ਰਾਜਪੁਰਾ (ਹਰਵਿੰਦਰ) : ਪੰਜਾਬ ਪੁਲਸ ਵਲੋਂ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਥਾਣਾ ਸਿਟੀ ਦੀ ਪੁਲਸ ਨੂੰ ਵੱਡੀ ਸਫਲਤਾ ਹੱਥ ਲੱਗੀ ਜਦੋਂ ਸਿਟੀ ਪੁਲਸ ਨੇ ਇਕ ਵਿਅਕਤੀਆਂ ਨੂੰ 15 ਗ੍ਰਾਮ ਸਮੈਕ ਸਮੇਤ ਕਾਬੂ ਕਰ ਲਿਆ। ਸਿਟੀ ਥਾਣਾ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੱਸਿਆ ਕਿ ਐੱਸ. ਐੱਸ. ਪੀ. ਪਟਿਆਲਾ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਡੀ. ਐੱਸ. ਪੀ. ਰਾਜਪੁਰਾ ਮਨਜੀਤ ਸਿੰਘ ਦੀ ਅਗਵਾਈ ਵਿਚ ਸਹੀ ਬਲਬੀਰ ਸਿੰਘ ਸਮੇਤ ਪੁਲਸ ਪਾਰਟੀ ਨਿਊ ਅੰਡਰ ਬ੍ਰਿਜ ਕੋਲ ਮੌਜੂਦ ਸਨ ਤਾਂ ਉਸ ਦੌਰਾਨ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 15 ਗ੍ਰਾਮ ਸਮੈਕ ਬਰਾਮਦ ਹੋਇਆ।
ਪੁਲਸ ਨੇ ਦੋਸ਼ੀ ਦੀ ਪਹਿਚਾਨ ਵਿਜੇ ਕੁਮਾਰ ਵਾਸੀ ਗੁਰੂ ਅਮਰਦਾਸ ਕਾਲੋਨੀ ਚੂਨਾ ਭੱਠੀ ਰਾਜਪੁਰਾ ਦੇ ਤੌਰ ’ਤੇ ਕਰਕੇ ਉਸ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਦਿੱਤਾ ਹੈ ਅਤੇ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈਣ ਤੋਂ ਬਾਅਦ ਉਸ ਦੇ ਬੈਕਵਰਡ ਦੇ ਫਾਰਵਰਡ ਲਿੰਕ ਬਾਰੇ ਪਤਾ ਕਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਬੰਦੂਕ ਦੀ ਨੋਕ ’ਤੇ ਪੈਸੇ ਵਸੂਲਣ ਵਾਲੇ 7 ਖ਼ਿਲਾਫ ਮਾਮਲਾ ਦਰਜ
NEXT STORY