ਆਦਮਪੁਰ (ਦਿਲਬਾਗੀ, ਚਾਂਦ)- ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਜਿਸ ਨਾਲ ਕਾਫ਼ੀ ਦਹਿਸ਼ਤ ਵਾਲਾ ਮਾਹੌਲ ਬਣ ਗਿਆ। ਇਨ੍ਹਾਂ ਦਾ ਪਤਾ ਅੱਜ ਸਵੇਰੇ ਲੱਗਾ ਅਤੇ ਰੇਲਵੇ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਮਗਰੋਂ ਰੇਲਵੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਲਿਖੇ ਨਾਅਰਿਆਂ ਨੂੰ ਕਾਲਾ ਪੇਂਟ ਕਰਕੇ ਮਿਟਾਇਆ।
ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਵੱਡੀ ਕਾਰਵਾਈ, MLA ਰਮਨ ਅਰੋੜਾ ਗ੍ਰਿਫ਼ਤਾਰ

ਇਸ ਮੌਕੇ ਪਹੁੰਚੇ ਆਦਮਪੁਰ ਪੁਲਸ ਦੇ ਮੁਖੀ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਦ ਇਸ ਦੀ ਸੂਚਨਾ ਮਿਲੀ ਤਾਂ ਉਹ ਮੌਕੇ 'ਤੇ ਪਹੁੰਚੇ, ਇਸ ਤੋਂ ਪਹਿਲਾਂ ਰੇਲਵੇ ਪੁਲਸ ਵੱਲੋਂ ਇਸ ਨੂੰ ਮਿਟਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਹੈ ਕਿ ਦਹਿਸ਼ਤ ਫੈਲਾਉਣ ਵਾਲੇ ਸਮਾਜ ਵਿਰੋਧੀ ਤੱਤਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ: MLA ਰਮਨ ਅਰੋੜਾ 'ਤੇ FIR ਦਰਜ, ਘਰ ਕਰ ਦਿੱਤਾ ਸੀਲ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ
NEXT STORY