ਸੰਗਰੂਰ (ਪੁਨੀਤ ਮਾਨ): ਪੰਜਾਬ ਮੰਤਰੀ ਮੰਡਲ ਨੇ ਝੁੱਗੀ ਝੋਪੜੀ ਵਾਲਿਆਂ ਨੂੰ ਮਾਲਕਾਨਾ ਅਧਿਕਾਰ ਦੇਣ ਲਈ ਪੰਜਾਬ ਸਲਮ ਡੇਵਲਪਰਸ ਅਧਿਨਿਅਮ 2020 ਦੇ ਨਿਯਮਾਂ ਨੂੰ ਅਧਿਸੂਚਿਤ ਕਰਨ ਦੇ ਲਈ ਮਨਜ਼ੂਰੀ ਨੂੰ ਹਰੀ ਝੰਡੀ ਦਿੱਤੀ ਗਈ ਹੈ ਅਤੇ ਝੁੱਗੀ ਝੋਪੜੀ 'ਚ ਰਹਿਣ ਵਾਲੇ ਲੋਕਾਂ ਦੇ ਲਈ ਮੂਲ ਸੁਵਿਧਾਵਾਂ ਦਾ ਪ੍ਰਬੰਧ ਸੁਰੱਖਿਅਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਘਰ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ,ਇਤਰਾਜ਼ਯੋਗ ਹਾਲਤ 'ਚ ਮਿਲੇ ਜੋੜੇ
ਇਸ ਬਾਰੇ 'ਚ ਜਦੋਂ ਝੁੱਗੀ ਝੋਪੜੀ ਵਾਲਿਆਂ ਨੂੰ ਪਤਾ ਚੱਲਿਆ ਤਾਂ ਉਨ੍ਹਾਂ 'ਚੋਂ ਇਕ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਉਹ 30-40 ਸਾਲਾਂ ਤੋਂ ਝੁੱਗੀ-ਝੋਪੜੀਆਂ 'ਚ ਆਪਣਾ ਜੀਵਨ ਬਤੀਤ ਕਰ ਰਹੇ ਹਨ ਅਤੇ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ, ਹਨ੍ਹੇਰੀ ਤੂਫਾਨ 'ਚ ਉਨ੍ਹਾਂ ਦੀਆਂ ਝੁੱਗੀਆਂ ਉੱਡ ਜਾਂਦੀਆਂ ਹਨ ਪਰ ਅੱਜ ਪੰਜਾਬ ਸਰਕਾਰ ਵਲੋਂ ਝੁੱਗੀਆਂ-ਝੋਪੜੀਆਂ 'ਚ ਰਹਿਣ ਵਾਲੇ ਲੋਕਾਂ ਬਾਰੇ 'ਚ ਸੋਚਿਆ ਗਿਆ ਹੈ ਜੇਕਰ ਉਨ੍ਹਾਂ ਨੂੰ ਆਪਣਾ ਪੱਕਾ ਘਰ ਮਿਲਦਾ ਹੈ ਤਾਂ ਉਹ ਆਪਣੇ ਜੀਵਨ ਵਧੀਆ ਤਰ੍ਹਾਂ ਜੀਵਨ ਬਤੀਤ ਕਰ ਸਕਦੇ ਹਨ।
ਇਹ ਵੀ ਪੜ੍ਹੋ: ਆੜ੍ਹਤੀਆਂ ਨੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਮੀਟਿੰਗ ਦਾ ਕੀਤਾ ਬਾਈਕਾਟ
ਝੁੱਗੀ ਵਾਸੀਆਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਕੋਲ ਵੋਟਰ ਕਾਰਡ ਆਧਾਰ ਕਾਰਡ ਸਭ ਹੈ, ਸਰਕਾਰ ਜਿਸ ਤਰੀਕੇ ਨਾਲ ਦਸਤਖਤ ਮੰਗੇਗੀ ਉਹ ਉਨ੍ਹਾਂ ਨੂੰ ਦੇ ਦਿੱਤੇ ਜਾਣਗੇ ਪਰ ਉੱਥੇ ਕਿਤੇ ਨਾ ਕਿਤੇ ਇਨ੍ਹਾਂ ਝੁੱਗੀ ਝੋਪੜੀਆਂ ਵਾਲਿਆਂ ਨੂੰ ਇਹ ਵੀ ਡਰ ਸਤਾ ਰਿਹਾ ਹੈ ਕਿ ਕਿਤੇ ਉਹ ਪੰਜਾਬ ਸਰਕਾਰ ਸਿਰਫ਼ ਵਾਅਦਾ ਤਾਂ ਨਹੀਂ ਹੈ ਕਿ ਆਉਣ ਵਾਲੇ ਸਮੇਂ 'ਚ ਉਨ੍ਹਾਂ ਨੂੰ ਸਰਕਾਰ ਪੂਰਾ ਕਰੇਗੀ ਜਾਂ ਸਿਰਫ਼ ਉਹ ਇਸ ਇੰਤਜ਼ਾਰ 'ਚ ਰਹਿਣਗੇ ਕਿ ਕਦੋਂ ਪੰਜਾਬ ਸਰਕਾਰ ਉਨ੍ਹਾਂ ਨੂੰ ਮਾਲਕਾਨਾ ਅਧਿਕਾਰ ਦਿੰਦੀ ਹੈ। ਫਿਲਹਾਲ ਝੁੱਗੀ-ਝੋਪੜੀਆਂ ਵਾਲਿਆਂ 'ਚ ਖ਼ੁਸ਼ੀ ਦੀ ਲਹਿਰ ਹੈ। ਉੱਥੇ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਨਾਅਰੇ ਵੀ ਲਗਾ ਰਹੇ ਹਨ।
ਇਹ ਵੀ ਪੜ੍ਹੋ: ਹੁਣ ਸੰਗਰੂਰ 'ਚ ਸਰਕਾਰੀ ਅਦਾਰਿਆਂ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
ਖੰਨਾ ਦੇ ਸਰਾਫਾ ਬਾਜ਼ਾਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਵੀਡੀਓ 'ਚ ਦੇਖੋ ਪੂਰੀ ਘਟਨਾ
NEXT STORY