ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਪੰਜਾਬ ਰਾਜ ਪਾਵਰ ਅਤੇ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਗੜ੍ਹਸ਼ੰਕਰ ਰੋਡ 'ਤੇ ਸਥਿਤ ਡਵੀਜ਼ਨਲ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਪ੍ਰਧਾਨ ਨਰਿੰਦਰ ਕੁਮਾਰ ਮਹਿਤਾ, ਵਾਈਸ ਪ੍ਰਧਾਨ ਰਵਿੰਦਰ ਕੁਮਾਰ ਅਗਨੀਹੋਤਰੀ ਤੇ ਜੋਗਿੰਦਰ ਰਾਮ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਪ੍ਰਬੰਧਕ ਕਮੇਟੀ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ ਤੇ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਸਮੂਹ ਪੈਨਸ਼ਨਰਜ਼ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜੁਲਾਈ 2016 ਦੀ ਡੀ. ਏ. ਦੀ ਕਿਸ਼ਤ ਕੇਂਦਰ ਸਰਕਾਰ ਦੀ ਤਰਜ਼ 'ਤੇ ਐਲਾਨੀ ਜਾਵੇ, ਪੈਨਸ਼ਨਰਾਂ ਦੇ ਮੈਡੀਕਲ ਭੱਤੇ 'ਚ ਵਾਧਾ ਕੀਤਾ ਜਾਵੇ ਤੇ ਪਾਵਰਕਾਮ ਦੇ ਪੈਨਸ਼ਨਰਜ਼ ਨੂੰ ਰਿਆਇਤੀ ਬਿਜਲੀ ਯੂਨਿਟ ਦਿੱਤੇ ਜਾਣ।
ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਉਹ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਸਤਨਾਮ ਸਿੰਘ, ਦੇਵਰਾਜ, ਅਵਤਾਰ ਸਿੰਘ, ਹਰਭਜਨ ਸਿੰਘ, ਕੁੰਦਨ ਸਿੰਘ, ਪਰਮਜੀਤ ਸਿੰਘ ਸੈਣੀ, ਕੁਲਵਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਨੇ ਵੀ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸਰਕਾਰ ਅਤੇ ਪਾਵਰਕਾਮ ਖਿਲਾਫ਼ ਆਪਣੀ ਭੜਾਸ ਕੱਢੀ।
ਪਤੀ-ਪਤਨੀ ਨੇ ਐੱਨ. ਆਰ. ਆਈ. ਤੋਂ ਠੱਗੇ 1.21 ਕਰੋੜ
NEXT STORY