ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਬਲਾਕ ਨਿਹਾਲ ਸਿੰਘ ਵਾਲਾ ਦੇ ਸਮੂਹ ਪੰੰਚਾਇਤ ਸੰਮਤੀ ਦੇ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ ਅਤੇ ਰੋਸ ਧਰਨਾ ਅੱਜ 24ਵੇਂ ਦਿਨ 'ਚ ਦਾਖਲ ਹੋ ਗਿਆ, ਜਿਸ ਕਾਰਨ ਪਿੰਡਾਂ ਦੇ ਅਹਿਮ ਕਾਰਜ ਪ੍ਰਭਾਵਿਤ ਹੋਣ ਲੱਗੇ ਹਨ। ਅੱਜ ਕਰਮਚਾਰੀਆਂ ਵੱਲੋਂ ਬੀ. ਡੀ. ਪੀ. ਓ. ਦਫਤਰ ਨਿਹਾਲ ਸਿੰਘ ਵਾਲਾ ਦੇ ਅੱਗੇ ਵਿਸ਼ਾਲ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜ਼ਿਲਾ ਪ੍ਰਧਾਨ ਸੁਖਜੀਵਨ ਸਿੰਘ ਰੌਂਤਾ ਨੇ ਕਿਹਾ ਕਿ ਮੁੱਖ ਮੰਗਾਂ ਸਬੰਧੀ ਪੰਜਾਬ ਦੇ ਸਮੂਹ ਸੰਮਤੀ/ਜ਼ਿਲਾ ਪ੍ਰੀਸ਼ਦ ਮੁਲਾਜ਼ਮਾਂ ਵੱਲੋਂ ਪਿਛਲੇ ਸਮੇਂ ਤੋਂ ਪੰਜਾਬ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਤਹਿਤ ਅੱਜ ਇਹ ਧਰਨਾ 24ਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ 'ਚ ਸਾਰੇ ਪੰਚਾਇਤ ਸੰਮਤੀ/ਜ਼ਿਲਾ ਪ੍ਰੀਸ਼ਦ ਕਰਮਚਾਰੀਆਂ ਦੀ ਤਨਖਾਹ ਖਜ਼ਾਨਾ ਦਫਤਰਾਂ 'ਚ ਦਿੱਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਚਾਲੂ ਕੀਤੀ ਜਾਵੇ, ਕਾਰਜ ਸਾਧਕ ਅਫਸਰ ਪੰੰਚਾਇਤ ਸੰੰਮਤੀ ਦੀ ਸੀਟ ਦਾ ਕੋਟਾ ਪੰਚਾਇਤ ਅਫਸਰ/ਸੁਪਰਡੈਂਟ ਨੂੰ ਦਿੱਤਾ ਜਾਵੇ ਅਤੇ ਸੰਮਤੀ 'ਚ ਹੋਏ ਘਪਲਿਆਂ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ ਆਦਿ ਸ਼ਾਮਲ ਹਨ। ਇਸ ਮੌਕੇ ਸੁਪਰਡੈਂਟ ਬਿੰਦਰ ਕੌਰ, ਟੈਕਸ ਕੁਲੈਕਟਰ ਸਰਤੇਜ ਸਿੰਘ, ਫਾਰਮਾਸਿਸਟ ਗੁਰਮੇਲ ਸਿੰਘ, ਏ. ਪੀ. ਓ. ਗੁਰਭੇਜ ਸਿੰਘ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਗੁਰਜਿੰਦਰ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਮੱਖਣ ਲਾਲ, ਇੰਦਰਜੀਤ ਸਿੰਘ, ਕਰਮਜੀਤ ਸਿੰਘ, ਹਰਜਿੰਦਰ ਸਿੰਘ, ਹਰਕੰਵਲ ਸਿੰਘ, ਸੁਖਰਾਜ ਸਿੰਘ, ਚਰਨਜੀਤ ਕੌਰ, ਕੁਲਵਿੰਦਰ ਸਿੰਘ, ਭਗਵੰੰਤ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ।
ਸਮਾਰਟ ਸਿਟੀ ਪ੍ਰਾਜੈਕਟਾਂ ਦੀ ਲੇਟ-ਲਤੀਫੀ ਸਬੰਧੀ ਬਿੱਟੂ ਨੇ ਨਗਰ ਨਿਗਮ ਅਫਸਰਾਂ ਨੂੰ ਪਾਈ ਝਾੜ
NEXT STORY