਘ ਰੰਧਾਵਾ, ਨਵਿੰਦਰ ਸਿੰਘ, ਬਲਦੇਵ ਸਿੰਘ, ਗੁਰਬਿੰਦਰ ਸਿੰਘ, ਬਲਵਿੰਦਰ ਸਿੰਘ, ਸੋਨੂੰ ਮਾਨ, ਸੁਲੱਖਣ ਮਸੀਹ, ਜਸਦੀਪ ਸਿੰਘ ਰੰਧਾਵਾ ਆਦਿ ਮੌਜੂਦ ਸਨ।
4 ਕਿਲੋ ਅਫੀਮ ਸਣੇ 3 ਸਮੱਗਲਰ ਕਾਬੂ
NEXT STORY