ਟਾਂਡਾ ਉੜਮੁੜ ( ਵਰਿੰਦਰ ਪੰਡਿਤ, ਮੋਮੀ)- ਇਥੋਂ ਦੇ ਪਿੰਡ ਸੀਕਰੀ ਦੀ ਅਨਾਜ ਮੰਡੀ ਵਿੱਚ ਅੱਜ ਸਵੇਰੇ ਲੱਗੀ ਅੱਗ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ, ਜਿਸ ਕਾਰਨ ਪ੍ਰਵਾਸੀ ਖੇਤ ਮਜ਼ਦੂਰਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਸਵੇਰੇ 9 ਵਜੇ ਦੇ ਕਰੀਬ ਅਚਾਨਕ 18 ਝੁੱਗੀਆਂ ਵਿੱਚ ਅੱਗ ਭੜਕ ਉੱਠੀ ਅਤੇ ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਲੋਕਾਂ ਨੇ ਅੱਗ ਉਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਅੱਗੇ ਬੇਬੱਸੀ ਰਹੀ।
ਇਹ ਵੀ ਪੜ੍ਹੋ : ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ
ਅੱਗ ਕਾਰਨ ਬਿਹਾਰ ਅਤੇ ਹੋਰਨਾ ਸੂਬਿਆਂ ਨਾਲ ਸੰਬੰਧਤ ਪ੍ਰਵਾਸੀ ਖੇਤ ਮਜ਼ਦੂਰਾਂ ਰਾਮ ਜੀ, ਰਾਮੋਅਵਤਾਰ, ਬਬੀਤਾ, ਲੋਹਾ ਸਿੰਘ, ਪ੍ਰਦੀਪ, ਛੋਟੂ ਰਾਮ, ਸਵਿਤਰੀ, ਆਰਤੀ, ਸਰਵਣ, ਪ੍ਰਭੂ ਦਿਆਲ, ਪ੍ਰਮੋਦ ਅਤੇ ਹੋਰਨਾਂ ਲਗਭਗ 17 ਪਰਿਵਾਰਾਂ ਦੀਆਂ ਝੁੱਗੀਆਂ ਤਬਾਹ ਹੋ ਗਈਆਂ।
ਇਹ ਵੀ ਪੜ੍ਹੋ : ਦੋਆਬਾ ਦੇ 4 ਜ਼ਿਲ੍ਹਿਆਂ ’ਚੋਂ ਮਹਾਨਗਰ ਜਲੰਧਰ ਬਿਜਲੀ ਚੋਰੀ ਕਰਨ ’ਚ ਸਭ ਤੋਂ ਅੱਗੇ
ਅਗਜਨੀ ਦਾ ਸ਼ਿਕਾਰ ਹੋਏ ਪਰਿਵਾਰਾਂ ਦੇ ਮੈਂਬਰਾਂ ਨੇ ਦੱਸਿਆ ਕਿ ਅੱਗ ਕਾਰਨ ਉਨ੍ਹਾਂ ਵੱਲੋਂ ਕਮਾਈ ਸਾਰੀ ਨਕਦੀ ਅਤੇ ਸਾਮਾਨ ਤਬਾਹ ਹੋਇਆ ਹੈ ਅਤੇ ਉਨ੍ਹਾਂ ਸਾਰੀਆਂ ਦਾ ਲਗਭਗ 8 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਨਵੀਆਂ ਹਦਾਇਤਾਂ ਜਾਰੀ
ਇਸ ਮੌਕੇ ਪੀੜਿਤ ਪਰਿਵਾਰਾਂ ਨਾਲ ਹਮਰਦਰਦੀ ਅਤੇ ਮਦਦ ਕਰਨ ਆਏ ਸਰਪੰਚ ਸੇਵਾ ਸਿੰਘ, ਪੰਚਾਇਤ ਮੈਂਬਰਾਂ ਨੇ ਸਰਕਾਰ ਨੂੰ ਇਨ੍ਹਾਂ ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਵੀ ਮਾਰਚ ਮਹੀਨੇ ਇਥੇ ਅੱਗ ਲੱਗੀ ਸੀ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਹੀ ਚੱਲ ਪਾਇਆ ਹੈ। ਅਪੁਸ਼ਟ ਜਾਣਕਾਰੀ ਮੁਤਾਬਕ ਅੱਗ ਲੱਗ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਜਲੰਧਰ: ਪਿਓ-ਪੁੱਤ ਦੀ ਘਟੀਆ ਕਰਤੂਤ, ਸ਼ਰੇਆਮ ਨਾਬਾਲਗ ਕੁੜੀਆਂ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
ਇਹ ਵੀ ਪੜ੍ਹੋ : ਕਲਯੁਗੀ ਪੁੱਤ ਨੇ ਲੋਹੇ ਦੀ ਰਾਡ ਨਾਲ ਮਾਂ ਨੂੰ ਦਿੱਤੀ ਸੀ ਦਰਦਨਾਕ ਮੌਤ, 14 ਸਾਲ ਬਾਅਦ ਚੜ੍ਹਿਆ ਪੁਲਸ ਹੱਥੇ
ਵੱਡੇ ਬਾਦਲ ਦੇ ਗਿੱਦੜਬਾਹਾ ਤੇ ਸੁਖਬੀਰ ਦੇ ਲੰਬੀ ਤੋਂ ਚੋਣ ਲੜਨ ਦੇ ਚਰਚੇ
NEXT STORY